29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਦਰੱਖਤ ਕੱਟੇ ਜਾਣ ਦਾ ਮਾਮਲਾ ਭਖਿਆ ਸਮਾਜ ਸੇਵੀਆਂ ਦੀ ਸ਼ਿਕਾਇਤ 'ਤੇ ਜਾਂਚ ਆਰੰਭ <br/>

Ad Position 21
No active advertisement
ਅਜੀਤ ਡੈਸਕ 08-09-2025
ਫ਼ਰੀਦਕੋਟ, 7 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਅਧੀਨ ਚੱਲ ਰਹੇ ਸਰਕਾਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ 'ਚੋਂ ਕੱਟੇ ਗਏ ਦਰੱਖਤਾਂ ਦਾ ਮਾਮਲਾ ਗਰਮਾ ਗਿਆ ਹੈ | ਇਸ ਸੰਬੰਧ ਵਿਚ ਫ਼ਰੀਦਕੋਟ ਦੀਆਂ ਸਮਾਜ ਸੇਵੀ ਸੰਸਥਾਵਾਂ ਵਲੋਂ ਕੇਂਦਰੀ ਜੰਗਲਾਤ ਮੰਤਰਾਲਾ ਨੂੰ ਕੀਤੀ ਸ਼ਿਕਾਇਤ 'ਤੇ ਪੰਜਾਬ ਜੰਗਲਾਤ ਵਿਭਾਗ ਵਲੋਂ ਜਾਂਚ ਕੀਤੀ ਜਾ ਰਹੀ ਹੈ | ਦੂਜੇ ਪਾਸੇ, ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਦਾ ਕਹਿਣਾ ਹੈ ਕਿ ਦਰੱਖਤਾਂ ਦੀ ਕਟਾਈ ਪੂਰੇ ਨਿਯਮਾਂ ਨੂੰ ਧਿਆਨ ਵਿਚ ਰੱਖ ਕੇ ਕੀਤੀ ਗਈ ਹੈ | ਸਮਾਜ ਸੇਵੀ ਸੰਸਥਾਵਾਂ ਦੇ ਆਗੂ ਸ਼ੰਕਰ ਸ਼ਰਮਾ ਨੇ ਕੇਂਦਰੀ ਮੰਤਰਾਲੇ ਨੂੰ ਕੀਤੀ ਆਪਣੀ ਸ਼ਿਕਾਇਤ ਵਿਚ ਕਿਹਾ ਕਿ ਯੂਨੀਵਰਸਿਟੀ ਨੇ ਮੈਡੀਕਲ ਕਾਲਜ ਵਿਚ ਖੜ੍ਹੇ 60 ਰਵਾਇਤੀ ਹਰੇ ਭਰੇ ਦਰੱਖਤਾਂ ਨੂੰ ਕੱਟ ਕੇ ਜਿਥੇ ਵਾਤਾਵਰਨ ਨਾਲ ਖਿਲਵਾੜ ਕੀਤਾ ਹੈ, ਉਥੇ ਨਿਯਮਾਂ ਦੀ ਵੀ ਉਲੰਘਣਾ ਕੀਤੀ ਹੈ | ਸ਼ੰਕਰ ਸ਼ਰਮਾ ਨੇ 'ਅਜੀਤ' ਨੂੰ ਦੱਸਿਆ ਕਿ ਸ਼ਹਿਰ ਦੀਆਂ ਤਿੰਨ ਦਰਜਨ ਸਮਾਜ ਸੇਵੀ ਸੰਸਥਾਵਾਂ ਨੇ ਕੇਂਦਰੀ ਜੰਗਲਾਤ ਮੰਤਰਾਲਾ ਅਤੇ ਨੈਸ਼ਨਲ ਗਰੀਨ ਟਿ੍ਬਿਊਨਲ ਨੂੰ ਸ਼ਿਕਾਇਤ ਕਰਕੇ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਨ ਦੀ ਮੰਗ ਕੀਤੀ ਸੀ | ਇਸ ਸੰਬੰਧ 'ਚ ਜਦੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜੀਵ ਸੂਦ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਸਪਤਾਲ ਦੀ ਹਦੂਦ ਅੰਦਰ ਕੇਵਲ 29 ਦਰੱਖਤਾਂ ਦੀ ਕਟਾਈ ਕੀਤੀ ਗਈ ਹੈ | ਇਸ ਸੰਬੰਧੀ ਯੂਨੀਵਰਸਿਟੀ ਵਲੋਂ ਇਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਗਿਆ ਸੀ | ਕਮੇਟੀ ਨੇ ਨਿਯਮਾਂ ਦੀ ਪਾਲਣਾ ਕਰਦਿਆਂ ਜੰਗਲਾਤ ਵਿਭਾਗ ਤੋਂ ਇਨ੍ਹਾਂ ਦਰੱਖਤਾਂ ਦੀ ਕੀਮਤ ਨਿਸ਼ਚਿਤ ਕਰਨ ਦੀ ਮੰਗ ਕੀਤੀ ਸੀ | ਜੰਗਲਾਤ ਵਿਭਾਗ ਨੇ ਇਨ੍ਹਾਂ ਦਰੱਖਤਾਂ ਦੀ ਕੀਮਤ ਤੈਅ ਕਰ ਦਿੱਤੀ ਸੀ | ਉਨ੍ਹਾਂ ਕਿਹਾ ਕਿ ਇਨ੍ਹਾਂ ਦਰੱਖਤਾਂ ਦੀ ਕਟਾਈ ਪੰਜਾਬ ਸਰਕਾਰ ਵਲੋਂ ਕੇਂਦਰ ਸਰਕਾਰ ਦੀ ਸਹਾਇਤਾ ਨਾਲ ਮਰੀਜ਼ਾਂ ਲਈ ਸਰਾਂ ਬਣਾਈ ਜਾ ਰਹੀ ਹੈ | 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਜਦੋਂ ਫ਼ਰੀਦਕੋਟ ਵਿਖੇ ਆਜ਼ਾਦੀ ਦਿਵਸ ਮੌਕੇ ਆਏ ਸਨ ਤਾਂ ਉਸ ਵਕਤ ਉਨ੍ਹਾਂ ਵਲੋਂ ਇਸ ਸਰਾਂ ਦਾ ਨੀਂਹ ਪੱਥਰ ਰੱਖਿਆ ਜਾਣਾ ਸੀ, ਪ੍ਰੰਤੂ ਕੁਝ ਕਾਰਨਾਂ ਕਾਰਨ ਇਹ ਰਸਮ ਮੁਲਤਵੀ ਹੋ ਗਈ | ਉਨ੍ਹਾਂ ਸਪਸ਼ਟ ਕੀਤਾ ਕਿ ਦਰੱਖਤਾਂ ਦੇ ਮਾਮਲੇ ਵਿਚ ਹਸਪਤਾਲ ਪ੍ਰਸ਼ਾਸਨ ਨੇ ਪੂਰੇ ਨਿਯਮਾਂ ਮੁਤਾਬਿਕ ਕੰਮ ਕੀਤਾ ਹੈ | ਇਸ ਸੰਬੰਧੀ ਜਦੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਤਾਂ ਰੇਂਜ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਅਧਿਕਾਰੀਆਂ ਨੇ ਇਨ੍ਹਾਂ ਦਰੱਖਤਾਂ ਦੀ ਮਨਜ਼ੂਰੀ ਵਿਭਾਗ ਤੋਂ ਲਈ ਹੈ ਅਤੇ ਵਿਭਾਗ ਨੇ ਇਸ ਦੀ ਕੀਮਤ ਨਿਸ਼ਚਿਤ ਕਰ ਦਿੱਤੀ ਸੀ, ਬਾਕੀ ਦਾ ਕੰਮ ਹੁਣ ਯੂਨੀਵਰਸਿਟੀ ਤੇ ਹਸਪਤਾਲ ਪ੍ਰਬੰਧਕਾਂ ਦਾ ਹੈ | ਉਨ੍ਹਾਂ ਨੇ ਦਰੱਖਤ ਕੱਟਣੇ ਹਨ ਜਾਂ ਨਹੀਂ | ਉਨ੍ਹਾਂ ਸਪਸ਼ਟ ਕੀਤਾ ਕਿ ਹਸਪਤਾਲ ਪ੍ਰਸ਼ਾਸਨ ਨੂੰ ਇਕ ਦਰੱਖਤ ਕੱਟੇ ਜਾਣ 'ਤੇ ਪੰਜ ਨਵੇਂ ਦਰੱਖਤ ਲਗਾਉਣ ਦੀ ਹਦਾਇਤ ਕੀਤੀ ਗਈ ਹੈ | ਜ਼ਿਕਰਯੋਗ ਹੈ ਕਿ ਕੇਂਦਰੀ ਜੰਗਲਾਤ ਮੰਤਰਾਲੇ ਨੇ ਪੰਜਾਬ ਜੰਗਲਾਤ ਵਿਭਾਗ ਦੇ ਕੰਜਰਵੇਟਿਵ ਕਮਿਸ਼ਨਰ ਨੂੰ ਲਿਖ ਕੇ ਹਦਾਇਤ ਕੀਤੀ ਸੀ ਕਿ ਇਸ ਮਾਮਲੇ ਦੀ ਤੁਰੰਤ ਰਿਪੋਰਟ 17 ਅਗਸਤ ਨੂੰ ਭੇਜੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਕੁਲਤਾਰ ਸਿੰਘ ਸੰਧਵਾਂ ਵਲੋਂ ਸੰਤ ਬਲਜਿੰਦਰ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ <br/> ਅਗਲੀ ਖ਼ਬਰ ਪ੍ਰਧਾਨ ਮੰਤਰੀ ਮੁਆਵਜ਼ਾ ਤੇ ਕਰਜ਼ੇ ਮੁਆਫ਼ ਕਰਨ ਦਾ ਐਲਾਨ ਕਰਨ-ਬੈਂਸ
Ad Position 24