22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜੀ.ਐਸ.ਟੀ. ਘਟਣ ਨਾਲ 2 ਲੱਖ ਕਰੋੜ ਦੀ ਵਧੇਗੀ ਖਰੀਦਦਾਰੀ-ਸ਼ਵੇਤ ਮਲਿਕ

Ad Position 21
No active advertisement
ਅਜੀਤ ਡੈਸਕ 24-09-2025

ਕਿਹਾ, ਪੰਜਾਬ ਦੇ ਕਿਸਾਨਾਂ ਸਮੇਤ ਦੇਸ਼ ਦੇ 90 ਫ਼ੀਸਦੀ ਲੋਕਾਂ ਨੂੰ ਮਿਲੇਗਾ ਰਾਹਤਾਂ ਦਾ ਲਾਭ
<br/>
ਜਲੰਧਰ, 23 ਸਤੰਬਰ (ਸ਼ਿਵ)-ਸਾਬਕਾ ਰਾਜ ਸਭਾ ਮੈਂਬਰ ਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ਼ਵੇਤ ਮਲਿਕ ਨੇ ਕੇਂਦਰ ਸਰਕਾਰ ਵਲੋਂ ਜੀ. ਐਸ. ਟੀ. ਦਰਾਂ ਵਿਚ ਕੀਤੇ ਗਏ ਬਦਲਾਅ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਕਰ ਸੁਧਾਰ ਦੱਸਦੇ ਹੋਏ ਕਿਹਾ ਹੈ ਕਿ ਜੀ. ਐਸ. ਟੀ. ਦਰਾਂ ਘਟਾ ਕੇ ਦਿੱਤੀਆਂ ਗਈਆਂ ਰਾਹਤਾਂ ਨਾਲ ਹਰ ਵਰਗ ਨੂੰ ਫ਼ਾਇਦਾ ਹੋਣ ਦੇ ਨਾਲ-ਨਾਲ ਬਾਜ਼ਾਰ ਵਿਚ 2 ਲੱਖ ਕਰੋੜ ਦੀ ਜ਼ਿਆਦਾ ਖ਼ਰੀਦਦਾਰੀ ਹੋਵੇਗੀ, ਜਿਸ ਨਾਲ ਦੇਸ਼ ਦੇ ਆਰਥਿਕ ਵਿਕਾਸ ਵਿਚ ਭਾਰੀ ਤੇਜ਼ੀ ਆਵੇਗੀ | ਮਲਿਕ ਨੇ ਇਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰ ਰਹੇ ਸਨ | ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਨੇ ਦੇਸ਼ ਦੇ ਵਪਾਰੀਆਂ, ਉਦਯੋਗ ਜਗਤ, ਕਿਸਾਨਾਂ ਤੇ ਆਮ ਲੋਕਾਂ ਨੂੰ ਫ਼ਾਇਦਾ ਦੇਣ ਲਈ ਜੀ. ਐਸ. ਟੀ. ਕਰ ਕਾਨੂੰਨ ਨੂੰ ਹੋਰ ਆਸਾਨ ਕਰ ਦਿੱਤਾ ਹੈ | ਇਸ ਨਾਲ ਨਾ ਸਿਰਫ਼ ਲੋਕਾਂ 'ਤੇ ਜੀ. ਐਸ. ਟੀ. ਦਾ ਭਾਰ ਘਟੇਗਾ, ਸਗੋਂ ਕਾਗ਼ਜ਼ੀ ਪ੍ਰਕਿਰਿਆ ਵੀ ਹੋਰ ਸੌਖੀ ਹੋ ਜਾਵੇਗੀ | ਸ਼ਵੇਤ ਮਲਿਕ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਰੂਰੀ ਸਮਾਨ ਤੋਂ ਇਲਾਵਾ ਦਵਾਈਆਂ 'ਤੇ ਕਰ ਘਟਾ ਕੇ ਲੋਕਾਂ ਤੋਂ ਭਾਰੀ ਬੋਝ ਘਟਾਇਆ ਹੈ | ਸਾਬਕਾ ਰਾਜ ਸਭਾ ਮੈਂਬਰ ਨੇ ਕਾਂਗਰਸ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਕਾਂਗਰਸ ਰਾਜ ਵਿਚ 30 ਫ਼ੀਸਦੀ ਤੱਕ ਕਰ ਵਸੂਲ ਕੀਤਾ ਜਾਂਦਾ ਸੀ ਤੇ ਕਾਂਗਰਸ ਨੇ ਆਮ ਲੋਕਾਂ ਨੂੰ ਕਦੇ ਵੀ ਫ਼ਾਇਦਾ ਨਹੀਂ ਦਿੱਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਪਸ਼ਟ ਸੋਚ ਹੈ ਕਿ ਲੋਕਾਂ 'ਤੇ ਕਰਾਂ ਦਾ ਭਾਰ ਜ਼ਿਆਦਾ ਨਹੀਂ ਹੋਣਾ ਚਾਹੀਦਾ ਹੈ ਅਤੇ ਨਵੇਂ ਕਰ ਸੁਧਾਰ ਲਾਗੂ ਹੋਣ ਨਾਲ ਪੰਜਾਬ ਦੇ ਕਿਸਾਨਾਂ ਸਮੇਤ 90 ਫ਼ੀਸਦੀ ਲੋਕਾਂ ਨੂੰ ਇਸ ਦਾ ਫ਼ਾਇਦਾ ਹੋਵੇਗਾ | ਇਸ ਮੌਕੇ ਕ੍ਰਿਸ਼ਨ ਦੇਵ ਭੰਡਾਰੀ, ਸੁਸ਼ੀਲ ਰਿੰਕੂ, ਸਰਬਜੀਤ ਸਿੰਘ ਮੱਕੜ, ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ, ਰਾਜੇਸ਼ ਕਪੂਰ, ਅਮਿੱਤ ਭਾਟੀਆ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇਕੋਤਰੀ ਸਮਾਗਮ ਮੌਕੇ ਦੇਸ਼-ਵਿਦੇਸ਼ ਤੋਂ ਪੁੱਜੀ ਸੰਗਤ 'ਚ ਭਾਰੀ ਉਤਸ਼ਾਹ ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਨਾਗਪੁਰ ਤੋਂ ਚੰਦਰਪੁਰ (ਮਹਾਰਾਸ਼ਟਰ) ਪੁੱਜਾ <br/>
Ad Position 24