ਗੋਇੰਦਵਾਲ ਸਾਹਿਬ, 7 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੋਇੰਦਵਾਲ ਸਾਹਿਬ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਤੀਸਰੀ ਪਾਤਸ਼ਾਹੀ ਧੰਨ-ਧੰਨ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਜੱਗ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ, ਜਿਸ ਦੌਰਾਨ ਦੇਸ਼ਾਂ-ਵਿਦੇਸ਼ਾਂ ਅਤੇ ਇਲਾਕੇ ਦੀਆਂ ਸੰਗਤਾਂ ਨੇ ਪਵਿੱਤਰ ਬਾਉਲੀ 'ਚ ਇਸ਼ਨਾਨ ਕਰਨ ਉਪਰੰਤ ਮੱਥਾ ਟੇਕ ਕੇ ਗੁਰੂ ਘਰੋਂ ਅਸੀਸਾਂ ਪ੍ਰਾਪਤ ਕੀਤੀਆਂ | ਇਸ ਮੌਕੇ ਵੱਖ-ਵੱਖ ਸੰਪਰਦਾਵਾਂ ਸਮੇਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਵਾਲਿਆ ਵਲੋਂ ਗੁਰਦੁਆਰਾ ਜੰਞ ਘਰ ਪਾਤਸ਼ਾਹੀ ਚੌਥੀ ਤੋਂ ਸਮੂਹ ਸੰਗਤਾਂ ਸਮੇਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਹਾਥੀ ਘੋੜੇ, ਨਗਾਰਿਆਂ ਅਤੇ ਜੈਕਾਰਿਆਂ ਦੀਆਂ ਗੂੰਜਾਂ ਵਿਚ ਮੁਹੱਲਾ ਕੱਢਿਆ ਗਿਆ | ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਪ੍ਰਬੰਧਕਾਂ ਵਲੋਂ ਦੋ ਦਿਨ ਖੁੱਲ੍ਹੇ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਭਾਈ ਬਗੀਚਾ ਸਿੰਘ ਬਲੇਰ, ਭਾਈ ਗੁਰਜੀਤ ਸਿੰਘ ਭੱਠਲ, ਭਾਈ ਕਰਮ ਰੱਤਾਗੁੱਦਾ, ਭਾਈ ਸੁੱਚਾ ਸਿੰਘ ਡੇਰਾ ਪਠਾਣਾ, ਭਾਈ ਰਣਜੀਤ ਸਿੰਘ ਚੋਹਲਾ ਸਾਹਿਬ, ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਆਦਿ ਨੇ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਬਾਬਾ ਸੁਬੇਗ ਸਿੰਘ ਡੇਰਾ ਚਰਨ ਬਾਗ, ਬਾਬਾ ਘੋਲਾ ਸਿੰਘ ਸਰਹਾਲੀ ਵਾਲੇ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਗੁਰਬਚਨ ਸਿੰਘ ਕਰਮੂੰਵਾਲਾ, ਮੈਂਬਰ ਬਲਵਿੰਦਰ ਸਿੰਘ ਵੇਈਪੂਈਾ, ਅਮਰਜੀਤ ਸਿੰਘ ਭਾਟੀਆ, ਖੁਸ਼ਵਿੰਦਰ ਸਿੰਘ ਭਾਟੀਆ, ਸੁਖਵਰਸ਼ ਸਿੰਘ ਪੰਨੂੰ, ਗੁਰਪ੍ਰੀਤ ਸਿੰਘ ਰੋਡੇ, ਕਥਾਵਾਚਕ ਭਾਈ ਨਿਹਾਲ ਸਿੰਘ, ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਯੂਥ ਜਨਰਲ ਸਕੱਤਰ ਕੁਲਦੀਪ ਸਿੰਘ ਲਹੌਰੀਆ, ਐਡੀਸ਼ਨਲ ਮੈਨੇਜ਼ਰ ਸਰਬਜੀਤ ਸਿੰਘ ਮੁੰਡਾਪਿੰਡ ਅਤੇ ਮੈਨੇਜ਼ਰ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੁਰਾ ਸਿੰਘ ਮਾਨ ਨੇ ਧਾਰਮਿਕ, ਰਾਜਨੀਤਿਕ ਜਥੇਬੰਦੀਆਂ ਅਤੇ ਸਮੂਹ ਇਲਾਕੇ ਦੀਆਂ ਸੰਗਤਾਂ ਦਾ ਮੇਲਾ ਜੱਗ ਵਿਚ ਯੋਗਦਾਨ ਪਾਉਣ 'ਤੇ ਧੰਨਵਾਦ ਕੀਤਾ |
ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ <br/>
ਅਜੀਤ ਡੈਸਕ
08-09-2025