02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਤੇ ਉਨ੍ਹਾਂ ਦੇ ਪਰਿਵਾਰ ਦੀਆਂ ਜਾਇਦਾਦਾਂ ਕੀਤੀਆਂ ਜ਼ਬਤ <br/>

Ad Position 21
No active advertisement
ਅਜੀਤ ਡੈਸਕ 26-09-2025
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਜੀਲੈਂਸ ਬਿਊਰੋ ਵਲੋਂ ਦਰਜ ਕੀਤੇ ਕੇਸ ਵਿਚ ਨਾਮਜ਼ਦ ਪੰਜਾਬ ਖ਼ੁਰਾਕ ਅਤੇ ਸਪਲਾਈ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਰਕੇਸ਼ ਕੁਮਾਰ ਸਿੰਗਲਾ, ਉਨ੍ਹਾਂ ਦੀ ਪਤਨੀ ਰਚਨਾ ਸਿੰਗਲਾ ਅਤੇ ਪੁੱਤਰਾਂ ਸਵਰਾਜ ਸਿੰਗਲਾ ਤੇ ਸਿਧਾਰਥ ਸਿੰਗਲਾ ਦੀਆਂ ਅੱਠ ਜਾਇਦਾਦਾਂ ਜ਼ਬਤ ਕਰ ਲਈਆਂ ਹਨ | ਇਸ ਤੋਂ ਇਲਾਵਾ ਉਨ੍ਹਾਂ ਦੇ ਤਿੰਨ ਬੈਂਕ ਖਾਤਿਆਂ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ | ਇਹ ਕਾਰਵਾਈ ਉਨ੍ਹਾਂ ਵਿਰੁੱਧ ਚੱਲ ਰਹੇ ਅਪਰਾਧਿਕ ਮਾਮਲਿਆਂ 'ਚ ਅਦਾਲਤ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਹੈ | ਜ਼ਬਤ ਕੀਤੀਆਂ ਗਈਆਂ ਜਾਇਦਾਦਾਂ ਵਿਚ ਖੰਨਾ ਦੇ ਜੀ.ਟੀ. ਰੋਡ 'ਤੇ ਪਟਵਾਰਖ਼ਾਨੇ ਨੇੜੇ 'ਦਿ ਸੈਲੀਬ੍ਰੇਸ਼ਨ ਬਾਜ਼ਾਰ' ਵਿਖੇ ਪੰਜ ਵਪਾਰਕ ਦੁਕਾਨਾਂ ਸ਼ਾਮਿਲ ਹਨ, ਸੈਕਟਰ 48-ਏ ਚੰਡੀਗੜ੍ਹ ਵਿਚ ਇਕ ਫਲੈਟ ਨੰਬਰ 304, ਮੁੱਲਾਂਪੁਰ, ਐਸ.ਏ.ਐਸ. ਨਗਰ ਵਿਖੇ ਇੰਟਰਨੈਸ਼ਨਲ ਟਰੇਡ ਟਾਵਰ ਵਿਚ ਇਕ ਦਫ਼ਤਰ ਦੀ ਜਗ੍ਹਾ ਓਮੈਕਸ ਪ੍ਰੋਜੈਕਟ, ਐਸ.ਏ.ਐਸ. ਨਗਰ ਵਿਚ ਲੇਕ ਕਮਰਸ਼ੀਅਲ ਪ੍ਰੋਜੈਕਟ ਵਿਚ ਇਕ ਐਸ.ਸੀ.