21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਰੋਤ ਜੁਟਾਉਣ ਲਈ ਸਾਰੇ ਯੋਗਦਾਨ ਪਾਉਣ-ਗਿਆਨੀ ਹਰਪ੍ਰੀਤ ਸਿੰਘ

Ad Position 21
No active advertisement
ਅਜੀਤ ਡੈਸਕ 24-09-2025

• ਗਿਆਨੀ ਹਰਪ੍ਰੀਤ ਸਿੰਘ ਵਲੋਂ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ • 25 ਸਤੰਬਰ ਨੂੰ ਹੋਣ ਵਾਲਾ ਜਨਰਲ ਡੈਲੀਗੇਟ ਇਜਲਾਸ ਮੁਲਤਵੀ
<br/>
ਪਟਿਆਲਾ, 23 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਟਿਆਲਾ ਵਿਖੇ ਸੁਰਜੀਤ ਸਿੰਘ ਰੱਖੜਾ ਦੇ ਗ੍ਰਹਿ ਵਿਚ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸ਼ੋ੍ਰਮਣੀ ਕਮੇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ | ਇਸ ਮੀਟਿੰਗ ਵਿਚ ਮਨਪ੍ਰੀਤ ਸਿੰਘ ਇਯਾਲੀ, ਸੁਰਜੀਤ ਸਿੰਘ ਰੱਖੜਾ, ਪਰਮਿੰਦਰ ਸਿੰਘ ਢੀਂਡਸਾ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਇਕਬਾਲ ਸਿੰਘ ਝੂੰਦਾਂ, ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਚਰਨਜੀਤ ਸਿੰਘ ਬਰਾੜ, ਅਜੇਪਾਲ ਸਿੰਘ ਬਰਾੜ, ਰਣਧੀਰ ਸਿੰਘ ਰੱਖੜਾ, ਤੇਜਿੰਦਰ ਸਿੰਘ ਪੰਨੂ ਤੇ ਤੇਜਿੰਦਰ ਸਿੰਘ ਸੰਧੂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਸਨ | ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਿਥੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਨਾਲ ਲੰਮੀ ਵਿਚਾਰ-ਚਰਚਾ ਕਰਦੇ ਹੋਏ ਪੰਥਕ ਏਜੰਡਿਆਂ ਸਮੇਤ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਪੀੜਤ ਲੋਕਾਂ ਦੀ ਜ਼ਿੰਦਗੀ ਨੂੰ ਮੁੜ ਲੀਹ 'ਤੇ ਲਿਆਉਣ ਲਈ ਵੱਧ ਤੋਂ ਵੱਧ ਸਰੋਤ ਜੁਟਾਉਣ ਦੀ ਅਪੀਲ ਕੀਤੀ ਗਈ, ਉਥੇ ਰੱਖੜਾ ਪਰਿਵਾਰ ਅਤੇ ਪਾਰਟੀ ਵਲੋਂ ਦਿੱਤੇ ਜਾਣ ਵਾਲੇ ਡੀਜ਼ਲ ਅਤੇ ਹੋਰ ਰਸਦਾਂ ਲਈ ਡਿਟੇਲ ਇਕੱਠੀ ਕਰਨ ਦੀ ਵੀ ਡਿਊਟੀ ਲਗਾਈ | ਉਨ੍ਹਾਂ ਕਿਹਾ ਕਿ ਬਤੌਰ ਪੰਥ ਦੇ ਸੇਵਾਦਾਰ ਵਜੋਂ ਅੱਜ ਸਮੂਹ ਸ਼ੋ੍ਰਮਣੀ ਕਮੇਟੀ ਮੈਂਬਰਾਂ ਦਾ ਫ਼ਰਜ਼ ਬਣਦਾ ਹੈ ਕਿ ਉਹ ਵੱਖ-ਵੱਖ ਜਗ੍ਹਾ ਚਲ ਰਹੇ ਰਾਹਤ ਕੈਂਪਾਂ ਤੋਂ ਮਿਲੇ ਸੁਝਾਅ ਦੇ ਅਧਾਰ ਉੱਪਰ ਕਾਰਜ ਕਰਕੇ ਆਪਣਾ ਯੋਗਦਾਨ ਪਾਉਣ | ਇਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਜਦੋਂ ਹੁਣ ਪਾਣੀ ਤੋਂ ਤਾਂ ਰਾਹਤ ਮਿਲ ਚੁੱਕੀ ਹੈ ਪਰ ਪਾਣੀ ਦੇ ਨਾਲ ਘਰਾਂ ਦੇ ਹੋਏ ਨੁਕਸਾਨ, ਫੈਲਣ ਵਾਲੀਆਂ ਬਿਮਾਰੀਆਂ, ਰੋਜ਼-ਮਰਾ ਦੀ ਜ਼ਿੰਦਗੀ ਵਿਚ ਲੋੜੀਂਦੀ ਵਸਤਾਂ ਅਤੇ ਖ਼ਾਸ ਤੌਰ 'ਤੇ ਸਕੂਲੀ ਬੱਚਿਆਂ ਲਈ ਸਟੇਸ਼ਨਰੀ ਅਤੇ ਵਰਦੀਆਂ ਨੂੰ ਪਹੁੰਚਾਉਣ ਲਈ ਪਾਰਟੀ ਵਰਕਰਾਂ ਨਾਲ ਮਿਲ ਕੇ ਉਦਮ ਕੀਤਾ ਜਾਵੇ | ਇਸ ਮੌਕੇ ਜਸਵੰਤ ਸਿੰਘ ਪੁੜੈਣ, ਪਰਮਜੀਤ ਸਿੰਘ ਰਾਏਪੁਰ ਦੋਵੇਂ ਅੰਤਰਿੰਗ ਕਮੇਟੀ ਮੈਂਬਰ, ਭਾਈ ਮਨਜੀਤ ਸਿੰਘ, ਬੀਬੀ ਪਰਮਜੀਤ ਕੌਰ ਲਾਂਡਰਾਂ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਮਾ. ਮਿੱਠੂ ਸਿੰਘ ਕਾਹਨੇਕੇ, ਜਥੇਦਾਰ ਮਹਿੰਦਰ ਸਿੰਘ ਹੁਸੈਨਪੁਰ, ਜਥੇਦਾਰ ਤੇਜਾ ਸਿੰਘ ਕਮਾਲਪੁਰ, ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਨਿਰਮੈਲ ਸਿੰਘ ਜੌਲਾ, ਜਥੇਦਾਰ ਮਲਕੀਤ ਸਿੰਘ ਚੰਗਾਲ, ਹਰਦੇਵ ਸਿੰਘ ਰੋਂਗਲਾ ਸਮੇਤ ਹੋਰ ਕਈ ਸ਼ੋ੍ਰਮਣੀ ਕਮੇਟੀ ਮੈਂਬਰ ਹਾਜ਼ਰ ਸਨ | ਇਸ ਮੌਕੇ ਸਮੂਹ ਸੀਨੀਅਰ ਲੀਡਰਸ਼ਿਪ ਨੇ ਪੰਜਾਬ ਵਿਚ ਚਲ ਰਹੇ ਹੜ੍ਹਾਂ ਦੇ ਪ੍ਰਕੋਪ ਦੇ ਮੱਦੇਨਜ਼ਰ 25 ਸਤੰਬਰ ਨੂੰ ਰੱਖਿਆ ਗਿਆ ਡੈਲੀਗੇਟ ਇਜਲਾਸ ਮੁਲਤਵੀ ਕਰ ਦਿੱਤਾ ਹੈ | ਇਸ ਸੰਬੰਧੀ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਪੰਜਾਬ ਵਰਤਮਾਨ ਸਮੇਂ 'ਚ ਹੜ੍ਹਾਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ | ਇਸ ਕਰਕੇ ਇਹ ਮੁੱਦਾ ਬੇਹੱਦ ਸੰਵੇਦਨਸ਼ੀਲ ਹੈ | ਇਸ ਦੇ ਮੱਦੇਨਜ਼ਰ ਹੋਰ ਕੋਈ ਤਰਜੀਹ ਵਿਚਾਰਨ ਲਈ ਨਹੀਂ ਬਣਦੀ ਇਸ ਕਰਕੇ ਇਹ ਇਜਲਾਸ ਮੁਲਤਵੀ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਕੈਰੋਂ ਗੋਲੀ ਕਾਂਡ 'ਚ ਜ਼ਖ਼ਮੀ ਹੋਏ ਦੂਜੇ ਨੌਜਵਾਨ ਦੀ ਵੀ ਮੌਤ-4 ਗਿ੍ਫ਼ਤਾਰ <br/> ਅਗਲੀ ਖ਼ਬਰ ਖ਼ਜ਼ਾਨਾ ਦਫ਼ਤਰ ਵਿਖੇ ਡਿਊਟੀ 'ਤੇ ਤਾਇਨਾਤ ਥਾਣੇਦਾਰ ਦੀ ਗੋਲੀ ਲੱਗਣ ਨਾਲ ਮੌਤ
Ad Position 24