21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹਾਈ ਕੋਰਟ ਨੇ ਪੰਜਾਬ ਸਰਕਾਰ ਤੋਂ ਪਠਾਣਮਾਜਰਾ 'ਤੇ ਦਰਜ਼ ਐਫ.ਆਈ.ਆਰ. ਮੰਗੀ

Ad Position 21
No active advertisement
ਅਜੀਤ ਡੈਸਕ 24-09-2025

ਵਿਧਾਇਕ ਦੀ ਪਤਨੀ ਨੇ ਸਿਆਸੀ ਬਦਲਾਖੋਰੀ ਦਾ ਦੋਸ਼ ਲਗਾਉਂਦੇ ਹੋਏ ਦਾਇਰ ਕੀਤੀ ਪਟੀਸ਼ਨ
<br/>
ਚੰਡੀਗੜ੍ਹ, 23 ਸਤੰਬਰ (ਸੰਦੀਪ ਕੁਮਾਰ ਮਾਹਨਾ)–ਪਟਿਆਲਾ ਜ਼ਿਲ੍ਹਾ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਪਤਨੀ ਸਿਮਰਨਜੀਤ ਕੌਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਇਕ ਪਟੀਸ਼ਨ ਦਾਇਰ ਕਰਕੇ ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਮੰਗ ਕੀਤੀ ਹੈ | ਉਨ੍ਹਾਂ ਦੋਸ਼ ਲਗਾਇਆ ਹੈ ਕਿ ਇਹ ਸਾਰਾ ਮਾਮਲਾ ਸਿਆਸੀ ਬਦਲਾਖੋਰੀ ਦਾ ਹੈ, ਕਿਉਂਕਿ ਵਿਧਾਇਕ ਨੇ ਹਾਲ ਹੀ 'ਚ ਆਏ ਹੜ੍ਹਾਂ ਨਾਲ ਨਜਿੱਠਣ ਲਈ ਸੂਬਾ ਸਰਕਾਰ ਦੇ ਤਰੀਕੇ 'ਤੇ ਸਵਾਲ ਚੁੱਕੇ ਸਨ | ਪਠਾਣਮਾਜਰਾ ਦੀ ਪਤਨੀ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਨ੍ਹਾਂ ਵਿਰੁੱਧ ਕਿੰਨੇ ਮਾਮਲੇ ਦਰਜ਼ ਹਨ, ਇਸ ਲਈ ਉਹ ਕਾਨੂੰਨੀ ਲੜਾਈ ਕਿਵੇਂ ਲੜ ਸਕਦੀ ਹੈ | ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅਗਲੀ ਸੁਣਵਾਈ 'ਤੇ ਅਦਾਲਤ ਨੂੰ ਦੱਸਣ ਲਈ ਕਿਹਾ ਕਿ ਪਠਾਣਮਾਜਰਾ ਵਿਰੁੱਧ ਕਿੰਨੀਆਂ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ | ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਕਿਹਾ ਕਿ ਪਠਾਣਮਾਜਰਾ ਦੀ ਜ਼ਮਾਨਤ ਪਟੀਸ਼ਨ ਹੇਠਲੀ ਅਦਾਲਤ ਨੇ ਰੱਦ ਕਰ ਦਿੱਤੀ ਹੈ ਅਤੇ ਉਹ ਫ਼ਰਾਰ ਹੈ | ਪਟੀਸ਼ਨ ਅਨੁਸਾਰ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ 'ਤੇ ਦਰਿਆਵਾਂ 'ਚ ਪਾਣੀ ਛੱਡਣ ਅਤੇ ਉਨ੍ਹਾਂ ਨੂੰ ਕੱਢਣ ਦੀ ਇਜਾਜ਼ਤ ਦੇਣ ਸੰਬੰਧੀ ਸਰਕਾਰ ਨੂੰ ਗੁੰਮਰਾਹ ਕਰਨ ਦਾ ਦੋਸ਼ ਲਗਾਇਆ ਸੀ | ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੇ ਹਲਕੇ ਦੇ 11 ਪਿੰਡ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਸਨ ਪਰ ਸਰਕਾਰ ਨੇ ਘੱਗਰ ਦਰਿਆ ਦੇ ਕਿਨਾਰਿਆਂ ਨੂੰ ਮਜ਼ਬੂਤ ਕਰਨ ਲਈ ਮਿੱਟੀ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ | ਪਟੀਸ਼ਨਕਰਤਾ ਦਾ ਕਹਿਣਾ ਹੈ ਕਿ ਵਿਧਾਇਕ ਦੇ ਬਿਆਨ ਦੇ ਵਾਇਰਲ ਹੋਣ ਤੋਂ ਬਾਅਦ ਸਰਕਾਰ ਨੇ ਨਾਰਾਜ਼ਗੀ ਜਾਹਰ ਕੀਤੀ ਅਤੇ ਉਨ੍ਹਾਂ ਦੀ ਸੁਰੱਖਿਆ ਵਾਪਸ ਲੈ ਲਈ | ਇਸ ਤੋਂ ਇਲਾਵਾ ਇਲਾਕੇ ਦੇ ਸਾਰੇ ਥਾਣਾ ਮੁਖੀਆਂ ਦਾ ਤਬਾਦਲਾ ਵੀ ਕਰ ਦਿੱਤਾ ਗਿਆ | ਇਸ ਦੌਰਾਨ ਵਿਧਾਇਕ ਵਿਰੁੱਧ ਐਫ.ਆਈ.ਆਰ. ਨੰਬਰ 173 ਦਰਜ਼ ਕੀਤੀ ਗਈ, ਜਿਸ 'ਚ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 420, 376 ਅਤੇ 506 ਦੇ ਤਹਿਤ ਗੰਭੀਰ ਦੋਸ਼ ਲਗਾਏ ਗਏ ਹਨ | ਪਟੀਸ਼ਨ 'ਚ ਦਾਅਵਾ ਕੀਤਾ ਗਿਆ ਹੈ ਕਿ ਵਿਧਾਇਕ ਨੂੰ ਫ਼ਸਾਉਣ ਦੀ ਕੋਸ਼ਿਸ਼ 'ਚ ਪੁਲਿਸ ਨੇ ਉਸ ਦੇ ਸਹੁਰੇ ਘਰ ਛਾਪਾ ਮਾਰਿਆ, ਉਸ ਦੇ ਸਮਰਥਕਾਂ ਵਿਰੁੱਧ ਐਫ.ਆਈ.ਆਰ. ਨੰਬਰ 174 ਦਰਜ ਕੀਤੀ ਅਤੇ 11 ਲੋਕਾਂ ਨੂੰ ਗਿ੍ਫ਼ਤਾਰ ਕੀਤਾ | ਇਸ ਤੋਂ ਇਲਾਵਾ ਵਿਧਾਇਕ ਨੂੰ ਗੈਂਗਸਟਰ ਦੱਸਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਉਸ ਨੂੰ ਫ਼ਰਜ਼ੀ ਮੁਕਾਬਲੇ 'ਚ ਫ਼ਸਾਉਣ ਦਾ ਖ਼ਤਰਾ ਹੈ | ਵਿਧਾਇਕ ਦੀ ਪਤਨੀ ਸਿਮਰਨਜੀਤ ਕੌਰ ਨੇ ਅਦਾਲਤ ਤੋਂ ਸੁਰੱਖਿਆ ਬਹਾਲ ਕਰਨ ਅਤੇ ਦਰਜ਼ ਕੀਤੇ ਗਏ ਮਾਮਲਿਆਂ ਬਾਰੇ ਪੁਲਿਸ ਤੋਂ ਵਿਸਥਾਰਿਤ ਰਿਪੋਰਟ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿੱਖਿਆ ਸੇਵਾਵਾਂ ਨਿਯਮ (ਗਰੁੱਪ-ਏ) 'ਚ ਹੋਈ ਚੌਥੀ ਸੋਧ ਬਾਅਦ ਹੁਣ ਅੰਕਾਂ ਤੇ ਪੋਸਟ ਗ੍ਰੈਜੂਏਸ਼ਨ ਦੀ ਨਵੀਂ ਸ਼ਰਤ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਾਊਥਾਲ 'ਚੋਂ 7 ਸਰੂਪ ਬਿਨਾਂ ਦੱਸੇ ਬਰਮਿੰਘਮ ਲਿਜਾਏ ਗਏ
Ad Position 24