12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਸਰਕਾਰ ਵਲੋਂ ਹਰ ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਡਾ. ਬਲਬੀਰ ਸਿੰਘ <br/>

Ad Position 21
No active advertisement
ਅਜੀਤ ਡੈਸਕ 25-09-2025
ਚੰਡੀਗੜ੍ਹ, 24 ਸਤੰਬਰ (ਮਾਰਕੰਡਾ)-ਪੰਜਾਬ ਦੀ ਸਿਹਤ ਸੰਭਾਲ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਡਾਕਟਰੀ ਪੇਸ਼ੇਵਰਾਂ ਦੀ ਅਣਥੱਕ ਸੇਵਾਵਾਂ ਨੂੰ ਮਾਨਤਾ ਦੇਣ ਲਈ ਇਕ ਮਹੱਤਵਪੂਰਨ ਕਦਮ ਚੁੱਕਦੇ ਹੋਏ ਪੰਜਾਬ ਸਰਕਾਰ ਨੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ | ਇਹ ਐਲਾਨ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਪੰਜਾਬ ਭਵਨ ਸੈਕਟਰ-3 ਚੰਡੀਗੜ੍ਹ ਵਿਖੇ ਪ੍ਰੈੱਸ ਕਾਲਫ਼ਰੰਸ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਹਰ ਸਾਲ 60 ਡਾਕਟਰਾਂ ਨੂੰ ਇਕ ਨਵੀਂ ਨੀਤੀ ਦੇ ਤਹਿਤ ਸਨਮਾਨਿਤ ਕਰੇਗੀ | ਇਹ ਪੁਰਸਕਾਰ ਚਾਰ ਸ਼੍ਰੇਣੀਆਂ 'ਚ ਵੰਡੇ ਹੋਣਗੇ, ਜਿਨ੍ਹਾਂ 'ਚ ਰਾਜ ਪੱਧਰੀ ਸਰਵੋਤਮ ਡਾਕਟਰ ਪੁਰਸਕਾਰ, ਜ਼ਿਲ੍ਹਾ ਪੱਧਰੀ ਉਤਮਤਾ ਪੁਰਸਕਾਰ, ਨਵੀਨਤਾ ਜਾਂ ਜਨਤਕ ਸਿਹਤ ਲੀਡਰਸ਼ਿਪ ਅਤੇ ਨਿੱਜੀ ਖੇਤਰ 'ਚ ਜਨਤਕ ਸੇਵਾ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤੇ ਜਾਣਗੇ | ਹਰੇਕ ਪੁਰਸਕਾਰ ਜੇਤੂ ਨੂੰ ਮੁੱਖ ਮੰਤਰੀ ਜਾਂ ਸਿਹਤ ਮੰਤਰੀ ਵਲੋਂ ਇਕ ਸਨਮਾਨ ਸਰਟੀਫਿਕੇਟ ਦਿੱਤਾ ਜਾਵੇਗਾ, ਨਾਲ ਹੀ ਰਾਜ ਸਿਹਤ ਸਨਮਾਨ ਬੋਰਡ ਵਿਚ ਇਕ ਸਥਾਈ ਸੂਚੀ ਵੀ ਦਰਜ ਹੋਵੇਗੀ, ਜਿਸ ਨੂੰ ਡਿਜੀਟਲ ਰੂਪ 'ਚ ਬਣਾਈ ਰੱਖਿਆ ਜਾਵੇਗਾ ਅਤੇ ਸਰਕਾਰੀ ਹਸਪਤਾਲਾਂ 'ਚ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤਾ ਜਾਵੇਗਾ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਕਰੀਬ 6000 ਡਾਕਟਰ ਆਮ ਆਦਮੀ ਕਲੀਨਿਕਾਂ, ਪੇਂਡੂ ਅਤੇ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ, ਸਬ ਡਿਵੀਜ਼ਨਲ ਅਤੇ ਜ਼ਿਲ੍ਹਾ ਹਸਪਤਾਲਾਂ, ਸਰਕਾਰੀ ਮੈਡੀਕਲ ਕਾਲਜਾਂ ਅਤੇ ਆਊਟਰੀਚ ਪ੍ਰੋਗਰਾਮਾਂ 'ਚ ਸੇਵਾਵਾਂ ਨਿਭਾਅ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ 2022 ਤੋਂ ਹੁਣ ਤੱਕ ਕੁੱਲ 934 ਡਾਕਟਰਾਂ ਦੀ ਭਰਤੀ ਕੀਤੀ ਹੈ, ਜੋ ਕਿ ਪੇਂਡੂ ਅਤੇ ਸ਼ਹਿਰੀ ਪ੍ਰਾਇਮਰੀ ਸਿਹਤ ਕੇਂਦਰਾਂ, ਕਮਿਊਨਿਟੀ ਸਿਹਤ ਕੇਂਦਰਾਂ, ਸਬ ਡਿਵੀਜ਼ਨਲ ਅਤੇ ਜ਼ਿਲ੍ਹਾ ਹਸਪਤਾਲਾਂ ਵਿਚ ਤਾਇਨਾਤ ਰਾਜ ਦੇ ਮੌਜੂਦਾ 3,831 ਮੈਡੀਕਲ ਅਫ਼ਸਰਾਂ ਅਤੇ ਮਾਹਿਰਾਂ ਦੀ ਗਿਣਤੀ ਦਾ ਲਗਭਗ 25 ਫ਼ੀਸਦੀ ਹੈ | ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸੇ ਤਰਜ਼ 'ਤੇ ਸਿਹਤ ਵਿਭਾਗ ਵਿਚ ਫਰੰਟਲਾਈਨ 'ਤੇ ਕੰਮ ਕਰ ਰਹੇ ਆਸ਼ਾ ਵਰਕਰਾਂ, ਨਰਸਾਂ ਅਤੇ ਹੋਰ ਸਟਾਫ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਭਾਰਤ ਤੋਂ ਹਾਰ ਬਾਅਦ ਇਮਰਾਨ ਖ਼ਾਨ ਨੇ ਅਸੀਮ ਮੁਨੀਰ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਸਾਰਿਆਂ ਨੂੰ ਪਾਈ ਝਾੜ ਕਿਹਾ, ਪਾਕ... ਅਗਲੀ ਖ਼ਬਰ ਸ਼ਹੀਦੀ ਨਗਰ ਕੀਰਤਨ ਕਰੀਮ ਨਗਰ (ਤੇਲੰਗਾਨਾ) ਪੁੱਜਾ <br/>
Ad Position 24