21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੜ੍ਹ ਪ੍ਰਭਾਵਿਤ ਇਲਾਕੇ ਦਾ ਸਰਵੇਖਣ ਕਰਨ ਲਈ ਕੇਂਦਰੀ ਟੀਮ ਡੇਰਾ ਬਾਬਾ ਨਾਨਕ ਪੁੱਜੀ

Ad Position 21
No active advertisement
ਅਜੀਤ ਡੈਸਕ 24-09-2025

ਸਰਹੱਦੀ ਪਿੰਡ ਗੁਰਚੱਕ, ਠੇਠਰਕੇ ਤੇ ਪੱਖੋਕੇ ਟਾਹਲੀ ਸਾਹਿਬ ਦਾ ਕੀਤਾ ਦੌਰਾ
<br/>
ਡੇਰਾ ਬਾਬਾ ਨਾਨਕ, 23 ਸਤੰਬਰ (ਹੀਰਾ ਸਿੰਘ ਮਾਂਗਟ)-ਪੰਜਾਬ ਵਿਚ ਆਏ ਹੜ੍ਹਾਂ ਨਾਲ ਹੋ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪੰਜਾਬ ਦੇ 6 ਸਰਹੱਦੀ ਜ਼ਿਲਿ੍ਹਆਂ ਦਾ ਸਰਵੇਖਣ ਕਰਨ ਲਈ ਅੱਜ ਕੇਂਦਰ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰਾਲੇ ਵਲੋਂ ਗਠਿਤ ਕੀਤੀ ਟੀਮ ਦੇ ਚੇਅਰਮੈਨ ਤੇ ਵਿਗਿਆਨੀ ਡਾ. ਅਨਿਲ ਖਿੱਪਲ ਪਿ੍ੰਸੀਪਲ ਆਈ.ਸੀ.ਏ.ਆਰ. ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਪੁੱਜੀ, ਜਿਸ ਵਿਚ ਮੈਂਬਰ ਡਾਕਟਰ ਸੁਭਾਸ਼ ਚੰਦਰ ਡਾਇਰੈਕਟਰ ਮੌਸਮ ਵਿਭਾਗ, ਰਾਮ ਪ੍ਰਕਾਸ਼ ਮੀਨਾ, ਡਾਕਟਰ ਕਾਮਨੀ ਲਾਲ ਵੀ ਮੌਜੂਦ ਸਨ | ਇਸ ਮੌਕੇ ਉਨ੍ਹਾਂ ਸਰਹੱਦੀ ਪਿੰਡ ਗੁਰਚੱਕ, ਠੇਠਰਕੇ ਅਤੇ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਪਹੁੰਚ ਕੇ ਧੁੱਸੀਂ ਬੰਨ ਉਪਰ ਪਏ ਪਾੜਾਂ ਅਤੇ ਕਿਸਾਨਾਂ ਦੇ ਖੇਤਾਂ ਵਿਚ ਭਰੀ ਰੇਤਾ ਦਾ ਜਾਇਜ਼ਾ ਲਿਆ ਗਿਆ | ਚੇਅਰਮੈਨ ਅਨਿਲ ਖਿੱਪਲ ਨੇ ਦੱਸਿਆ ਕਿ ਕਿਸਾਨ ਭਲਾਈ ਮੰਤਰਾਲਾ ਭਾਰਤ ਸਰਕਾਰ ਵਲੋਂ ਉਨ੍ਹਾਂ ਦੀ ਟੀਮ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਸਰਹੱਦੀ 6 ਜ਼ਿਲਿ੍ਹਆਂ ਪਠਾਨਕੋਟ, ਗੁਰਦਾਸਪੁਰ, ਅੰਮਿ੍ਤਸਰ, ਤਰਨ ਤਾਰਨ, ਫਿਰੋਜ਼ਪੁਰ ਤੇ ਫਾਜ਼ਿਲਕਾ ਦਾ ਜਾਇਜ਼ਾ ਲੈਣ ਵਾਸਤੇ ਭੇਜਿਆ ਗਿਆ ਹੈ ਕਿ ਇਸ ਸਰਹੱਦੀ ਖੇਤਰ ਦੇ ਧੁੱਸੀ ਬੰਨ ਵਿਚ ਪਾੜ ਪੈਣ ਨਾਲ ਕਿਸਾਨਾਂ ਦੀਆਂ ਫਸਲਾਂ ਦਾ ਕਿੰਨਾ ਨੁਕਸਾਨ ਹੋਇਆ ਹੈ ਤੇ ਕਿੰਨੇ ਕਿਸਾਨਾਂ ਦੀ ਜ਼ਮੀਨ ਵਿਚ ਰੇਤਾ ਭਰਨ ਨਾਲ ਪ੍ਰਭਾਵਿਤ ਹੋਈ ਹੈ | ਉਨ੍ਹਾਂ ਕਿਹਾ ਕਿ ਇਸ ਦੀ ਜਲਦ ਰਿਪੋਰਟ ਤਿਆਰ ਕਰ ਕੇ ਭਾਰਤ ਸਰਕਾਰ ਨੂੰ ਸੌਂਪੀ ਜਾਵੇਗੀ | ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਵੀ ਕੇਂਦਰੀ ਟੀਮ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਪਿੰਡ ਪੱਖੋਕੇ ਦੇ ਕਿਸਾਨ ਗੁਰਨਾਮ ਸਿੰਘ, ਸੋਨੂੰ ਰੰਧਾਵਾ ਤੇ ਦਰਸ਼ਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਏ ਹੜ੍ਹ ਕਾਰਨ ਬੰਜਰ ਹੋਈ ਜ਼ਮੀਨ ਦੇ ਮੁਆਵਜੇ ਦੀ ਮੰਗ ਕੀਤੀ ਗਈ ਹੈ, ਨਾਲ ਹੀ ਜ਼ਮੀਨ ਤੋਂ ਰੇਤ ਹਟਾ ਕੇ ਪੱਧਰੀ ਕਰਨ ਅਤੇ ਅਗਲੀ ਫਸਲ ਬੀਜਣ ਲਈ ਸਹਿਯੋਗ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਆਦਿਤਿਆ ਸ਼ਰਮਾ ਐਸ.ਡੀ.ਐਮ. ਡੇਰਾ ਬਾਬਾ ਨਾਨਕ, ਲਛਮਣ ਸਿੰਘ ਤਹਿਸੀਲਦਾਰ ਡੇਰਾ ਬਾਬਾ ਨਾਨਕ, ਜੀ.ਐਸ. ਢਿੱਲੋਂ ਭੂਮੀ ਵਿਭਾਗ ਪੰਜਾਬ, ਗੁਰਿੰਦਰ ਸਿੰਘ ਮੰਡਲ ਭੂਮੀ ਰੱਖਿਆ ਵਿਭਾਗ ਗੁਰਦਾਸਪੁਰ, ਡਾ. ਸੁਖਬੀਰ ਸਿੰਘ ਖੇਤੀਬਾੜੀ ਅਫ਼ਸਰ ਡੇਰਾ ਬਾਬਾ ਨਾਨਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਿਸਾਨ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਨੁੱਖਤਾ ਦੀ ਸੇਵਾ ਲਈ ਪਿ੍ਤਪਾਲ ਸਿੰਘ ਹੰਸਪਾਲ ਨੂੰ ਬਾਬਾ ਫ਼ਰੀਦ ਐਵਾਰਡ ਅਗਲੀ ਖ਼ਬਰ ਭਾਈ ਗੁਰ ਇਕਬਾਲ ਸਿੰਘ ਨੂੰ ਸਦਮਾ-ਭੈਣ ਸਵਰਗਵਾਸ <br/>
Ad Position 24