ਚੰਡੀਗੜ੍ਹ 22 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫ਼ਰੀਦ ਦੇ ਆਗਮਨ ਪੁਰਬ ਅਤੇ ਅਗਰਸੈਨ ਜਯੰਤੀ ਮੌਕੇ 'ਤੇ ਸੂਬਾ ਵਾਸੀਆਂ ਨੂੰ ਨਿੱਘੀ ਵਧਾਈ ਦਿੱਤੀ | ਸੰਧਵਾਂ ਨੇ ਦੱਸਿਆ ਕਿ ਬਾਬਾ ਸ਼ੇਖ਼ ਫ਼ਰੀਦ ਜੀ ਨੇ ਆਪਣੀ ਬਾਣੀ 'ਚ ਲੋਕਾਂ ਨੂੰ ਸ਼ਾਂਤੀ, ਭਾਈਚਾਰੇ ਅਤੇ ਸਦਭਾਵਨਾ ਦਾ ਸੰਦੇਸ਼ ਦਿੱਤਾ | ਉਨ੍ਹਾਂ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਸ਼ਾਂਤੀ ਤੇ ਅਹਿੰਸਾ ਦੇ ਪੁਜਾਰੀ ਸਨ | ਉਨ੍ਹਾਂ ਨੇ ਸਮੁੱਚੇ ਅਗਰਵਾਲ ਭਾਈਚਾਰੇ ਨੂੰ ਅਗਰਸੈਨ ਜਯੰਤੀ ਮੌਕੇ 'ਤੇ ਦਿਲੋਂ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਕਿਹਾ ਕਿ ਮਹਾਰਾਜਾ ਅਗਰਸੈਨ ਜੀ ਦਾ ਨਾਮ ਮਨੁੱਖਤਾ ਦੀ ਭਲਾਈ ਲਈ ਉਨ੍ਹਾਂ ਦੇ ਯੋਗਦਾਨ ਲਈ ਇਤਿਹਾਸ ਦੇ ਪੰਨਿਆਂ 'ਚ ਸੁਨਹਿਰੀ ਅੱਖਰਾਂ 'ਚ ਸਦਾ ਲਿਖਿਆ ਰਹੇਗਾ |