12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ਹੀਦੀ ਨਗਰ ਕੀਰਤਨ ਕਰੀਮ ਨਗਰ (ਤੇਲੰਗਾਨਾ) ਪੁੱਜਾ <br/>

Ad Position 21
No active advertisement
ਅਜੀਤ ਡੈਸਕ 25-09-2025
ਅੰਮਿ੍ਤਸਰ, 24 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਅਸਾਮ ਤੋਂ ਆਰੰਭ ਕੀਤਾ ਗਿਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ (ਮਹਾਂਰਾਸ਼ਟਰ) ਤੋਂ ਆਰੰਭ ਹੋ ਕੇ ਸ਼ਾਮ ਨੂੰ ਕਰੀਮ ਨਗਰ (ਤੇਲੰਗਾਨਾ) ਪੁੱਜਾ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ | ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਨੌਵੇਂ ਪਾਤਿਸ਼ਾਹ ਜੀ ਦੇ ਜੀਵਨ ਇਤਿਹਾਸ ਤੋਂ ਜਾਣੂੰ ਕਰਵਾਇਆ | ਨਗਰ ਕੀਰਤਨ ਦੀ ਰਵਾਨਗੀ ਦੌਰਾਨ ਸਥਾਨਕ ਸ਼ਰਧਾਲੂ ਰਣਜੀਤ ਸਿੰਘ ਸਲੂਜਾ ਦੇ ਪਰਿਵਾਰ ਵਲੋਂ ਪਾਲਕੀ ਸਾਹਿਬ ਲਈ ਚੰਦੋਆ ਤੇ ਰੁਮਾਲਾ ਸਾਹਿਬ ਭੇਟ ਕਰਕੇ ਸ਼ਰਧਾ ਪ੍ਰਗਟ ਕੀਤੀ ਗਈ | ਰਸਤੇ ਵਿਚ ਨਗਰ ਕੀਰਤਨ 'ਚ ਬੱਲਾਰਪੁਰ (ਮਹਾਰਾਸ਼ਟਰ) ਦੇ ਸਾਬਕਾ ਵਿਧਾਇਕ ਸੁਭਾਸ਼ ਚੰਦਰ ਰਾਓ ਢੋਟੇ ਅਤੇ ਅਰੁਣ ਢੋਟੇ ਵਲੋਂ ਵੀ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ | ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਪਿੰਡ ਗੜ੍ਹਚੰਦੂਰ ਵਿਖੇ ਨਗਰ ਕੀਰਤਨ ਦੇ ਪਹੁੰਚਣ 'ਤੇ ਵੱਖ-ਵੱਖ ਧਰਮਾਂ ਨਾਲ ਸੰਬੰਧਤ ਲੋਕਾਂ ਵਲੋਂ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਗੁਰਮੇਜ ਸਿੰਘ, ਹਰਵਿੰਦਰ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਚੰਦਰਪੁਰ ਦੇ ਪ੍ਰਧਾਨ ਚਰਨਜੀਤ ਸਿੰਘ, ਚਮਕੌਰ ਸਿੰਘ, ਸੁਰਿੰਦਰ ਸਿੰਘ ਗਿੱਲ, ਰਾਜਿੰਦਰ ਸਿੰਘ, ਪੂਰਨ ਸਿੰਘ ਜੁਨੇਜਾ, ਤੀਰਥ ਸਿੰਘ ਆਦਿ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਸ਼ਾਮਿਲ ਹੋਈਆਂ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਹਰ ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਡਾ. ਬਲਬੀਰ ਸਿੰਘ... ਅਗਲੀ ਖ਼ਬਰ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ <br/>
Ad Position 24