12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਰਤ ਤੋਂ ਹਾਰ ਬਾਅਦ ਇਮਰਾਨ ਖ਼ਾਨ ਨੇ ਅਸੀਮ ਮੁਨੀਰ ਤੋਂ ਲੈ ਕੇ ਸੁਪਰੀਮ ਕੋਰਟ ਤੱਕ ਸਾਰਿਆਂ ਨੂੰ ਪਾਈ ਝਾੜ ਕਿਹਾ, ਪਾਕਿ ਦੇ ਫ਼ੌਜ ਮੁਖੀ ਨੂੰ ਖ਼ੁਦ ਕਰਨੀ ਚਾਹੀਦੀ ਬੱਲੇਬਾਜ਼ੀ <br/>

Ad Position 21
No active advertisement
ਅਜੀਤ ਡੈਸਕ 25-09-2025
ਅੰਮਿ੍ਤਸਰ, 24 ਸਤੰਬਰ (ਸੁਰਿੰਦਰ ਕੋਛੜ)-ਏਸ਼ੀਆ ਕੱਪ 'ਚ ਭਾਰਤ ਹੱਥੋਂ ਪਾਕਿਸਤਾਨ ਦੀ ਹਾਰ ਤੋਂ ਬਾਅਦ ਅਡਿਆਲਾ ਜੇਲ੍ਹ 'ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਹਵਾਲੇ ਨਾਲ ਉਨ੍ਹਾਂ ਦੀ ਭੈਣ ਅਲੀਮਾ ਖ਼ਾਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਸ ਦੇ ਭਰਾ ਨੇ ਸੁਝਾਅ ਦਿੱਤਾ ਸੀ ਕਿ ਪਾਕਿਸਤਾਨ ਕਿ੍ਕਟ ਬੋਰਡ (ਪੀ. ਸੀ. ਬੀ.) ਦੇ ਚੇਅਰਮੈਨ ਮੋਹਸਿਨ ਨਕਵੀ ਲਈ ਭਾਰਤ ਵਿਰੁੱਧ ਜਿੱਤਣ ਦਾ ਇੱਕੋ ਇਕ ਤਰੀਕਾ ਹੈ ਕਿ ਉਹ ਅਤੇ ਫ਼ੌਜ ਮੁਖੀ ਅਸੀਮ ਮੁਨੀਰ ਪਾਰੀ ਦੀ ਸ਼ੁਰੂਆਤ ਕਰਨ | ਖ਼ਾਨ ਦੀਆਂ ਇਹ ਟਿੱਪਣੀਆਂ ਦੁਬਈ 'ਚ ਚੱਲ ਰਹੇ ਏਸ਼ੀਆ ਕੱਪ ਦੇ ਦੋ ਮੈਚਾਂ ਵਿਚ ਪਾਕਿਸਤਾਨੀ ਕਿ੍ਕਟ ਟੀਮ ਦੀ ਭਾਰਤ ਤੋਂ ਹਾਰ ਬਾਅਦ ਅਲੀਮਾ ਖ਼ਾਨ ਦੀ ਮਾਰਫ਼ਤ ਸਾਹਮਣੇ ਆਈਆਂ ਹਨ | ਅਲੀਮਾ ਨੇ ਕਿਹਾ ਕਿ ਇਮਰਾਨ ਖ਼ਾਨ ਨੇ ਸੁਝਾਅ ਦਿੱਤਾ ਸੀ ਕਿ ਭਾਰਤ ਵਿਰੁੱਧ ਫ਼ੌਜ ਮੁਖੀ ਜਨਰਲ ਮੁਨੀਰ ਅਤੇ ਪੀ. ਸੀ. ਬੀ. ਚੇਅਰਮੈਨ ਨਕਵੀ ਪਾਰੀ ਦੀ ਸ਼ੁਰੂਆਤ ਕਰਨ | ਉਨ੍ਹਾਂ ਨੇ ਪਾਕਿ ਦੇ ਸਾਬਕਾ ਚੀਫ਼ ਜਸਟਿਸ ਕਾਜ਼ੀ ਫ਼ੈਜ਼ ਈਸਾ ਅਤੇ ਮੁੱਖ ਚੋਣ ਕਮਿਸ਼ਨਰ ਸਿਕੰਦਰ ਸੁਲਤਾਨ ਰਾਜਾ ਨੂੰ ਅੰਪਾਇਰ ਨਿਯੁਕਤ ਕਰਨ ਦੀ ਵੀ ਸਿਫ਼ਾਰਸ਼ ਕੀਤੀ ਸੀ | ਇਮਰਾਨ ਖ਼ਾਨ ਨੇ ਇਹ ਵੀ ਕਿਹਾ ਸੀ ਕਿ ਤੀਜਾ ਅੰਪਾਇਰ ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸ ਸਰਫ਼ਰਾਜ਼ ਡੋਗਰ ਹੋਣਾ ਚਾਹੀਦਾ ਹੈ |

Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਦਰਾਂ 'ਚ ਕਮੀ ਕਰਨਾ ਪ੍ਰਧਾਨ ਮੰਤਰੀ ਦਾ ਕ੍ਰਾਂਤੀਕਾਰੀ ਕਦਮ-ਜੀਵਨ ਗੁਪਤਾ <br/> ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਹਰ ਸਾਲ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਡਾਕਟਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ-ਡਾ. ਬਲਬੀਰ ਸਿੰਘ...
Ad Position 24