29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਮੁੱਖ ਮੰਤਰੀ 'ਜਿਸ ਦਾ ਖੇਤ ਉਸ ਦੀ ਰੇਤ' ਨੀਤੀ ਲੈ ਕੇ ਆਉਣ-ਧਾਲੀਵਾਲ <br/>

Ad Position 21
No active advertisement
ਅਜੀਤ ਡੈਸਕ 08-09-2025

ਅਜਨਾਲਾ/ਗੱਗੋਮਾਹਲ/ਰਮਦਾਸ, 7 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ/ਬਲਵਿੰਦਰ ਸਿੰਘ ਸੰਧੂ/ਜਸਵੰਤ ਸਿੰਘ ਵਾਹਲਾ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਰਾਵੀ ਦਰਿਆ ਦੇ ਨਾਲ ਲੱਗਦੇ ਪਿੰਡ ਮਾਛੀਵਾਹਲਾ ਵਿਖੇ ਹੜ੍ਹ ਪ੍ਰਭਾਵਿਤ ਖੇਤਾਂ ਦਾ ਜਾਇਜ਼ਾ ਲੈਣ ਉਪਰੰਤ ਕਿਹਾ ਕਿ ਇਸ ਇਲਾਕੇ ਵਿਚ ਹੜ੍ਹਾਂ ਨੇ ਖੇਤਾਂ ਵਿਚ ਚਾਰ-ਚਾਰ ਫੁੱਟ ਰੇਤ ਸੁੱਟ ਦਿੱਤੀ ਹੈ | ਉਨ੍ਹਾਂ ਦੱਸਿਆ ਕਿ ਇਹ ਹਾਲ ਰਾਵੀ ਦਰਿਆ ਦੇ ਦੋਵੇਂ ਪਾਸੇ ਹੋਇਆ ਹੈ | ਧਾਲੀਵਾਲ ਨੇ ਕਿਹਾ ਕਿ ਇਨ੍ਹਾਂ ਖੇਤਾਂ ਵਿਚ ਕਦੋਂ ਪਾਣੀ ਸੁੱਕਣਾ ਹੈ ਅਤੇ ਫਿਰ ਰੇਤਾ ਚੁੱਕ ਕੇ ਕਣਕ ਦੀ ਬਿਜਾਈ ਕੀਤੀ ਜਾ ਸਕੇਗੀ, ਜੋ ਕਿ ਬਹੁਤ ਮੁਸ਼ਕਿਲ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਮਾਈਨਿੰਗ ਨੀਤੀ ਵਿਚ ਸੋਧ ਕਰਕੇ ਇਹ ਯਕੀਨੀ ਬਣਾਉਣ ਕਿ 'ਜਿਸ ਦਾ ਖੇਤ ਹੈ ਉਸ ਦੀ ਰੇਤ' ਹੋਵੇ | ਉਨ੍ਹਾਂ ਕਿਹਾ ਕਿ ਇਸ ਨੀਤੀ ਨਾਲ ਕਿਸਾਨ ਇਹ ਰੇਤ ਜਾਂ ਤਾਂ ਆਪ ਵੇਚ ਲਵੇਗਾ ਜਾਂ ਕਿਸੇ ਨੂੰ ਵੇਚ ਕੇ ਇਸ ਦੇ ਪੈਸੇ ਵੱਟ ਲਵੇਗਾ, ਜਿਸ ਨਾਲ ਉਸਦੇ ਪਰਿਵਾਰ ਦਾ ਗੁਜ਼ਾਰਾ ਚੱਲਦਾ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਵਿਖੇ 1984 ਸਿੱਖ ਕਤਲੇਆਮ ਕੇਸਾਂ ਦੀ ਹੋਈ ਸੁਣਵਾਈ <br/> ਅਗਲੀ ਖ਼ਬਰ ਗਣੇਸ਼ ਮੂਰਤੀ ਵਿਸਰਜਨ ਦੌਰਾਨ ਮਹਾਰਾਸ਼ਟਰ ਤੇ ਮੱਧ ਪ੍ਰਦੇਸ਼ 'ਚ 7 ਮੌਤਾਂ
Ad Position 24