02-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਕਰੀਮ ਨਗਰ (ਤੇਲੰਗਾਨਾ) ਤੋਂ ਹੈਦਰਾਬਾਦ ਪੁੱਜਾ <br/>

Ad Position 21
No active advertisement
ਅਜੀਤ ਡੈਸਕ 26-09-2025

ਅੰਮਿ੍ਤਸਰ, 25 ਸਤੰਬਰ (ਸਟਾਫ਼ ਰਿਪੋਰਟਰ)-ਸ਼੍ਰੋਮਣੀ ਕਮੇਟੀ ਵਲੋਂ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਸਜਾਇਆ ਜਾ ਰਿਹਾ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਗੋਬਿੰਦ ਨਗਰ ਕਰੀਮ ਨਗਰ ਤੋਂ ਆਰੰਭ ਹੋ ਕੇ ਹੈਦਰਾਬਾਦ ਲਈ ਰਵਾਨਾ ਹੋਇਆ | ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ | ਰਸਤੇ 'ਚ ਵੱਖ-ਵੱਖ ਧਰਮਾਂ ਦੇ ਲੋਕਾਂ ਵਲੋਂ ਨਗਰ ਕੀਰਤਨ ਦਾ ਜਿਥੇ ਭਰਵਾਂ ਸਵਾਗਤ ਕੀਤਾ ਗਿਆ, ਉਥੇ ਜਸਬੀਰ ਸਿੰਘ ਲੋਹੀਆਂ ਦੇ ਸ਼ਰਧਾਲੂ ਪਰਿਵਾਰ ਵਲੋਂ ਪਾਲਕੀ ਸਾਹਿਬ ਤੇ ਸ਼ਸਤਰਾਂ ਵਾਲੀਆਂ ਗੱਡੀਆਂ 'ਚ ਡੀਜ਼ਲ ਤੇਲ ਦੀ ਸੇਵਾ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਹਰਭਜਨ ਸਿੰਘ, ਹਰਵਿੰਦਰ ਸਿੰਘ ਵੇਰਕਾ, ਰਾਮ ਸਿੰਘ ਮੁੰਬਈ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਸਮੇਤ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਪੰਜਾਬੀ ਦਿਵਸ ਧੂਮਧਾਮ ਨਾਲ ਮਨਾਇਆ <br/> ਅਗਲੀ ਖ਼ਬਰ ਤਰਨ ਤਾਰਨ ਪੁਲਿਸ ਨਾਲ ਮੁਕਾਬਲੇ ਦੌਰਾਨ 4 ਗੈਂਗਸਟਰ ਜ਼ਖ਼ਮੀ
Ad Position 24