09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਾਕਿ ਤੋਂ ਮੰਗਵਾਈ 6 ਕਿੱਲੋ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 25-09-2025
ਅਟਾਰੀ (ਅੰਮਿ੍ਤਸਰ), 24 ਸਤੰਬਰ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਡੀ.ਜੀ.ਪੀ. ਪੰਜਾਬ ਦੀਆਂ ਹਦਾਇਤਾਂ ਅਨੁਸਾਰ ਐੱਸ.ਐੱਸ.ਪੀ. ਅੰਮਿ੍ਤਸਰ ਦਿਹਾਤੀ ਤੇ ਲਖਵਿੰਦਰ ਸਿੰਘ ਡੀ.ਐਸ.ਪੀ. ਅਟਾਰੀ ਦੀ ਅਗਵਾਈ ਵਿਚ ਥਾਣਾ ਘਰਿੰਡਾ ਪੁਲਿਸ ਵਲੋਂ ਵੱਡੀ ਸਫਲਤਾ ਹਾਸਲ ਕਰਦਿਆਂ 6 ਕਿੱਲੋ ਹੈਰੋਇਨ, ਇਕ ਬਿਨਾ ਨੰਬਰੀ ਸਪਲੈਂਡਰ ਮੋਟਰ ਸਾਈਕਲ ਅਤੇ ਇਕ ਮੋਬਾਈਲ ਫੋਨ ਸਮੇਤ ਇਕ ਤਸਕਰ ਨੂੰ ਗਿ੍ਫ਼ਤਾਰ ਕੀਤਾ ਗਿਆ | ਲਖਵਿੰਦਰ ਸਿੰਘ ਡੀ.ਐੱਸ.ਪੀ. ਅਟਾਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਘਰਿੰਡਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਜੋਬਨਪ੍ਰੀਤ ਸਿੰਘ ਵਾਸੀ ਨਾਰਲੀ ਥਾਣਾ ਖਾਲੜਾ ਜ਼ਿਲ੍ਹਾ ਤਰਨ ਤਾਰਨ ਦੇ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੰਬੰਧ ਹਨ ਅਤੇ ਇਹ ਉਨ੍ਹਾਂ ਵਲੋਂ ਭੇਜੀ ਹੋਈ ਹੈਰੋਇਨ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਸਪਲਾਈ ਕਰਦਾ ਹੈ | ਜੋ ਅੱਜ ਇਹ ਸਪਲੈਂਡਰ ਮੋਟਰਸਾਇਕਲ 'ਤੇ ਸਵਾਰ ਹੋ ਕੇ ਹੈਰੋਇਨ ਸਪਲਾਈ ਕਰਨ ਲਈ ਜਾ ਰਿਹਾ ਹੈ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਪੁਲਿਸ ਵਲੋਂ ਪੁੱਲ ਖਾਸਾ ਤੋਂ ਜੋਬਨਪ੍ਰੀਤ ਸਿੰਘ ਨੂੰ 6 ਕਿੱਲੋ ਹੈਰੋਇਨ ਸਮੇਤ ਕਾਬੂ ਕਰ ਲਿਆ ਗਿਆ | ਕਥਿਤ ਦੋਸ਼ੀ ਜੋਬਨਪ੍ਰੀਤ ਸਿੰਘ ਖ਼ਿਲਾਫ਼ ਥਾਣਾ ਘਰਿੰਡਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਪਰਚਾ ਦਰਜ ਕਰਕੇ ਤਫ਼ਤੀਸ਼ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਿਹਤ ਬੀਮਾ ਯੋਜਨਾ 2 ਅਕਤੂਬਰ ਦੀ ਬਜਾਏ ਦਸੰਬਰ ਤੱਕ ਸ਼ੁਰੂ ਕੀਤੀ ਜਾਵੇਗੀ-ਡਾ. ਬਲਬੀਰ ਸਿੰਘ <br/> ਅਗਲੀ ਖ਼ਬਰ ਹਾਈ ਕੋਰਟ ਨੇ ਬੋਰਡ ਦੀਆਂ ਸ਼ਕਤੀਆਂ ਨੂੰ ਸੀਮਤ ਕਰਨ ਵਾਲੇ ਨਿਯਮਾਂ ਨੂੰ ਰਿਕਾਰਡ 'ਤੇ ਰੱਖਣ ਨੂੰ ਕਿਹਾ
Ad Position 24