ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਰਾਜ ਪੱਧਰੀ ਯਾਦਗਾਰੀ ਸਮਾਗਮਾਂ ਲਈ ਲੋਗੋ ਜਾਰੀ ਕੀਤਾ ਗਿਆ¢ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ 'ਚ ਇਸ ਮਹਾਨ ਦਿਹਾੜੇ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਉਣ ਲਈ ਲੜੀਵਾਰ ਸਮਾਗਮ ਉਲੀਕੇ ਹਨ¢ ਉਨ੍ਹਾਂ ਕਿਹਾ ਕਿ 'ਹਿੰਦ ਦੀ ਚਾਦਰ' ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਮਹਾਨ ਮÏਕੇ ਪੰਜਾਬ ਸਰਕਾਰ ਵਲੋਂ ਇਤਿਹਾਸਕ ਸਮਾਗਮ ਕਰਵਾਏ ਜਾਣਗੇ¢ ਮੁੱਖ ਮੰਤਰੀ ਨੇ ਕਿਹਾ ਕਿ 25 ਅਕਤੂਬਰ ਨੂੰ ਦਿੱਲੀ ਵਿਖੇ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ ਅਤੇ 25 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵੱਡਾ ਸਮਾਗਮ ਹੋਵੇਗਾ¢ ਉਨ੍ਹਾਂ ਕਿਹਾ ਕਿ 20 ਨਵੰਬਰ ਤੋਂ ਜੰਮੂ, ਗੁਰਦਾਸਪੁਰ, ਫਰੀਦਕੋਟ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਚਾਰ ਨਗਰ ਕੀਰਤਨ ਸਜਾਏ ਜਾਣਗੇ¢ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚਾਰ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ ਅਤੇ ਇਸ ਪਵਿੱਤਰ ਨਗਰ ਵਿਖੇ ਸੂਬਾ ਸਰਕਾਰ ਵਲੋਂ 23 ਤੋਂ 25 ਨਵੰਬਰ ਤੱਕ ਵੱਖ-ਵੱਖ ਸਮਾਗਮ ਕਰਵਾਏ ਜਾਣਗੇ¢ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਸਹਿਯੋਗ ਨਾਲ ਇਹ ਇਤਿਹਾਸਕ ਸਮਾਗਮ ਮੁੱਖ ਤੌਰ 'ਤੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਕਰਵਾਏ ਜਾਣਗੇ¢ ਉਨ੍ਹਾਂ ਕਿਹਾ ਕਿ ਲੜੀਵਾਰ ਸਮਾਗਮਾਂ ਨਾਲ ਲੋਕਾਂ ਨੂੰ ਨÏਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਰਮ ਨਿਰਪੱਖ, ਮਾਨਵਤਾ ਅਤੇ ਕੁਰਬਾਨੀ ਦੇ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕਰੇਗਾ¢ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਮਾਗਮਾਂ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਮਹਾਨ ਗੁਰੂ ਸਾਹਿਬ ਜੀ ਦੀ ਸ਼ਾਨਦਾਰ ਵਿਰਾਸਤ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਈ ਜਾਵੇ¢ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ ਤੇ ਇਸ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ¢ਇਸ ਮÏਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਤਰੁਣਪ੍ਰੀਤ ਸਿੰਘ ਸੌਂਦ ਅਤੇ ਹਰਭਜਨ ਸਿੰਘ ਈ.ਟੀ.ਓ., ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਸਲਾਹਕਾਰ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਹੋਰ ਮੌਜੂਦ ਸਨ¢
ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ <br/>
ਅਜੀਤ ਡੈਸਕ
26-09-2025