ਜੰਡਿਆਲਾ ਗੁਰੂ (ਅੰਮਿ੍ਤਸਰ), 25 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਤੇ ਮਹਿਤਾ ਪੁਲਿਸ ਨੇ ਦੋ ਵੱਖ-ਵੱਖ ਥਾਵਾਂ ਤੋਂ 5 ਕਿੱਲੋ 44 ਗ੍ਰਾਮ ਦੇ ਲਗਭਗ ਹੈਰੋਇਨ ਬਰਾਮਦ ਕਰਕੇ ਇਕ ਔਰਤ ਸਮੇਤ 3 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਜੰਡਿਆਲਾ ਗੁਰੂ ਦੇ ਡੀ. ਐੱਸ. ਪੀ. ਰਵਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਮਹਿਤਾ ਦੇ ਪਿੰਡ ਉਦੋਂ ਨੰਗਲ ਵਿਚ ਬਲਜਿੰਦਰ ਸਿੰਘ ਅਤੇ ਉਸ ਦੀ ਘਰਵਾਲੀ ਨਸ਼ੇ ਦੀ ਤਸਕਰੀ ਕਰਦੇ ਹਨ ਤਾਂ ਪੁਲਿਸ ਨੇ ਰੇਡ ਕੀਤੀ ਤਾਂ ਜੀਵਨ ਦੀਪ ਕੌਰ ਦੇ ਘਰੋਂ ਡੇਢ ਕਿੱਲੋ ਹੈਰੋਇਨ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ, ਜਦੋਂਕਿ ਉਸ ਦਾ ਪਤੀ ਬਲਜਿੰਦਰ ਸਿੰਘ ਮੌਕੇ ਤੋਂ ਫ਼ਰਾਰ ਹੋ ਗਿਆ ਸੀ | ਉਸ ਦੀ ਸਵਿਫਟ ਕਾਰ ਦੀ ਤਲਾਸ਼ੀ ਲੈਣ 'ਤੇ ਉਸ ਵਿਚੋਂ ਵੀ ਡੇਢ ਕਿੱਲੋ ਹੈਰੋਇਨ, ਇਕ ਪਿਸਟਲ 30 ਬੋਰ, ਤਿੰਨ ਰੌਂਦ, ਇਕ ਮੈਗਜ਼ੀਨ ਅਤੇ 20 ਹਜ਼ਾਰ ਦੀ ਡਰੱਗ ਮਨੀ ਬਰਾਮਦ ਹੋਈ | ਡੀ.ਐੱਸ.ਪੀ. ਰਵਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਸਿੰਘ 'ਤੇ ਪਹਿਲਾਂ ਵੀ 6 ਕੇਸ ਵੱਖ-ਵੱਖ ਥਾਣਿਆਂ ਵਿਚ ਹਥਿਆਰਾਂ ਅਤੇ ਹੈਰੋਇਨ ਦੇ ਦਰਜ ਹਨ | ਉਨ੍ਹਾਂ ਦੱਸਿਆ ਕਿ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ ਨੇ ਦੇਵੀਦਾਸਪੁਰਾ ਤੋਂ ਮਿਹਰਬਾਨਪੁਰਾ ਨੂੰ ਜਾਂਦੀ ਸੜਕ 'ਤੇ ਨਾਕਾ ਲਗਾਇਆ ਸੀ ਤਾਂ ਐਕਟਿਵਾ ਸਵਾਰ ਦੋ ਤਸਕਰਾਂ ਤੋਂ 1-1 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ | ਇਸ ਮੌਕੇ ਥਾਣਾ ਜੰਡਿਆਲਾ ਗੁਰੂ ਦੇ ਐੱਸ. ਐੱਚ. ਓ. ਇੰਸਪੈਕਟਰ ਮੁਖਤਿਆਰ ਸਿੰਘ, ਸਬ ਇੰਸਪੈਕਟਰ ਪਵਨ ਕੁਮਾਰ ਆਦਿ ਹਾਜ਼ਰ ਸਨ |
5 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ, ਔਰਤ ਸਮੇਤ 3 ਤਸਕਰ ਗਿ੍ਫ਼ਤਾਰ <br/>
ਅਜੀਤ ਡੈਸਕ
26-09-2025