ਤਰਨ ਤਾਰਨ, 25 ਸਤੰਬਰ (ਹਰਿੰਦਰ ਸਿੰਘ)-ਪਿਛਲੇ ਦਿਨੀਂ ਸਰਕਾਰੀ ਸਕੂਲ ਖੇਮਕਰਨ ਦੇ ਸਾਇੰਸ ਅਧਿਆਪਕ ਵਲੋਂ ਇਕ ਵਿਦਿਆਰਥੀ ਨਾਲ ਬਦਫੈਲੀ ਕਰਨ ਅਤੇ ਵੀਡੀਓ ਬਣਾਉਣ ਦੇ ਮਾਮਲੇ 'ਚ ਪਿ੍ੰਸੀਪਲ ਵਲੋਂ ਸ਼ਿਕਾਇਤ ਕਰਨ ਦੇ ਬਾਵਜੂਦ ਥਾਣਾ ਖੇਮਕਰਨ ਦੇ ਮੁਖੀ ਵਲੋਂ ਸੰਬੰਧਿਤ ਪਿ੍ੰਸੀਪਲ ਖ਼ਿਲਾਫ਼ ਕਾਰਵਾਈ ਕਰਨ ਦੀ ਬਜਾਇ ਅਣਪਛਾਤੇ ਵਿਅਕਤੀ ਖ਼ਿਲਾਫ਼ ਦਰਜ ਕੀਤੇ ਗਏ ਮਾਮਲੇ ਸੰਬੰਧੀ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੇ ਗੰਭੀਰ ਨੋਟਿਸ ਲਿਆ ਹੈ | ਕਮਿਸ਼ਨ ਦੇ ਚੇਅਰਮੈਨ ਦੇ ਨੋਟਿਸ ਲੈਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਸਾਇੰਸ ਅਧਿਆਪਕ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ | ਕਮਿਸ਼ਨ ਦੇ ਚੇਅਰਮੈਨ ਨੇ ਤਰਨ ਤਾਰਨ ਦੇ ਐਸ.ਐਸ.ਪੀ. ਨੂੰ ਲਿਖਤੀ ਪੱਤਰ ਦੇ ਕੇ ਜਿਥੇ ਐਸ.ਐਚ.ਓ. ਵਲੋਂ ਵਰਤੀ ਗਈ ਅਣਗਹਿਲੀ ਦੇ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ, ਉਥੇ ਐਸ.ਐਚ.ਓ. ਖੇਮਕਰਨ ਨੂੰ 8 ਅਕਤੂਬਰ ਨੂੰ ਕਮਿਸ਼ਨ ਦਫ਼ਤਰ ਵਿਖੇ ਕਾਰਵਾਈ ਰਿਪੋਰਟ ਸਮੇਤ ਹਾਜ਼ਰ ਹੋਣ ਲਈ ਪਾਬੰਦ ਕੀਤਾ ਹੈ |