ਡੇਰਾ ਬਾਬਾ ਨਾਨਕ, 7 ਸਤੰਬਰ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਇਲਾਕੇ ਅੰਦਰ ਆਏ ਹੜ੍ਹ ਨਾਲ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਵਾਸਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਡੇਰਾ ਬਾਬਾ ਨਾਨਕ ਕਰਤਾਰਪੁਰ ਲਾਂਘੇ ਵਿਖੇ ਪੁੱਜੇ, ਜਿਥੇ ਉਨ੍ਹਾਂ ਵਲੋਂ ਪ੍ਰਭਾਵਿਤ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ | ਉਨ੍ਹਾਂ ਕਿਹਾ ਕਿ ਇਹ ਹੜ੍ਹ ਪੰਜਾਬ ਤੇ ਕੇਂਦਰ ਸਰਕਾਰ ਦੀ ਨਲਾਇਕੀ ਦਾ ਸਬੂਤ ਹੈ ਪਰ ਮੈਂ ਫਿਰ ਵੀ ਪੰਜਾਬੀਆਂ ਦੇ ਜਜ਼ਬੇ ਨੂੰ ਸਲਾਮ ਕਰਦਾ ਹਾਂ | ਸਰਕਾਰ ਬਿਲਕੱੁਲ ਵੀ ਸੰਵੇਦਨਸ਼ੀਲ ਨਹੀਂ ਪਰ ਜੋ ਸੰਸਥਾਵਾਂ ਇਸ ਅÏਖੀ ਘੜੀ ਮੌਕੇ ਲੋਕਾਂ ਦੇ ਸਾਥ ਦੇ ਰਹੀਆਂ ਹਨ, ਉਨ੍ਹਾਂ ਨੂੰ ਮੇਰਾ ਸਿਰ ਝੁਕਦਾ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵਲੋਂ ਬਿਹਾਰ ਤੇ ਆਂਧਰਾ ਪ੍ਰਦੇਸ਼ ਲਈ ਰਾਹਤ ਪੈਕੇਜ ਭੇਜੇ ਗਏ ਹਨ ਪਰ ਪੰਜਾਬ ਲਈ ਅਜੇ ਤੱਕ ਕੁਝ ਵੀ ਐਲਾਨ ਨਹੀਂ ਕੀਤਾ ਗਿਆ | ਇਸ ਮੌਕੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਐਡਵੋਕੇਟ ਅਮਨਦੀਪ ਜੈਂਤੀਪੁਰ, ਉਦੇਵੀਰ ਸਿੰਘ ਰੰਧਾਵਾ, ਸਾਬਕਾ ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਦਵਿੰਦਰਪਾਲ ਪਾਲੀ ਬੇਦੀ, ਸਾਬਕਾ ਚੇਅਰਮੈਨ ਹਰਦੀਪ ਸਿੰਘ ਗੁਰਾਇਆ ਸਮੇਤ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਹਾਜ਼ਰ ਸਨ |
ਭੁਪੇਸ਼ ਬਘੇਲ ਨੇ ਕਰਤਾਰਪੁਰ ਸਾਹਿਬ ਲਾਂਘੇ ਵਿਖੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ <br/>
ਅਜੀਤ ਡੈਸਕ
08-09-2025