06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਰਹੱਦ ਪਾਰ ਤੋਂ ਹਥਿਆਰ ਤਸਕਰੀ ਮਾਮਲੇ 'ਚ ਮੁੰਬਈ ਦੇ ਹਵਾਲਾ ਕਾਰੋਬਾਰੀ ਸਮੇਤ 3 ਤਸਕਰ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਰੇਸ਼ਮ ਸਿੰਘ)-ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋਂ ਗ਼ੈਰ-ਕਾਨੂੰਨੀ ਹਥਿਆਰ ਤਸਕਰੀ ਦੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ ਸੰਗਠਿਤ ਹਥਿਆਰ ਤੇ ਹਵਾਲਾ ਤਸਕਰੀ ਗਰੋਹ ਤਿੰਨ ਕਾਰਕੁੰਨਾਂ ਨੂੰ ਗਿ੍ਫਤਾਰ ਕੀਤਾ ਹੈ, ਜਿਨ੍ਹਾਂ ਪਾਸੋਂ 10 ਅਤਿ ਆਧੁਨਿਕ ਪਿਸਤੌਲ ਅਤੇ 2.5 ਲੱਖ ਰੁਪਏ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ ਗਈ ਹੈ | ਇਹ ਪ੍ਰਗਟਾਵਾ ਅੱਜ ਇਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਪੁਲਿਸ ਲਾਈਨ ਵਿਖੇ ਕਰਵਾਏ ਪੱਤਰਕਾਰ ਸੰਮੇਲਨ 'ਚ ਕੀਤਾ ਜਿਨ੍ਹਾਂ ਦੱਸਿਆ ਕਿ ਗਿ੍ਫਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖਤ ਅਮਰਜੀਤ ਸਿੰਘ ਉਰਫ਼ ਬਾਊ (22) ਵਾਸੀ ਮਾਝੀਮਾਓ (ਅੰਮਿ੍ਤਸਰ), ਮਨਬੀਰ ਸਿੰਘ (26) ਵਾਸੀ ਵਾਂ ਤਾਰਾ ਸਿੰਘ (ਤਰਨਤਾਰਨ) ਅਤੇ ਮੁਹੰਮਦ ਤੌਫੀਕ ਖਾਨ ਉਰਫ਼ ਬੱਬਲੂ (42) ਵਾਸੀ ਗੌਤਮ ਨਗਰ ਮੁੰਬਈ ਵਜੋਂ ਹੋਈ ਹੈ | ਬਰਾਮਦ ਕੀਤੇ ਗਏ ਹਥਿਆਰਾਂ ਵਿਚ ਤਿੰਨ .30 ਬੋਰ ਪੀ.ਐਕਸ.5 ਪਿਸਤੌਲ, ਤਿੰਨ 9 ਐਮ.ਐਮ.ਗਲਾਕ, ਇੱਕ 9. ਐਮ.ਐਮ. ਬ੍ਰੇਟਾ ਤੇ ਤਿੰਨ .30 ਬੋਰ ਪਿਸਤੌਲ ਸ਼ਾਮਲ ਹਨ | ਇਸ ਸੰਬੰਧੀ ਥਾਣਾ ਗੇਟ ਹਕੀਮਾਂ ਵਿਖੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ, ਏੇ.ਸੀ.ਪੀ. ਹਰਮਿੰਦਰ ਸਿੰਘ ਤੇ ਇੰਚਾਰਜ਼ ਸੀ.ਆਈ.ਏ. ਸਟਾਫ ਇੰਸ: ਅਮੋਲਕਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਦੀ ਲਾਪਰਵਾਹੀ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ ਨੂੰ ਲਗਾਇਆ 1 ਲੱਖ ਰੁਪਏ ਦਾ ਜੁਰਮਾਨਾ <br/> ਅਗਲੀ ਖ਼ਬਰ 350 ਸਾਲਾ ਸ਼ਤਾਬਦੀ : ਸ਼ਹੀਦੀ ਨਗਰ ਕੀਰਤਨ ਗੋਂਦੀਆ ਤੋਂ ਆਰੰਭ ਹੋ ਕੇ ਨਾਗਪੁਰ (ਮਹਾਰਾਸ਼ਟਰ) ਪੁੱਜਾ <br/>
Ad Position 24
No active advertisement