ਸਿੱਧਵਾਂ ਬੇਟ (ਜਗਰਾਉਂ), 7 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ਨਵੇਂ ਬਣੇ ਅਕਾਲੀ ਦਲ ਦੇ ਸਿਰਕੱਢ ਆਗੂ ਮਨਪ੍ਰੀਤ ਸਿੰਘ ਇਯਾਲੀ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਆਪਣੇ ਹਲਕੇ ਸਮੇਤ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਲੋਕਾਂ ਨੂੰ ਰਾਹਤ ਸਮਗਰੀ, ਡੀਜ਼ਲ, ਮੈਡੀਕਲ ਕਿੱਟਾਂ ਵੰਡਣ ਵਿਚ ਲੱਗੇ ਹੋਏ ਹਨ | ਉਨ੍ਹਾਂ ਅੱਜ ਫਿਰ ਆਪਣੀ ਜੇਬ ਵਿਚੋਂ ਖ਼ਰਚ ਕਰਕੇ ਆਪਣੇ ਸਿੱਧਵਾਂ ਬੇਟ ਨਜ਼ਦੀਕ ਖੇਤੀਬਾੜੀ ਫਾਰਮ ਤੋਂ ਵੱਖ-ਵੱਖ ਰਾਹਤ ਸਮਗਰੀ ਨਾਲ ਭਰੇ 5 ਟਰੱਕਾਂ ਨੂੰ ਗੁਰਦਾਸਪੁਰ, ਡੇਰਾ ਬਾਬਾ ਨਾਨਕ, ਰਾਮਦਾਸ, ਅਜਨਾਲਾ ਅਤੇ ਧਰਮਕੋਟ ਇਲਾਕੇ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਰਵਾਨਾ ਕੀਤਾ | ਇਸ ਮੌਕੇ ਉਨ੍ਹਾਂ ਇਹ ਵੀ ਆਖਿਆ ਕਿ ਅਸੀਂ ਆਉਂਦੇ ਦੋ ਮਹੀਨਿਆਂ ਤੱਕ ਵੀ ਆਪਣਾ ਇਹ ਕਾਰਜ ਜਾਰੀ ਰੱਖਾਂਗੇ ਤਾਂ ਜੋ ਪੂਰੀ ਤਰ੍ਹਾਂ ਆਰਥਿਕ ਪੱਖੋਂ ਟੁੱਟ ਚੁੱਕੇ ਪੀੜ੍ਹਤਾਂ ਨੂੰ ਮੁੜ ਪੈਰਾਂ ਸਿਰ ਕੀਤਾ ਜਾ ਸਕੇ | ਇਸ ਮੌਕੇ ਸਾਬਕਾ ਚੇਅਰਮੈਨ ਹਰਬੀਰ ਸਿੰਘ ਇਯਾਲੀ, ਸਾਬਕਾ ਉਪ ਚੇਅਰਮੈਨ ਮਨਜਿੰਦਰ ਸਿੰਘ ਬਿੰਦਾ ਭੂਮਾਲ, ਸਾਬਕਾ ਉਪ ਚੇਅਰਮੈਨ ਵਰਦੀਪ ਸਿੰਘ ਦੀਪਾ, ਅਜਮੇਰ ਸਿੰਘ ਖ਼ਾਲਸਾ, ਬਲਜੀਤ ਸਿੰਘ ਪੰਧੇਰ, ਨੰਬਰਦਾਰ ਬਲਜੀਤ ਸਿੰਘ ਸਿੱਧੂ, ਲਖਵੀਰ ਸਿੰਘ ਗੋਰਾਹੂਰ, ਜਗਦੀਪ ਸਿੰਘ, ਜਗਦੇਵ ਸਿੰਘ, ਹਰਕੋਮਲ ਸਿੰਘ ਸਿੰਘ ਸਰਪੰਚ, ਹਰਜਿੰਦਰ ਸਿੰਘ ਖੈਹਿਰਾ ਵਲੀਪੁਰ, ਸਾਬਕਾ ਸਰਪੰਚ ਗੁਰਮੀਤ ਸਿੰਘ ਧਾਲੀਵਾਲ, ਸਾਬਾਕ ਸਰਪੰਚ ਮਨਜੀਤ ਸਿੰਘ, ਸਾਬਕਾ ਸਰਪੰਚ ਪਰਵਿੰਦਰ ਸਿੰਘ, ਗੁਰਦੀਪ ਸਿੰਘ ਭੱਠਾਧੂਹਾ, ਪ੍ਰਧਾਨ ਬਲਜਿੰਦਰ ਸਿੰਘ, ਕੁਲਜੀਤ ਸਿੰਘ, ਕਰਤਾਰ ਸਿੰਘ, ਰਾਜੂ ਸਿੰਘ, ਮੁਖਤਿਆਰ ਸਿੰਘ, ਹਰੀ ਸਿੰਘ, ਦਲਜੀਤ ਸਿੰਘ, ਸਾਬਕਾ ਸੰਮਤੀ ਮੈਂਬਰ ਕੁਲਵਿੰਦਰ ਸਿੰਘ ਕਾਲਾ, ਸਾਬਕਾ ਸਰਪੰਚ ਸੁਖਦੇਵ ਸਿੰਘ, ਸਾਬਕਾ ਸਰਪੰਚ ਸਤਨਾਮ ਸਿੰਘ, ਜਸਵਿੰਦਰ ਸਿੰਘ, ਜਗਤਾਰ ਸਿੰਘ, ਦਰਸ਼ਨ ਸਿੰਘ, ਪਰਮਜੀਤ ਸਿੰਘ ਪੰਮਾ ਸਮੇਤ ਆਦਿ ਹਾਜ਼ਰ ਸਨ |
ਵਿਧਾਇਕ ਇਯਾਲੀ ਨੇ ਵੱਖ-ਵੱਖ ਸਮਗੱਰੀ ਨਾਲ ਭਰੇ 5 ਟਰੱਕ ਮਾਝੇ ਲਈ ਕੀਤੇ ਰਵਾਨਾ <br/>
ਅਜੀਤ ਡੈਸਕ
08-09-2025