10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ੍ਰੀ ਹੇਮਕੁੰਟ ਸਾਹਿਬ ਵਿਖੇ 2.60 ਲੱਖ ਸ਼ਰਧਾਲੂ ਨਤਮਸਤਕ ਹੋਏ ਯਾਤਰਾ 10 ਅਕਤੂਬਰ ਤੱਕ ਜਾਰੀ ਰਹੇਗੀ-ਮੈਨੇਜਰ ਸੇਵਾ ਸਿੰਘ <br/>

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਹੇਮਕੁੰਟ ਸਾਹਿਬ, 24 ਸਤੰਬਰ-ਉੱਤਰਾਖੰਡ ਸਥਿਤ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ 25 ਮਈ ਤੋਂ ਸ਼ੁਰੂ ਹੋਈ ਯਾਤਰਾ ਦੌਰਾਨ ਹੁਣ ਤੱਕ 2.60 ਲੱਖ ਸ਼ਰਧਾਲੂ ਨਤਮਸਤਕ ਹੋ ਚੁੱਕੇ ਹਨ, ਜਦਕਿ ਸ੍ਰੀ ਹੇਮਕੁੰਟ ਸਾਹਿਬ ਦੀ ਇਹ ਯਾਤਰਾ 10 ਅਕਤੂਬਰ ਤੱਕ ਨਿਰੰਤਰ ਜਾਰੀ ਰਹੇਗੀ¢ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੈੱਡ ਗ੍ਰੰਥੀ ਹਮੀਰ ਸਿੰਘ ਅਤੇ ਹੈੱਡ ਗ੍ਰੰਥੀ ਸੁੱਚਾ ਸਿੰਘ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਹਨ¢ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਜਨਮ ਨਾਲ ਸੰਬੰਧਿਤ ਤਪ ਅਸਥਾਨ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਉਤਰਾਖੰਡ ਦੇ ਜ਼ਿਲ੍ਹਾ ਚਮੋਲੀ ਵਿਖੇ ਸਮੁੰਦਰੀ ਤਲ ਤੋਂ ਲਗਭਗ 15,200 ਫੁੱਟ ਦੀ ਉੱਚਾਈ 'ਤੇ ਸਥਿਤ ਹੈ¢ ਇਸ ਸਮੇਂ ਪੰਜਾਬ, ਦਿੱਲੀ, ਜੰਮੂ, ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਮਹਾਰਾਸ਼ਟਰ ਤੇ ਮੁੰਬਈ ਤੋਂ ਇਲਾਵਾ ਦੇਸ਼-ਵਿਦੇਸ਼ਾਂ ਤੋਂ ਵੱਡੀ ਗਿਣਤੀ 'ਚ ਸੰਗਤਾਂ ਨਤਮਸਤਕ ਹੋ ਰਹੀਆ ਹਨ¢ ਭਾਵੇਂਕਿ ਪੰਜਾਬ 'ਚ ਆਏ ਭਾਰੀ ਹੜ੍ਹਾਂ ਦਾ ਇਸ ਯਾਤਰਾ 'ਤੇ ਵੱਡਾ ਅਸਰ ਪਿਆ ਹੈ ਪਰ ਫਿਰ ਵੀ ਹੋਰ ਵੱਖ-ਵੱਖ ਸੂਬਿਆਂ ਤੋਂ ਸੰਗਤਾਂ ਦੇ ਜਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਦੀਦਾਰ ਕਰ ਰਹੇ ਹਨ¢ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋਵੇਗੀ ਅਤੇ ਅਗਲੇ ਸਾਲ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਬੰਦ ਕੀਤੇ ਜਾਣਗੇ¢ ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਲਈ ਜ਼ਰੂਰ ਆਉਣ, ਕਿਉਂਕਿ ਜਿਥੇ ਮÏਸਮ ਬਿਲਕੁਲ ਸਾਫ ਸੁਥਰਾ ਹੈ, ਉਥੇ ਹੀ ਆਉਣ-ਜਾਣ ਦੇ ਰਸਤੇ ਵੀ ਬਹੁਤ ਹੀ ਵਧੀਆ ਹਨ | ਇਸ ਮੌਕੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ, ਰਣਜੀਤ ਸਿੰਘ, ਜਗਦੀਪ ਸਿੰਘ ਤੇ ਹੋਰ ਅਹੁਦੇਦਾਰਾਂ ਨੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਸਿੰਘ ਬਿੰਦਰਾ ਅਤੇ ਗੁਰਦੁਆਰਾ ਸ੍ਰੀ ਗੋਬਿੰਦ ਘਾਟ ਦੇ ਮੈਨੇਜਰ ਸੇਵਾ ਸਿੰਘ ਦਾ ਤਹਿ ਦਿਲੋਂ ਧੰਨਵਾਦ ਕੀਤਾ¢

Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਹਰੇਕ ਜਨਮ ਤੇ ਮੌਤ ਸਮੇਂ ਸਿਰ ਦਰਜ ਕਰਨਾ ਯਕੀਨੀ ਬਣੇਗਾ <br/> ਅਗਲੀ ਖ਼ਬਰ ਅਕਾਲੀ ਦਲ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 500 ਫ਼ੌਗਿੰਗ ਮਸ਼ੀਨਾਂ ਰਵਾਨਾ ਹੜ੍ਹ ਪੀੜਤ 50 ਹਜ਼ਾਰ ਗ਼ਰੀਬ ਪਰਿਵਾਰਾਂ...
Ad Position 24