16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਸਾਈਬਰ ਠੱਗੀ ਦੇ ਮਾਮਲੇ 'ਚ ਲੁਧਿਆਣਾ ਤੋਂ ਇਕ ਹੋਰ ਵਿਅਕਤੀ ਗਿ੍ਫ਼ਤਾਰ-2 ਕਰੋੜ ਤੋਂ ਵੱਧ ਬਰਾਮਦ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025

ਵਿਦੇਸ਼ਾਂ 'ਚ ਬੈਠੇ ਲੋਕਾਂ ਨੂੰ ਠੱਗ ਕੇ ਬਿਟ ਕੋਇਨ ਤੇ ਹਵਾਲਾ ਰਾਹੀਂ ਕਰਦੇ ਸਨ ਪੈਸੇ ਦਾ ਲੈਣ ਦੇਣ
<br/>
ਕਪੂਰਥਲਾ, 23 ਸਤੰਬਰ (ਅਮਰਜੀਤ ਸਿੰਘ ਸਡਾਨਾ)-ਥਾਣਾ ਸਾਈਬਰ ਸੈੱਲ ਦੀ ਪੁਲਿਸ ਵਲੋਂ ਬੀਤੇ ਦਿਨ ਫਗਵਾੜਾ ਵਿਖੇ ਵੱਡੇ ਅੰਤਰਰਾਸ਼ਟਰੀ ਸਾਈਬਰ ਠੱਗ ਗਰੋਹ ਦਾ ਪਰਦਾਫਾਸ਼ ਕਰਨ ਦੀ ਕਾਰਵਾਈ ਤੋਂ ਬਾਅਦ ਜਾਂਚ ਨੂੰ ਅੱਗੇ ਤੋਰਦਿਆਂ ਅੱਜ ਕਪੂਰਥਲਾ ਅਤੇ ਲੁਧਿਆਣਾ ਪੁਲਿਸ ਨੇ ਸਾਂਝੇ ਤੌਰ 'ਤੇ ਇਕ ਹੋਰ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 2 ਕਰੋੜ 5 ਲੱਖ ਰੁਪਏ ਦੀ ਹਵਾਲਾ ਰਾਸ਼ੀ ਬਰਾਮਦ ਕੀਤੀ ਹੈ | ਇਸੇ ਨਾਲ ਹੀ ਇਸ ਮਾਮਲੇ ਵਿਚ ਹੁਣ ਤੱਕ ਕੁੱਲ ਗਿ੍ਫ਼ਤਾਰੀਆਂ ਦੀ ਗਿਣਤੀ ਵੱਧ ਕੇ 39 ਹੋ ਗਈ ਹੈ ਅਤੇ ਕੁੱਲ ਬਰਾਮਦ ਰਕਮ 2.15 ਕਰੋੜ ਤੱਕ ਪਹੁੰਚ ਗਈ ਹੈ | ਇਹ ਜਾਣਕਾਰੀ ਡੀ.ਜੀ.ਪੀ. ਗੌਰਵ ਯਾਦਵ ਵਲੋਂ ਜਾਰੀ ਇਕ ਬਿਆਨ ਵਿਚ ਸਾਂਝੀ ਕੀਤੀ ਗਈ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਪਵਨ ਵਜੋਂ ਹੋਈ ਹੈ, ਜੋ ਕਿ ਰਾਜਸਥਾਨ ਦੇ ਬੀਕਾਨੇਰ ਇਲਾਕੇ ਨਾਲ ਸੰਬੰਧਿਤ ਹੈ | ਇਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਇਕ ਹੋਟਲ ਵਿਚ ਚੱਲ ਰਹੇ ਇਸ ਸਾਈਬਰ ਠੱਗ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਕਪੂਰਥਲਾ ਪੁਲਿਸ ਨੇ 38 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 40 ਲੈਪਟਾਪ, 67 ਮੋਬਾਈਲ ਫ਼ੋਨ ਤੇ 10 ਲੈਪਟਾਪ ਬਰਾਮਦ ਕੀਤੇ ਸਨ ਤੇ ਇਹ ਗਿਰੋਹ ਕੈਨੇਡਾ ਤੇ ਅਮਰੀਕਾ ਵਿਖੇ ਬੈਠੇ ਲੋਕਾਂ ਨੂੰ ਸਾਫ਼ਟਵੇਅਰ ਸਬੰਧੀ ਸੇਵਾਵਾਂ ਦੇਣ ਦੇ ਨਾਂਅ 'ਤੇ ਉਨ੍ਹਾਂ ਦੇ ਕੰਪਿਊਟਰ ਹੈਕ ਕਰਕੇ ਉਨ੍ਹਾਂ ਨਾਲ ਠੱਗੀ ਮਾਰਦਾ ਸੀ | ਮੁੱਢਲੀ ਜਾਂਚ ਤੋਂ ਇਹ ਪਤਾ ਲੱਗਾ ਹੈ ਕਿ ਇਹ ਲੈਣ ਦੇਣ ਮੁੱਖ ਤੌਰ 'ਤੇ ਬਿਟਕੋਇਨ ਜਾਂ ਹਵਾਲਾ ਰਾਹੀਂ ਕੀਤਾ ਜਾਂਦਾ ਸੀ | ਐਸ.ਐਸ.ਪੀ. ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਮਾਮਲੇ ਦੀ ਤਕਨੀਕੀ ਜਾਂਚ ਦੌਰਾਨ ਪੁਲਿਸ ਟੀਮਾਂ ਵਲੋਂ ਇਸ ਰੈਕੇਟ ਵਿਚ ਲੁਧਿਆਣਾ ਦੇ ਇਕ ਵਿਅਕਤੀ ਦੀ ਸ਼ਮੂਲੀਅਤ ਹੋਣ ਦਾ ਪਤਾ ਲੱਗਾ, ਜਿਸ 'ਤੇ ਕਾਰਵਾਈ ਤੇਜ਼ ਕਰਦੇ ਹੋਏ ਐਸ.ਪੀ.ਡੀ. ਪ੍ਰਭਜੋਤ ਸਿੰਘ ਵਿਰਕ, ਡੀ.ਐਸ.ਪੀ.ਡੀ. ਪਰਮਿੰਦਰ ਸਿੰਘ, ਸੀ.ਆਈ.ਏ. ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਤੇ ਥਾਣਾ ਸਾਈਬਰ ਕ੍ਰਾਈਮ ਮੁਖੀ ਇੰਸਪੈਕਟਰ ਅਮਨਦੀਪ ਕੌਰ ਦੀ ਅਗਵਾਈ ਹੇਠ ਪੁਲਿਸ ਨੇ ਛਾਪੇਮਾਰੀ ਕਰਕੇ ਲੁਧਿਆਣਾ ਵਿਚ ਹਵਾਲਾ ਦਾ ਕੰਮ ਕਰਦੇ ਇਕ ਵਿਅਕਤੀ ਦੇ ਘਰ ਛਾਪਾ ਮਾਰਿਆ, ਜਿਥੇ ਉਸ ਦੇ ਸਹਾਇਕ ਪਵਨ ਨੂੰ 2 ਕਰੋੜ 5 ਲੱਖ ਰੁਪਏ ਦੀ ਰਾਸ਼ੀ ਨਾਲ ਮੌਕੇ 'ਤੇ ਗਿ੍ਫ਼ਤਾਰ ਕੀਤਾ ਗਿਆ | ਐਸ.ਐਸ.ਪੀ. ਗੌਰਵ ਤੂਰਾ ਨੇ ਦੱਸਿਆ ਕਿ ਇਹ ਗਰੋਹ ਇਕ ਸਥਾਨਕ ਵਿਅਕਤੀ ਦੁਆਰਾ ਚਲਾਇਆ ਜਾ ਰਿਹਾ ਸੀ, ਜਿਸ ਦੀ ਪਛਾਣ ਅਮਰਿੰਦਰ ਸਿੰਘ ਉਰਫ਼ ਸਾਬੀ ਟੋਹਰੀ ਵਜੋਂ ਹੋਈ ਹੈ, ਜਿਸ ਨੇ ਫਗਵਾੜਾ ਵਿਚ ਇਮਾਰਤ ਕਿਰਾਏ 'ਤੇ ਲਈ ਹੋਈ ਸੀ ਤੇ ਉਹ ਦਿੱਲੀ ਦੇ ਇਕ ਵਿਅਕਤੀ ਸੂਰਜ ਨਾਲ ਜੁੜਿਆ ਹੋਇਆ ਹੈ, ਜਿਸ ਦੇ ਤਾਰ ਕੋਲਕਾਤਾ ਦੇ ਇਕ ਵਿਅਕਤੀ ਸ਼ੇਨ ਨਾਲ ਜੁੜੇ ਹਨ |

Ad Position 22
No active advertisement
ਪਿਛਲੀ ਖ਼ਬਰ ਡੋਡਿਆਂ ਦੇ ਮਾਮਲੇ 'ਚ ਬਰੀ ਅਗਲੀ ਖ਼ਬਰ ਪਾਕਿਸਤਾਨ ਨੇ ਸ੍ਰੀਲੰਕਾ ਨੂੰ 5 ਵਿਕਟਾਂ ਨਾਲ ਹਰਾਇਆ ਭਾਰਤ-ਬੰਗਲਾਦੇਸ਼ ਵਿਚਕਾਰ ਮੁਕਾਬਲਾ ਅੱਜ <br/>
Ad Position 24