06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਟਰਾਲੀ ਚੋਰੀ ਮਾਮਲੇ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਘੇਰਿਆ ਡੀ.ਐਸ.ਪੀ. ਦਫ਼ਤਰ <br/>

Ad Position 21
No active advertisement
ਅਜੀਤ ਡੈਸਕ 23-09-2025
ਨਾਭਾ, 22 ਸਤੰਬਰ (ਜਗਨਾਰ ਸਿੰਘ ਦੁਲੱਦੀ)-ਅੱਜ ਨਾਭਾ ਵਿਚ ਕਿਸਾਨ ਯੂਨੀਅਨ ਵਲੋਂ ਲਗਾਏ ਧਰਨੇ ਦੌਰਾਨ ਕਿਸਾਨ ਤੇ ਪੁਲਿਸ ਆਪਸ ਵਿਚ ਆਹਮੋ ਸਾਹਮਣੇ ਹੋ ਗਏ | ਧਰਨਾਕਾਰੀ ਕਿਸਾਨਾਂ ਨੇ ਕਿਹਾ ਕਿ ਡੀ.ਐਸ.ਪੀ. ਸਾਡੇ 'ਤੇ ਆਪਣੀ ਗੱਡੀ ਚੜ੍ਹਾਉਣ ਲੱਗੀ ਸੀ ਜਿਸ ਨੂੰ ਲੈ ਕੇ ਸਥਿਤੀ ਤਣਾਅਪੂਰਨ ਹੋ ਗਈ | ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ਼ੰਭੂ ਬਾਰਡਰ ਤੋਂ ਧਰਨਾ ਚੁਕਾਉਣ ਸਮੇਂ ਚੋਰੀ ਹੋਈਆਂ ਟਰਾਲੀਆਂ ਨੂੰ ਲੈ ਕੇ ਨਗਰ ਕੌਂਸਲ ਪ੍ਰਧਾਨ ਦੇ ਪਤੀ ਪੰਕਜ ਪੱਪੂ 'ਤੇ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਸੀ ਕਿਉਂ ਜੋ ਪੰਕਜ ਪੱਪੂ ਦੇ ਪਲਾਟ ਵਿਚੋਂ ਟਰਾਲੀਆਂ ਦੇ ਰਿੰਮ ਸਮੇਤ ਟਾਇਰ ਮਿਲੇ ਸਨ ਜਿਸ ਕਰਕੇ ਕਿਸਾਨਾਂ ਵਲੋਂ ਪੰਕਜ ਪੱਪੂ ਦੀ ਗਿ੍ਫ਼ਤਾਰੀ ਨੂੰ ਲੈ ਕੇ ਡੀ.ਐਸ.ਪੀ. ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ | ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਮੰਗ ਕੀਤੀ ਗਈ ਸੀ ਕਿ ਪੁਲਿਸ ਨੇ ਹਲਕੀਆਂ ਧਾਰਾਵਾਂ ਲਗਾ ਕੇ ਪੰਕਜ ਪੱਪੂ ਨੂੰ ਜ਼ਮਾਨਤ ਦਿਵਾ ਦਿੱਤੀ ਹੈ ਜਿਸ ਕਰਕੇ ਅਸੀਂ ਰੋਸ ਪ੍ਰਦਰਸ਼ਨ ਕਰ ਰਹੇ ਹਾਂ | ਕਿਸਾਨ ਆਗੂ ਗਮਦੂਰ ਸਿੰਘ ਬਲਾਕ ਪ੍ਰਧਾਨ ਕ੍ਰਾਂਤੀਕਾਰੀ ਯੂਨੀਅਨ, ਜਰਨੈਲ ਸਿੰਘ ਕਾਲੇਕੇ ਸੂਬਾ ਪ੍ਰੈੱਸ ਸਕੱਤਰ, ਮਨਜੀਤ ਸਿੰਘ ਨਿਆਲ, ਗੁਰਦੇਵ ਸਿੰਘ ਗੱਜੂਮਾਜਰਾ, ਕਰਨੈਲ ਸਿੰਘ ਲੰਗ, ਧੰਨਾ ਸਿੰਘ ਭਟੇੜੀ ਆਦਿ ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਤਾਂ ਸ਼ਾਂਤਮਈ ਧਰਨਾ ਦੇ ਕੇ ਇਨਸਾਫ਼ ਦੀ ਮੰਗ ਕਰ ਰਹੇ ਸੀ ਪਰ ਡੀ.