07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਸੰਬੰਧੀ ਵਰਿੰਦਾਵਨ (ਉੱਤਰ ਪ੍ਰਦੇਸ਼) 'ਚ ਗੁਰਮਤਿ ਸਮਾਗਮ <br/>

Ad Position 21
No active advertisement
ਅਜੀਤ ਡੈਸਕ 23-09-2025
ਅੰਮਿ੍ਤਸਰ, 22 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਉੱਤਰ ਪ੍ਰਦੇਸ਼ ਦੇ ਵਰਿੰਦਾਵਨ 'ਚ ਗੁਰਦੁਆਰਾ ਗੁਰੂ ਨਾਨਕ ਟਿੱਲਾ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਤਰਫੋਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ (ਮੀਡੀਆ) ਹਰਭਜਨ ਸਿੰਘ ਵਕਤਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦਿੱਲੀ ਦੇ ਹਜ਼ੂਰੀ ਰਾਗੀ ਭਾਈ ਗੁਰਮੀਤ ਸਿੰਘ ਤੇ ਬੀਬੀ ਮਨਜੀਤ ਕੌਰ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ | ਸਕੱਤਰ ਸ. ਕਾਹਲਵਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਪ੍ਰਤੀ ਚੇਤਨਾ ਲਈ ਪੂਰੇ ਦੇਸ਼ ਅੰਦਰ ਨਗਰ ਕੀਰਤਨ ਦੇ ਨਾਲ ਨਾਲ ਗੁਰਮਤਿ ਸਮਾਗਮ ਸਜਾਏ ਜਾ ਰਹੇ ਹਨ | ਇਸ ਮੌਕੇ ਯੂ.ਪੀ. ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਭਾਈ ਬਿ੍ਜਪਾਲ ਸਿੰਘ ਨੇ ਸਮਾਗਮ ਵਿਚ ਪੁੱਜੀਆਂ ਸੰਗਤਾਂ ਤੇ ਪ੍ਰਬੰਧਕੀ ਸਹਿਯੋਗ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ | ਇਸ ਸਮਾਗਮ ਮੌਕੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਦਿੱਲੀ ਵਾਲੇ, ਹਰਬੰਸ ਸਿੰਘ, ਗਿਆਨੀ ਮੋਹਣ ਸਿੰਘ ਮਥੁਰਾ, ਸਵਰਨ ਸਿੰਘ, ਸ੍ਰੀ ਮਲਿਕ ਅਰੋੜਾ, ਸੁਰਿੰਦਰ ਸਿੰਘ ਬਾਠ, ਗਿਆਨੀ ਹਰਪਾਲ ਸਿੰਘ, ਗਿਆਨੀ ਮਹਿੰਦਰ ਸਿੰਘ, ਮੋਹਰ ਸਿੰਘ, ਹਰਵਿੰਦਰ ਸਿੰਘ, ਗੁਰਮੇਲ ਸਿੰਘ ਗੁਰਦੁਆਰਾ ਇੰਸਪੈਕਟਰ ਸਮੇਤ ਹੋਰ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸੁਰੇਸ਼ ਕੁਮਾਰ ਗਰਗ ਕਰਿਆਨਾ ਐਸੋਸੀਏਸ਼ਨ ਸਿੱਧਵਾਂ ਬੇਟ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪਾਕਿ 'ਚ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ ਪਹਿਲੀ ਪਾਤਸ਼ਾਹੀ ਦਾ ਜੋਤੀ ਜੋਤਿ ਪੁਰਬ <br/>
Ad Position 24
No active advertisement