ਐੱਸ. ਏ. ਐੱਸ. ਨਗਰ, 7 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ, ਅਗਸਤ 2025 ਦੀਆਂ ਅਨੂਪੁਰਕ ਅਤੇ ਓਪਨ ਸਕੂਲ (ਬਲਾਕ-2) ਪ੍ਰੀਖਿਆਵਾਂ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ 27 ਅਗਸਤ ਤੋਂ ਮੁਲਤਵੀ ਕਰ ਦਿੱਤੀਆਂ ਗਈਆਂ ਸਨ | ਹੁਣ ਇਹ ਪ੍ਰੀਖਿਆਵਾਂ ਪਹਿਲਾਂ ਨਿਰਧਾਰਿਤ ਸਮੇਂ ਅਤੇ ਪ੍ਰੀਖਿਆ ਕੇਂਦਰਾਂ ਵਿਚ 9, 10 ਤੇ 11 ਸਤੰਬਰ ਨੂੰ ਕਰਵਾਈ ਜਾਵੇਗੀ | ਉਨ੍ਹਾਂ ਦੱਸਿਆ ਕਿ 10ਵੀਂ ਅਤੇ 12ਵੀਂ ਸ਼੍ਰੇਣੀ ਦੀ 27 ਅਗਸਤ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਹੁਣ 9 ਸਤੰਬਰ ਨੂੰ ਕਰਵਾਈ ਜਾਵੇਗੀ, ਜਦਕਿ 28 ਅਗਸਤ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਹੁਣ 10 ਸਤੰਬਰ ਨੂੰ ਦਿਨ ਬੁੱਧਵਾਰ ਨੂੰ ਕਰਵਾਈ ਜਾਵੇਗੀ | ਇਸੇ ਤਰਾਂ 29 ਅਗਸਤ ਨੂੰ ਕਰਵਾਈ ਜਾਣ ਵਾਲੀ ਪ੍ਰੀਖਿਆ ਹੁਣ 11 ਸਤੰਬਰ ਦਿਨ ਵੀਰਵਾਰ ਨੂੰ ਕਰਵਾਈ ਜਾਵੇਗੀ | ਇਸ ਸੰਬੰਧੀ ਵਧੇਰੇ ਜਾਣਕਾਰੀ ਬੋਰਡ ਦੀ ਵੈੱਬਸਾਈਟ 'ਤੇ ਉਪਲੱਬਧ ਹੈ |