ਐਸ.ਪੀ. ਵਲੋਂ ਸਾਡੇ ਨਾਲ ਬਦਤਮੀਜ਼ੀ ਕੀਤੀ ਤੇ ਸਾਡੇ ਉੱਤੇ ਗੱਡੀ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਇਥੋਂ ਤੱਕ ਕਿ ਸਾਡੇ ਕੱਪੜੇ ਪਾੜ ਦਿੱਤੇ ਗਏ | ਡੀ.ਐਸ.ਪੀ. ਮਨਦੀਪ ਕੌਰ ਚੀਮਾ ਨੇ ਭਰੇ ਮਨ ਨਾਲ ਕਿਹਾ ਕਿ ਮੈਂ ਕਿਸਾਨਾਂ ਨੂੰ ਧਰਨਾ ਲਗਾਉਣ ਤੋਂ ਬਿਲਕੁਲ ਵੀ ਨਹੀਂ ਰੋਕਿਆ | ਉਨ੍ਹਾਂ ਕਿਹਾ ਕਿ ਮੈਂ ਤਾਂ ਧਰਨਾਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਆਈ ਸੀ ਤੇ ਮੈਂ ਜਦੋਂ ਗੱਡੀ ਲੈ ਕੇ ਜ਼ਰੂਰੀ ਕੰਮ ਲਈ ਜਾਣ ਲੱਗੀ ਤਾਂ ਇਨ੍ਹਾਂ ਨੇ ਮੇਰੀ ਗੱਡੀ ਰੋਕ ਕੇ ਮੇਰੇ ਨਾਲ ਖਿੱਚਧੂਹ ਕੀਤੀ ਤੇ ਮੇਰੀ ਵਰਦੀ ਨੂੰ ਵੀ ਇਨ੍ਹਾਂ ਵਲੋਂ ਹੱਥ ਪਾਇਆ | ਡੀ.ਐਸ.ਪੀ. ਚੀਮਾ ਨੇ ਕਿਹਾ ਕਿ ਇਨ੍ਹਾਂ ਵਲੋਂ ਮੇਰਾ ਜੂੜਾ ਵੀ ਪੁੱਟਿਆ ਗਿਆ ਹੈ ਇੱਥੋਂ ਤੱਕ ਕਿ ਇਨ੍ਹਾਂ ਨੇ ਬਹੁਤ ਹੀ ਬੁਰੇ ਤਰੀਕੇ ਨਾਲ ਮੇਰੇ ਨਾਲ ਬਦਤਮੀਜ਼ੀ ਕੀਤੀ ਜੋ ਕਿ ਬਹੁਤ ਮਾੜੀ ਗੱਲ ਹੈ | ਉਨ੍ਹਾਂ ਕਿਹਾ ਕਿ ਮੈਂ ਤਾਂ ਇਨ੍ਹਾਂ 'ਤੇ ਕਾਰਵਾਈ ਕਰਾਂਗੀ |
ਕੀ ਕਹਿਣਾ ਕਿਸਾਨ ਆਗੂ ਦਾ
ਪੁਲਿਸ ਪ੍ਰਸ਼ਾਸਨ ਨਾਲ ਮੀਟਿੰਗ ਕਰਨ ਉਪਰੰਤ ਕਿਸਾਨੀ ਵਫ਼ਦ ਦੇ ਆਗੂ ਜਸਵਿੰਦਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੁਲਿਸ ਪ੍ਰਸ਼ਾਸਨ ਤੇ ਕਿਸਾਨਾਂ ਦਾ ਵਿਵਾਦ ਨਿੱਬੜ ਗਿਆ ਹੈ | ਪੁਲਿਸ ਪ੍ਰਸ਼ਾਸਨ ਨੇ ਸਹੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ ਤੇ ਪੰਕਜ ਪੱਪੂ 'ਤੇ ਜਦ ਤੱਕ ਦੂਜੀ ਐਫ.ਆਈ.ਆਰ. ਨਹੀਂ ਹੁੰਦੀ ਧਰਨਾ ਜਾਰੀ ਰਹੇਗਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਜਿੱਤ ਨੂੰ ਹਾਈ ਕੋਰਟ 'ਚ ਚੁਣੌਤੀ <br/> ਅਗਲੀ ਖ਼ਬਰ ਕਾਰ ਸਵਾਰ ਵਿਅਕਤੀਆਂ ਵਲੋਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ, ਇਕ ਜ਼ਖ਼ਮੀ <br/>
Ad Position 24
No active advertisement