29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਪੰਜਾਬ ਲਈ ਕੇਂਦਰ ਤੇ ਰਾਜ ਸਰਕਾਰ ਵਲੋਂ ਕੋਈ ਮਦਦ ਦਾ ਐਲਾਨ ਨਾ ਕਰਨਾ ਬੇਇਨਸਾਫ਼ੀ-ਭੁਪੇਸ਼ ਬਘੇਲ <br/>

Ad Position 21
No active advertisement
ਅਜੀਤ ਡੈਸਕ 08-09-2025

ਅਜਨਾਲਾ/ਰਮਦਾਸ/ਗੱਗੋਮਾਹਲ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ ਬਲਵਿੰਦਰ ਸਿੰਘ ਸੰਧੂ)-ਹੜ੍ਹ ਪ੍ਰਭਾਵਿਤ ਵਿਧਾਨ ਸਭਾ ਹਲਕਾ ਅਜਨਾਲਾ 'ਚ ਪੀੜਤ ਲੋਕਾ ਦੀਆਂ ਮੁਸ਼ਕਿਲਾਂ ਜਾਨਣ ਲਈ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਪਿੰਡ ਘੋਨੇਵਾਲਾ ਪਹੁੰਚੇ | ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸਾਬਕਾ ਉਪ ਮੁੱਖ ਮੰਤਰੀ ਓ.ਪੀ. ਸੋਨੀ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਅਤੇ ਮੁਹੰਮਦ ਸਦੀਕ, ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਕਾਂਗਰਸ ਕਮੇਟੀ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ, ਡਾ. ਰਾਜ ਕੁਮਾਰ ਵੇਰਕਾ, ਸੁਖਵਿੰਦਰ ਸਿੰਘ ਡੈਨੀ ਬੰਡਾਲਾ, ਭਗਵੰਤਪਾਲ ਸਿੰਘ ਸੱਚਰ ਅਤੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ ਆਦਿ ਮੌਜੂਦ ਸਨ | ਘੋਨੇਵਾਲਾ ਪਹੁੰਚਣ ਤੋਂ ਪਹਿਲਾਂ ਭੁਪੇਸ਼ ਬਘੇਲ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਵੰਡਣ ਵਾਲੇ ਟਰੈਕਟਰ-ਟਰਾਲੀਆਂ ਨੂੰ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ ਅਤੇ ਘੋਨੇਵਾਲਾ ਬੰਨ੍ਹ ਤੇ ਪਹੁੰਚ ਕੇ ਜਿਥੇ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਨੇੜੇ ਤੋਂ ਦੇਖਿਆ, ਉਥੇ ਹੀ ਧੁੱਸੀ ਬੰਨ੍ਹ ਤੇ ਪਏ ਪਾੜ ਨੂੰ ਪੂਰਨ ਲਈ ਕਾਰ ਸੇਵਾ ਵਾਲੇ ਮਹਾਂਪੁਰਖ ਬਾਬਾ ਸਤਨਾਮ ਸਿੰਘ ਵਲੋਂ ਚਲਾਈ ਜਾ ਰਹੀ ਸੇਵਾ ਵਿਚ ਕਾਂਗਰਸ ਪਾਰਟੀ ਵਲੋਂ ਰਾਸ਼ੀ ਭੇਟ ਕਰਦਿਆਂ ਮਹਾਂਪੁਰਖ ਬਾਬਾ ਜਗੀਰ ਸਿੰਘ ਗੁਰੂ ਕਾ ਬਾਗ ਵਾਲਿਆਂ ਦੀ ਸਰਪ੍ਰਸਤੀ ਹੇਠ ਬਾਬਾ ਸਤਨਾਮ ਸਿੰਘ ਅਤੇ ਬਾਬਾ ਕੁਲਬੀਰ ਸਿੰਘ ਗੁਰੂ ਕਾ ਬਾਗ ਵਾਲਿਆਂ ਵਲੋਂ ਚਲਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਉਨ੍ਹਾਂ ਕਿਹਾ ਕਿ ਰਾਵੀ ਦਰਿਆ ਵਿਚ ਆਏ ਭਿਆਨਕ ਹੜ੍ਹਾਂ ਨੇ ਜੋ ਕਹਿਰ ਢਾਹਿਆ ਹੈ ਇਸ ਲਈ ਸੂਬਾ ਤੇ ਕੇਂਦਰ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹਨ ਅਤੇ ਇਨ੍ਹਾਂ ਦੀ ਲਾਪਰਵਾਹੀ ਅਤੇ ਗ਼ਲਤੀਆਂ ਕਾਰਨ ਹੀ 70 ਹਜ਼ਾਰ ਏਕੜ ਤੋਂ ਵੱਧ ਫ਼ਸਲ ਬਰਬਾਦ ਹੋ ਗਈ ਹੈ, ਹਜ਼ਾਰਾਂ ਪਸ਼ੂ ਮਾਰੇ ਗਏ ਹਨ, ਜਦੋਂਕਿ 7 ਲੋਕਾਂ ਦੀ ਜਾਨ ਚਲੀ ਗਈ ਅਤੇ ਕਈ ਲੋਕ ਬੇਘਰ ਹੋ ਗਏ | ਪ੍ਰੰਤੂ ਹੈਰਾਨੀ ਵਾਲੀ ਗੱਲ ਹੈ ਕਿ ਮੁੱਖ ਮੰਤਰੀ ਪੰਜਾਬ ਤੇ ਪ੍ਰਧਾਨ ਮੰਤਰੀ ਮੋਦੀ ਨੇ ਅੱਜ ਤੱਕ ਹਾਂ ਦਾ ਨਾਅਰਾ ਨਹੀਂ ਮਾਰਿਆ ਅਤੇ ਨਾ ਹੀ ਕੇਂਦਰ ਜਾਂ ਰਾਜ ਸਰਕਾਰ ਵਲੋਂ ਕਿਸੇ ਮਦਦ ਦਾ ਐਲਾਨ ਕੀਤਾ ਗਿਆ ਹੈ, ਜੋ ਕਿ ਪੰਜਾਬ ਨਾਲ ਬੇਇਨਸਾਫ਼ੀ ਹੈ | ਇਸ ਮੌਕੇ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ 'ਤੇ ਰਾਵੀ ਦਰਿਆ ਦੇ ਨਾਲ ਸਰਹੱਦੀ ਪਿੰਡ ਘੋਨੇਵਾਲਾ ਨੇੜੇ 5 ਕਿਲੋਮੀਟਰ ਲੰਬਾ ਧੁੱਸੀ ਬੰਨ੍ਹ ਬਣਾਇਆ ਜਾਵੇਗਾ | ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਿਨ੍ਹਾਂ ਲੋੜਵੰਦ ਪਰਿਵਾਰਾਂ ਦੇ ਮਕਾਨਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਦੇ ਮਕਾਨ ਬਣਾਉਣ ਵਿਚ ਪੂਰੀ ਮਦਦ ਕਰਾਂਗੇ | ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਡਾਇਰੈਕਟਰ ਅਮਨਦੀਪ ਸਿੰਘ ਮਾਛੀਵਾਹਲਾ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਵਿਧਾਇਕ ਸੁਨੀਤ ਦੱਤੀ, ਕੌਂਸਲਰ ਗੁਰਦੇਵ ਸਿੰਘ ਨਿੱਝਰ, ਐਡਵੋਕੇਟ ਸੰਦੀਪ ਕੌਸ਼ਲ, ਪ੍ਰਧਾਨ ਮਨਪ੍ਰੀਤ ਸਿੰਘ ਸਾਰੰਗਦੇਵ, ਚੇਅਰਮੈਨ ਦਲਜੀਤ ਸਿੰਘ ਸੋਨੂੰ, ਰਾਣਾ ਰਣਜੀਤ ਸਿੰਘ ਭੱਖਾ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖ਼ੁਰਦ, ਪ੍ਰਧਾਨ ਗੁਰਪਾਲ ਸਿੰਘ ਸਿੰਧੀ ਰਮਦਾਸ, ਅਮਨਦੀਪ ਸਿੰਘ ਝੰਡੇਰ, ਹਰਪ੍ਰੀਤ ਸਿੰਘ ਹੈਪੀ ਗੁੱਝਾਪੀਰ, ਹਰਪਾਲ ਸਿੰਘ ਗਗਨ ਢਿੱਲੋਂ, ਹਰਮਨ ਢਿੱਲੋਂ, ਜੁਗਰਾਜ ਸਿੰਘ ਰਿਆੜ, ਮਨਦੀਪ ਸਿੰਘ ਸ਼ੈੱਲੀ ਮੱਤੇਨੰਗਲ, ਪ੍ਰਭ ਭੱਖਾ, ਪਰਮਿੰਦਰ ਸਿੰਘ ਸੰਘੂਆਣਾਂ, ਜਗਰੂਪ ਸਿੰਘ ਨੰਗਲ ਅਤੇ ਸਰਬਜੋਤ ਸਿੰਘ ਮਾਹਲ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 'ਸ਼ਹੀਦੀ ਜਾਗਰਿਤੀ ਯਾਤਰਾ' ਲਈ ਬਾਲੀਵੁੱਡ ਗਾਇਕ ਸੁਖਵਿੰਦਰ ਨੇ ਕਰਵਾਈ ਗੁਰਬਾਣੀ ਸ਼ਬਦ ਦੀ ਰਿਕਾਰਡਿੰਗ <br/> ਅਗਲੀ ਖ਼ਬਰ ਗਾਇਕ ਮਨਕੀਰਤ ਔਲਖ ਕਿਸਾਨਾਂ ਲਈ ਨਵੇਂ 10 ਟਰੈਕਟਰ ਲੈ ਕੇ ਡੇਰਾ ਬਾਬਾ ਨਾਨਕ ਪੁੱਜੇ
Ad Position 24