02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕੇਂਦਰ ਤੇ ਪੰਜਾਬ ਸਰਕਾਰ ਹੜ੍ਹਾਂ ਕਾਰਨ ਬਰਬਾਦ ਹੋਏ ਪੰਜਾਬੀਆਂ ਦੀ ਬਾਂਹ ਫੜੇ-ਸੇਖੋਂ <br/>

Ad Position 21
No active advertisement
ਅਜੀਤ ਡੈਸਕ 26-09-2025

ਚੰਡੀਗੜ੍ਹ, 25 ਸਤੰਬਰ (ਅਜਾਇਬ ਸਿੰਘ ਔਜਲਾ)-ਇਥੇ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੂਬਾ ਸਕੱਤਰੇਤ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਪੰਜਾਬ 'ਚ ਹੜ੍ਹਾਂ ਕਾਰਨ ਹੋਏ ਭਾਰੀ ਨੁਕਸਾਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਗਈ ਕਿ ਮਨੁੱਖੀ ਨੁਕਸਾਨ ਸਮੇਤ ਫ਼ਸਲਾਂ, ਪਸ਼ੂਆਂ, ਮਕਾਨਾਂ ਆਦਿ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਬਣਦਾ ਮੁਆਵਜ਼ਾ ਦਿੱਤਾ ਜਾਵੇ | ਇਸ ਦੌਰਾਨ ਮੰਗ ਕੀਤੀ ਗਈ ਕਿ ਪ੍ਰਤੀ ਏਕੜ 80 ਹਜ਼ਾਰ ਰੁਪਏ, ਮਿ੍ਤਕਾਂ ਦੇ ਵਾਰਸਾਂ ਨੂੰ 25 ਲੱਖ ਰੁਪਏ ਸਮੇਤ ਬਾਕੀ ਹੋਏ ਨੁਕਸਾਨ ਲਈ ਬਣਦਾ ਮੁਆਵਜ਼ਾ ਦਿੱਤਾ ਜਾਵੇ | ਮੀਟਿੰਗ ਦੀ ਪ੍ਰਧਾਨਗੀ ਸੀ.ਪੀ.ਆਈ. (ਐਮ) ਦੇ ਸੀਨੀਅਰ ਆਗੂ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਨੇ ਕੀਤੀ | ਪਾਰਟੀ ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਮੀਟਿੰਗ ਦੇ ਫ਼ੈਸਲੇ ਬਾਰੇ ਗੱਲ ਕਰਦਿਆਂ ਕਿਹਾ ਕਿ ਹੜ੍ਹਾਂ ਦੇ ਕਾਰਨ ਪੰਜਾਬ ਦੇ ਲੋਕ ਬਿਲਕੁਲ ਬਰਬਾਦ ਹੋ ਚੁੱਕੇ ਹਨ ਤੇ ਇਸ ਅÏਖੇ ਵੇਲੇ ਵਿਚ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਪੰਜਾਬੀਆਂ ਦੀ ਬਾਂਹ ਫੜਨੀ ਚਾਹੀਦੀ ਹੈ | ਉਨ੍ਹਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਤੇ ਸੰਸਦ ਮੈਂਬਰ ਕਾਮਰੇਡ ਅਮਰਾ ਰਾਮ 27 ਸਤੰਬਰ ਨੂੰ ਮਾਝਾ ਖੇਤਰ ਦੇ ਜ਼ਿਲਿ੍ਹਆਂ ਦਾ ਦੌਰਾ ਕਰਕੇ ਨੁਕਸਾਨ ਦਾ ਜਾਇਜ਼ਾ ਲੈਣਗੇ ਅਤੇ ਨਿੱਜੀ ਰੂਪ ਵਿਚ ਵੀ ਪੀੜਤਾਂ ਨੂੰ ਮਿਲਣਗੇ | ਕਾਮਰੇਡ ਸੇਖੋਂ ਨੇ ਦੱਸਿਆ ਕਿ ਇਸ ਉਪਰੰਤ ਕਾਮਰੇਡ ਅਮਰਾ ਰਾਮ ਅਤੇ ਹੋਰ ਪਾਰਟੀ ਆਗੂ ਅਜਨਾਲਾ ਵਿਖੇ ਜਨਤਕ ਰੈਲੀ ਨੂੰ ਵੀ ਸੰਬੋਧਨ ਕਰਨਗੇ | ਉਨ੍ਹਾਂ ਦੱਸਿਆ ਕਿ ਨੌਜਵਾਨ ਭਾਰਤ ਸਭਾ ਦੀ 100ਵੀਂ ਵਰ੍ਹੇਗੰਢ ਅਤੇ ਜਨਵਾਦੀ ਨੌਜਵਾਨ ਸਭਾ (ਡੀ.ਵਾਈ.ਐਫ਼.ਆਈ.) ਦੀ 46ਵੀਂ ਵਰੇ੍ਹਗੰਢ ਮੌਕੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ (ਲੁਧਿਆਣਾ) ਵਿਖੇ 3 ਨਵੰਬਰ ਨੂੰ ਵਿਸ਼ਾਲ ਇਕੱਠ ਕੀਤਾ ਜਾਵੇਗਾ | ਅੱਜ ਦੀ ਇਕੱਤਰਤਾ 'ਚ ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਕਾਮਰੇਡ ਗੁਰਨੇਕ ਸਿੰਘ ਭੱਜਲ, ਕਾਮਰੇਡ ਸੁਖਪ੍ਰੀਤ ਸਿੰਘ ਜੌਹਲ, ਕਾਮਰੇਡ ਅਬਦੁਲ ਸਤਾਰ, ਕਾਮਰੇਡ ਜਤਿੰਦਰਪਾਲ ਸਿੰਘ ਤੇ ਕਾਮਰੇਡ ਸਵਰਨਜੀਤ ਸਿੰਘ ਦਲਿਓ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 5 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ, ਔਰਤ ਸਮੇਤ 3 ਤਸਕਰ ਗਿ੍ਫ਼ਤਾਰ <br/> ਅਗਲੀ ਖ਼ਬਰ 4 ਕਿੱਲੋ ਹੈਰੋਇਨ ਤੇ 2 ਪਿਸਤੌਲਾਂ ਸਮੇਤ 6 ਤਸਕਰ ਕਾਬੂ <br/>
Ad Position 24