ਅੰਮਿ੍ਤਸਰ, 7 ਸਤੰਬਰ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਬਿਹਾਰ ਸਰਕਾਰ ਦੇ ਸਾਂਝੇ ਯਤਨਾ ਨਾਲ ਗੁਰੂ ਤੇਗ਼ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ 17 ਸਤੰਬਰ ਨੂੰ ਆਰੰਭ ਕੀਤੀ ਜਾਣ ਵਾਲੀ ਸ਼ਹੀਦੀ ਜਾਗਰਿਤੀ ਯਾਤਰਾ ਲਈ ਹਾਲ ਹੀ ਵਿਚ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਅਤੇ ਅੰਮਿ੍ਤਸਰ ਦੇ ਜੰਮਪਲ ਬਾਲੀਵੁੱਡ ਗਾਇਕ ਸੁਖਵਿੰਦਰ ਸਿੰਘ ਵਲੋਂ ਇਕ ਗੁਰਬਾਣੀ ਸ਼ਬਦ ਦੀ ਰਿਕਾਰਡਿੰਗ ਕੀਤੀ ਗਈ ਹੈ | ਗਾਇਕ ਸੁਖਵਿੰਦਰ ਸਿੰਘ ਨੇ ਮੁੰਬਈ ਵਿਖੇ ਰਿਕਾਰਡਿੰਗ ਉਪਰੰਤ ਕਿਹਾ ਕਿ ਉਹ ਆਪਣੇ ਆਪ ਨੂੰ ਵੱਡੇ ਭਾਗਾਂ ਵਾਲਾ ਸਮਝਦੇ ਹਨ ਕਿ ਇਸ ਪਵਿੱਤਰ ਮੌਕੇ ਲਈ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਅਤੇ ਮੁੰਬਈ ਤੋਂ ਨਾਮਵਰ ਸਿੱਖ ਸ਼ਖਸੀਅਤ ਜਸਬੀਰ ਸਿੰਘ ਧਾਮ ਵਲੋਂ ਉਨ੍ਹਾਂ ਦੀ ਚੋਣ ਕੀਤੀ ਗਈ ਅਤੇ ਉਨ੍ਹਾਂ ਨੂੰ 'ਸ਼ਹੀਦੀ ਜਾਗਰਿਤੀ ਯਾਤਰਾ' ਲਈ ਸ਼ਬਦ ਗਾਇਨ ਦਾ ਮੌਕਾ ਦਿੱਤਾ ਗਿਆ | ਇਸੇ ਦੌਰਾਨ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ ਸੋਹੀ ਅਤੇ ਸਮੁੱਚੀ ਕਮੇਟੀ ਨੇ ਗਾਇਕ ਸੁਖਵਿੰਦਰ ਸਿੰਘ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਦੇ ਸੱਦੇ ਨੂੰ ਸਵੀਕਾਰ ਕਰਦਿਆਂ ਸ਼ਬਦ ਗਾਇਨ ਦੀ ਸਹਿਮਤੀ ਦਿੱਤੀ ਅਤੇ ਰਿਕਾਰਡਿੰਗ ਕੀਤੀ |
'ਸ਼ਹੀਦੀ ਜਾਗਰਿਤੀ ਯਾਤਰਾ' ਲਈ ਬਾਲੀਵੁੱਡ ਗਾਇਕ ਸੁਖਵਿੰਦਰ ਨੇ ਕਰਵਾਈ ਗੁਰਬਾਣੀ ਸ਼ਬਦ ਦੀ ਰਿਕਾਰਡਿੰਗ <br/>
ਅਜੀਤ ਡੈਸਕ
08-09-2025