ਲੁਧਿਆਣਾ, 7 ਸਤੰਬਰ (ਜਤਿੰਦਰ ਭੰਬੀ)-ਪੰਜਾਬ ਵਿਚ ਆਏ ਹੜ੍ਹਾਂ ਕਾਰਨ ਜਿਥੇ ਕਿਸਾਨਾਂ ਦੀ ਲੱਖਾਂ ਏਕੜ ਫ਼ਸਲ ਤਬਾਹ ਹੋ ਗਈ, ਉਥੇ ਨਾਲ ਹੀ ਲੋਕਾਂ ਦੇ ਘਰ ਬਾਰ ਅਤੇ ਪਸ਼ੂ ਡੰਗਰ ਵੀ ਪਾਣੀ ਵਿਚ ਰੁੜ ਗਏ | ਸੂਬਾ ਅਤੇ ਕੇਂਦਰ ਸਰਕਾਰ ਨੇ ਰਾਹਤ ਪੈਕੇਜਾਂ ਨੂੰ ਲੈ ਕੇ ਚੁੱਪ ਵੱਟੀ ਹੋਈ ਹੈ | ਇਹ ਪ੍ਰਗਟਾਵਾ ਕਰਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਦੇ ਹਾਲਾਤ ਨੂੰ ਦੇਖਦੇ ਹੋਏ ਕਿਸਾਨਾਂ ਅਤੇ ਆਮ ਲੋਕਾਂ ਦੇ ਕਰਜ਼ਿਆਂ 'ਤੇ ਲਕੀਰ ਮਾਰਨ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਘੱਟੋ-ਘੱਟ ਪ੍ਰਤੀ ਏਕੜ 50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕਰਨ |
ਪ੍ਰਧਾਨ ਮੰਤਰੀ ਮੁਆਵਜ਼ਾ ਤੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕਰਨ-ਬੈਂਸ
ਅਜੀਤ ਡੈਸਕ
08-09-2025