14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕੇਂਦਰ ਨੇ ਮੁਹਾਲੀ-ਰਾਜਪੁਰਾ ਤੱਕ ਰੇਲਵੇ ਲਾਈਨ ਨੂੰ ਮਨਜ਼ੂਰੀ ਦੇ ਕੇ ਪੰਜਾਬ ਨੂੰ ਦਿੱਤਾ ਵੱਡਾ ਤੋਹਫ਼ਾ-ਡਾ. ਸੁਭਾਸ਼ ਸ਼ਰਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025

ਐੱਸ. ਏ. ਐੱਸ. ਨਗਰ, 23 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੇਂਦਰੀ ਦੀ ਭਾਜਪਾ ਸਰਕਾਰ ਨੇ ਪੰਜਾਬ ਨੂੰ ਦੋ ਵੱਡੇ ਰੇਲਵੇ ਪ੍ਰਾਜੈਕਟ ਦਿੱਤੇ ਹਨ, ਜਿਨ੍ਹਾਂ 'ਚੋਂ ਇਕ ਮੁਹਾਲੀ ਤੋਂ ਰਾਜਪੁਰਾ ਤੱਕ 18 ਕਿਲੋਮੀਟਰ ਲੰਬਾ ਰੇਲਵੇ ਲਾਈਨ ਪ੍ਰਾਜੈਕਟ ਹੈ | ਇਸ ਪ੍ਰਾਜੈਕਟ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਕੇ ਪੰਜਾਬ ਨੂੰ ਬਹੁਤ ਵਡਾ ਤੋਹਫ਼ਾ ਦਿੱਤਾ ਹੈ | ਇਹ ਪ੍ਰਗਟਾਵਾ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਅੱਜ ਮੁਹਾਲੀ ਵਿਖੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਨ ਮੌਕੇ ਕੀਤਾ | ਡਾ. ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਜਨਤਾ ਨੂੰ ਰੇਲ ਸੰਪਰਕ ਪ੍ਰਦਾਨ ਕਰੇਗਾ, ਸਗੋਂ ਵਪਾਰ ਅਤੇ ਉਦਯੋਗ ਨੂੰ ਵੀ ਹੁਲਾਰਾ ਦੇਵੇਗਾ | ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰਾਜੈਕਟ ਦੇ ਚਾਲੂ ਹੋਣ ਨਾਲ ਉਦਯੋਗਪਤੀ ਆਪਣੇ ਸਾਮਾਨ ਨੂੰ ਆਸਾਨੀ ਨਾਲ ਦਿੱਲੀ ਤੱਕ ਪਹੁੰਚਾ ਸਕਣਗੇ, ਜਿਸ ਨਾਲ ਮੁਹਾਲੀ ਦੇ ਉਦਯੋਗਪਤੀਆਂ ਨੂੰ ਲਾਭ ਹੋਵੇਗਾ | ਉਨ੍ਹਾਂ ਪੰਜਾਬ ਨੂੰ ਦਿੱਤੇ ਗਏ ਇਕ ਹੋਰ ਪ੍ਰਾਜੈਕਟ ਦੀ ਗੱਲ ਕਰਦਿਆਂ ਕਿਹਾ ਕਿ ਵੰਦੇ ਭਾਰਤ ਟਰੇਨ ਹੁਣ ਫ਼ਿਰੋਜ਼ਪੁਰ ਤੋਂ ਦਿੱਲੀ ਤੱਕ ਚੱਲਣ ਵਾਲੀ ਹੈ, ਜਿਸ ਦਾ ਪੰਜਾਬ ਦੇ ਲੋਕਾਂ ਨੂੰ ਵੀ ਵੱਡਾ ਫ਼ਾਇਦਾ ਹੋਵੇਗਾ | ਇਸ ਮੌਕੇ ਭਾਜਪਾ ਪੰਜਾਬ ਦੇ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਅਤੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਚੀਮਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਕਰਮਚਾਰੀਆਂ ਨੂੰ ਸਮੇਂ ਸਿਰ ਪੈਨਸ਼ਨ ਦੇਣ ਦੇ ਆਦੇਸ਼ <br/> ਅਗਲੀ ਖ਼ਬਰ ਸ਼ਰਾਰਤੀ ਅਨਸਰ ਵਲੋਂ ਸ੍ਰੀ ਦਰਬਾਰ ਸਾਹਿਬ ਸੰਬੰਧੀ ਗ਼ਲਤ ਵੀਡੀਓ ਬਣਾਏ ਜਾਣ ਦਾ ਧਾਮੀ ਨੇ ਲਿਆ ਸਖ਼ਤ ਨੋਟਿਸ
Ad Position 24