12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕਾਨੂੰਨੀ ਸਿੱਖਿਆ ਵਿਚ 'ਮੂਟ ਕੋਰਟ' ਵਰਗੇ ਪਲੇਟਫਾਰਮ ਵਿਦਿਆਰਥੀਆਂ 'ਚ ਖੋਜ ਹੁਨਰ ਵਧਾਉਂਦੇ ਹਨ-ਡਾ. ਰਤਨ ਸਿੰਘ

Ad Position 21
No active advertisement
ਅਜੀਤ ਡੈਸਕ 25-09-2025

ਆਦਮਪੁਰ (ਜਲੰਧਰ), 24 ਸਤੰਬਰ (ਹਰਪ੍ਰੀਤ ਸਿੰਘ)-ਸੰਤ ਮਲਕੀਤ ਸਿੰਘ (ਬਾਨੀ ਚਾਂਸਲਰ) ਅਤੇ ਸੰਤ ਦਿਲਾਵਰ ਸਿੰਘ (ਬ੍ਰਹਮ ਜੀ) ਦੇ ਆਸ਼ੀਰਵਾਦ ਨਾਲ ਚਾਂਸਲਰ ਸੰਤ ਮਨਮੋਹਨ ਸਿੰਘ ਅਤੇ ਉਪ ਕੁਲਪਤੀ ਡਾ. ਧਰਮਜੀਤ ਸਿੰਘ ਪਰਮਾਰ, ਹਰਦਮਨ ਸਿੰਘ ਮਿਨਹਾਸ (ਸਕੱਤਰ,) ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ 'ਚ ਸੰਤ ਮਲਕੀਤ ਸਿੰਘ ਯਾਦਗਾਰੀ ਪਹਿਲਾ 'ਰਾਸ਼ਟਰੀ ਮੂਟ ਕੋਰਟ' ਮੁਕਾਬਲਾ ਕਰਵਾਇਆ ਗਿਆ | ਇਹ ਦੋ ਦਿਨਾਂ ਮੁਕਾਬਲਾ ਯੂਨੀਵਰਸਿਟੀ ਦੇ ਅਕਾਦਮਿਕ ਅਤੇ ਪੇਸ਼ੇਵਰ ਸਫ਼ਰ 'ਚ ਇਕ ਮਹੱਤਵਪੂਰਨ ਮੀਲ ਪੱਥਰ ਸਾਬਿਤ ਹੋਵੇਗਾ |ਇਸ ਮੌਕੇ ਸਮਾਗਮ ਦੀ ਪ੍ਰਧਾਨਗੀ ਸੰਤ ਮਨਮੋਹਨ ਸਿੰਘ ਚਾਂਸਲਰ ਨੇ ਕੀਤੀ | ਮੁੱਖ ਮਹਿਮਾਨ ਪ੍ਰੋ. (ਡਾ.) ਰਤਨ ਸਿੰਘ ਵਾਈਸ ਚਾਂਸਲਰ, (ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ ਓਪਨ ਯੂਨੀਵਰਸਿਟੀ, ਪਟਿਆਲਾ) ਸਨ | ਪ੍ਰੋ. (ਡਾ.) ਰਤਨ ਸਿੰਘ ਨੇ ਕਾਨੂੰਨੀ ਸਿੱਖਿਆ 'ਚ ਮੂਟ ਕੋਰਟ ਮੁਕਾਬਲਿਆਂ ਦੀ ਵਧਦੀ ਮਹੱਤਤਾ 'ਤੇ ਚਾਨਣਾ ਪਾਇਆ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਪਲੇਟਫਾਰਮ ਨਾ ਸਿਰਫ਼ ਵਿਦਿਆਰਥੀਆਂ ਦੇ ਵਕਾਲਤ ਅਤੇ ਖੋਜ ਹੁਨਰ ਨੂੰ ਵਧਾਉਂਦੇ ਹਨ, ਸਗੋਂ ਉਨ੍ਹਾਂ ਵਿਚ ਅਨੁਸ਼ਾਸਨ, ਨੈਤਿਕਤਾ ਅਤੇ ਪੇਸ਼ੇਵਰ ਜ਼ਿੰਮੇਵਾਰੀ ਦੇ ਮੁੱਲ ਵੀ ਪੈਦਾ ਕਰਦੇ ਹਨ | ਵਾਈਸ ਚਾਂਸਲਰ ਪ੍ਰੋ. (ਡਾ.) ਧਰਮਜੀਤ ਸਿੰਘ ਪਰਮਾਰ ਨੇ ਆਪਣੇ ਸੰਬੋਧਨ ਵਿੱਚ ਸਮਾਜ ਨੂੰ ਆਕਾਰ ਦੇਣ ਵਿੱਚ ਕਾਨੂੰਨ ਦੀ ਮਹੱਤਤਾ, ਨਿਆਂ ਅਤੇ ਸਮਾਨਤਾ ਨੂੰ ਬਣਾਈ ਰੱਖਣ ਵਿੱਚ ਇਸਦੀ ਮਹੱਤਵਪੂਰਨ ਭੂਮਿਕਾ ਬਾਰੇ ਵਿਸਥਾਰ ਨਾਲ ਦੱਸਿਆ | ਸਮਾਰੋਹ ਦੀ ਸ਼ੁਰੂਆਤ ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅ ਦੇ ਡੀਨ ਡਾ. ਪੂਜਾ ਬਾਲੀ ਦੇ ਨਿੱਘੇ ਸਵਾਗਤ ਭਾਸ਼ਣ ਨਾਲ ਹੋਈ | ਇਸ ਮੌਕੇ ਡਾ. ਰਜਿੰਦਰ ਕੁਮਾਰ (ਰਜਿਸਟਰਾਰ) ਡਾ. ਅਨੀਤ ਕੁਮਾਰ, ਡਾ. ਵਿਜੈ ਧੀਰ, ਡੀਨ ਅਕਾਦਮਿਕਸ, ਰੂਪ ਸਿੰਘ, ਡਿਪਟੀ ਰਜਿਸਟਰਾਰ ਡੀਨ, ਯੂਨੀਵਰਸਿਟੀ ਇੰਸਟੀਚਿਊਟ ਆਫ਼ ਲਾਅ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਦੇ ਵਿਸ਼ੇਸ਼ ਮੈਂਬਰ ਅਤੇ ਵੱਖ-ਵੱਖ ਵਿਭਾਗਾਂ ਦੇ ਪ੍ਰੋਫੈਸਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੁਤਾਹੀ ਲਈ ਜ਼ਿੰਮੇਵਾਰ ਕਾਬੁਲ ਹਵਾਈ ਅੱਡੇ ਦੇ ਸੁਰੱਖਿਆ ਅਮਲੇ ਖ਼ਿਲਾਫ਼ ਵਿਭਾਗੀ ਕਾਰਵਾਈ ਦਾ ਦਿੱਤਾ ਭਰੋਸਾ ਅਗਲੀ ਖ਼ਬਰ ਤਿਉਹਾਰੀ ਸੀਜ਼ਨ 'ਚ ਖੰਡ ਨੂੰ ਲੱਗਾ ਮਹਿੰਗਾਈ ਦਾ ਤੜਕਾ ਕੁਝ ਦਿਨਾਂ 'ਚ ਹੀ ਢਾਈ ਰੁਪਏ ਤੋਂ ਲੈ ਕੇ ਤਿੰਨ ਰੁਪਏ ਕਿੱਲੋ...
Ad Position 24