ਓ. ਵੀ ਸ਼ਾਮਿਲ ਹੈ | ਇਸ ਤੋਂ ਇਲਾਵਾ ਬਿਊਰੋ ਨੇ ਰਚਨਾ ਸਿੰਗਲਾ ਵਲੋਂ ਉਪਰੋਕਤ ਜਾਇਦਾਦਾਂ ਤੋਂ ਕਿਰਾਏ ਦੀ ਰਕਮ ਵਜੋਂ ਪ੍ਰਾਪਤ ਕੀਤੇ 1,08,44,785 ਰੁਪਏ ਦੇ ਬੈਂਕ ਬੈਲੇਂਸ ਅਤੇ ਨਾਲ ਹੀ ਸਵਰਾਜ ਸਿੰਗਲਾ ਅਤੇ ਸਿਧਾਰਥ ਸਿੰਗਲਾ ਵਲੋਂ ਹੋਰ ਜਾਇਦਾਦਾਂ ਤੋਂ ਪ੍ਰਾਪਤ ਕੀਤੇ ਕ੍ਰਮਵਾਰ 14,32,992 ਰੁਪਏ ਅਤੇ 16,25,088 ਰੁਪਏ ਦੇ ਕਿਰਾਏ ਦੀ ਰਕਮ ਵੀ ਜ਼ਬਤ ਕੀਤੀ ਹੈ | ਉਨ੍ਹਾਂ ਅੱਗੇ ਕਿਹਾ ਕਿ ਅਦਾਲਤ ਨੇ ਆਪਣੇ ਹੁਕਮ ਵਿਚ ਮੁਲਜ਼ਮਾਂ ਅਤੇ ਉਨ੍ਹਾਂ ਦੇ ਕਾਨੂੰਨੀ ਵਾਰਸਾਂ ਆਦਿ ਨੂੰ ਕੇਸ ਦੀ ਲੰਬਿਤ ਮਿਆਦ ਦੌਰਾਨ ਇਨ੍ਹਾਂ ਜਾਇਦਾਦਾਂ ਨੂੰ ਤਬਦੀਲ ਕਰਨ ਜਾਂ ਗਿਰਵੀ ਰੱਖਣ ਤੋਂ ਰੋਕਿਆ ਹੈ | ਇਹ ਕਾਰਵਾਈ ਰਾਕੇਸ਼ ਕੁਮਾਰ ਸਿੰਗਲਾ ਵਲੋਂ ਆਪਣੇ ਕਾਰਜਕਾਲ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ਾਂ ਦੀ ਜਾਂਚ ਦੌਰਾਨ ਅਮਲ ਵਿਚ ਲਿਆਂਦੀ ਗਈ ਹੈ | ਜਾਂਚ ਵਿਚ ਪਤਾ ਲੱਗਾ ਹੈ ਕਿ ਉਸ ਨੇ ਕਥਿਤ ਤੌਰ 'ਤੇ ਭਿ੍ਸ਼ਟਾਚਾਰ ਤੋਂ ਪ੍ਰਾਪਤ ਕਮਾਈ ਦੀ ਵਰਤੋਂ ਕਰਕੇ ਆਪਣੇ ਪਰਿਵਾਰਕ ਮੈਂਬਰਾਂ ਦੇ ਨਾਂਅ 'ਤੇ ਗੈਰ-ਕਾਨੂੰਨੀ ਤੌਰ 'ਤੇ ਜਾਇਦਾਦਾਂ ਖ਼ਰੀਦੀਆਂ ਸਨ | ਮੁਲਜ਼ਮ ਸਿੰਗਲਾ ਤੇ ਉਸ ਦੀ ਪਤਨੀ ਰਚਨਾ ਵਾਸੀ ਰਾਜਗੁਰੂ ਨਗਰ ਨੂੰ ਅਦਾਲਤ ਨੇ ਭਗੌੜਾ ਅਪਰਾਧੀ ਐਲਾਨ ਦਿੱਤਾ ਹੈ |

Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕੇਸਾਂ 'ਚ ਪੰਜਾਬ ਸਰਕਾਰ ਸਾਫ਼ ਤੌਰ 'ਤੇ ਨਾਮਜ਼ਦ ਦੋਸ਼ੀਆਂ ਵੱਲ ਭੁਗਤਦੀ ਨਜ਼ਰ ਆ ਰਹੀ-ਗਿਆਨੀ ਹਰਪ੍ਰੀਤ ਸਿੰਘ <... ਅਗਲੀ ਖ਼ਬਰ 5 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ, ਔਰਤ ਸਮੇਤ 3 ਤਸਕਰ ਗਿ੍ਫ਼ਤਾਰ <br/>
Ad Position 24