06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

350 ਸਾਲਾ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਗੋਂਦੀਆ ਤੋਂ ਆਰੰਭ ਹੋ ਕੇ ਨਾਗਪੁਰ (ਮਹਾਰਾਸ਼ਟਰ) ਪੁੱਜਾ <br/>

Ad Position 21
No active advertisement
ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਸਟਾਫ ਰਿਪੋਰਟਰ)-350 ਸਾਲਾ ਸ਼ਤਾਬਦੀ ਦੇ ਸੰਬੰਧ ਵਿਚ ਸ਼੍ਰੋਮਣੀ ਕਮੇਟੀ ਵਲੋਂ ਆਸਾਮ ਤੋਂ ਆਰੰਭ ਕੀਤਾ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੋਂਦੀਆ ਤੋਂ ਆਰੰਭ ਹੋ ਕੇ ਨਾਗਪੁਰ (ਮਹਾਰਾਸ਼ਟਰ) ਪੁੱਜਾ | ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਤੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਨੇ ਨੌਵੇਂ ਪਾਤਿਸ਼ਾਹ ਦੁਆਰਾ ਉਚਾਰਨ ਕੀਤੀ ਗੁਰਬਾਣੀ ਤੇ ਜੀਵਨ ਇਤਿਹਾਸ ਸਰਵਨ ਕਰਾਇਆ | ਨਗਰ ਕੀਰਤਨ ਪ੍ਰਤੀ ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ 'ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ | ਬੀਤੀ ਦੇਰ ਰਾਤ ਨਗਰ ਕੀਰਤਨ ਦੇ ਗੋਂਦੀਆ ਪਹੁੰਚਣ 'ਤੇ ਮੀਂਹ ਦੇ ਬਾਵਜੂਦ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਵਾਗਤ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਪ੍ਰਬੰਧਕ ਪਲਵਿੰਦਰ ਸਿੰਘ, ਸਰਬਜੀਤ ਸਿੰਘ, ਗੁਰਤਿੰਦਰਪਾਲ ਸਿੰਘ ਕਾਦੀਆਂ, ਅਮਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਹੋਰ ਪ੍ਰਬੰਧਕ ਤੇ ਸਥਾਨਕ ਸਿੱਖ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦ ਪਾਰ ਤੋਂ ਹਥਿਆਰ ਤਸਕਰੀ ਮਾਮਲੇ 'ਚ ਮੁੰਬਈ ਦੇ ਹਵਾਲਾ ਕਾਰੋਬਾਰੀ ਸਮੇਤ 3 ਤਸਕਰ ਗਿ੍ਫ਼ਤਾਰ <br/> ਅਗਲੀ ਖ਼ਬਰ ਮੈਡੀਕਲ ਕੋਰਸਾਂ ਲਈ ਨਵੀਂ ਬਾਂਡ ਨੀਤੀ ਤਹਿਤ ਵਿਦਿਆਰਥੀਆਂ ਨੂੰ ਦਾਖ਼ਲੇ ਸਮੇਂ 20 ਲੱਖ ਦੀ ਗਾਰੰਟੀ ਦੇਣ ਦਾ ਮਾਮਲਾ ਗਰਮਾ...
Ad Position 24
No active advertisement