04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਭਾਜਪਾ ਨੇ ਹਰ ਵਾਅਦਾ ਕੀਤਾ ਪੂਰਾ, ਮਾਨ ਸਰਕਾਰ ਨੇ ਔਰਤਾਂ ਨੂੰ ਦਿੱਤਾ ਕੇਵਲ ਧੋਖਾ–ਅਸ਼ਵਨੀ ਸ਼ਰਮਾ, ਡਾ. ਸੁਭਾਸ਼ ਸ਼ਰਮਾ

Ad Position 21
No active advertisement
ਅਜੀਤ ਡੈਸਕ 26-09-2025

ਚੰਡੀਗੜ੍ਹ, 25 ਸਤੰਬਰ (ਸੰਦੀਪ ਕੁਮਾਰ ਮਾਹਨਾ)–ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ 17 ਅਕਤੂਬਰ, 2024 ਨੂੰ ਦੂਜੀ ਵਾਰ ਮੁੱਖ ਮੰਤਰੀ ਦੀ ਸਹੁੰ ਚੁੱਕੀ ਸੀ | ਉਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਚੋਣ ਏਜੰਡੇ 'ਚ ਦਰਜ਼ ਕੀਤੇ ਵਾਅਦੇ ਪੂਰੇ ਕਰਨ ਦੀ ਲੜੀ ਸ਼ੁਰੂ ਕੀਤੀ | ਸਿਰਫ਼ ਇਕ ਸਾਲ ਤੋਂ ਵੀ ਘੱਟ ਸਮੇਂ 'ਚ ਸੂਬੇ ਦੀਆਂ ਔਰਤਾਂ ਨੂੰ 2100 ਰੁਪਏ ਪ੍ਰਤੀ ਮਹੀਨਾ ਦੇਣ ਦਾ ਨਾ ਸਿਰਫ਼ ਐਲਾਨ ਕੀਤਾ ਗਿਆ, ਸਗੋਂ ਉਸ ਨੂੰ ਅਸਲ ਹਕੀਕਤ 'ਚ ਲਾਗੂ ਵੀ ਕਰ ਦਿੱਤਾ ਗਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਕਾਰਜਕਾਰੀ ਸੂਬਾ ਪ੍ਰਧਾਨ ਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਤੇ ਪੰਜਾਬ ਭਾਜਪਾ ਦੇ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਕੀਤਾ | ਦੋਵਾਂ ਆਗੂਆਂ ਨੇ ਕਿਹਾ ਕਿ ਇਸ ਦੇ ਉਲਟ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ ਪਰ ਉਨ੍ਹਾਂ ਵਲੋਂ ਸੂਬੇ ਦੀਆਂ ਔਰਤਾਂ ਨੂੰ ਕੇਵਲ ਧੋਖਾ ਹੀ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਨਵ-ਭਾਰਤ ਮਿਸ਼ਨ ਫਾਊਾਡੇਸ਼ਨ ਤੇ ਸੀ.ਜੀ.ਸੀ. ਯੂਨੀਵਰਸਿਟੀ ਮੁਹਾਲੀ ਵਲੋਂ ਰਾਹਤ ਸਮੱਗਰੀ ਰਵਾਨਾ <br/> ਅਗਲੀ ਖ਼ਬਰ ਪੀ.ਜੀ.ਆਈ. 'ਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਹੇ ਬੱਚੇ ਅਭਿਜੋਤ ਸਿੰਘ ਦਾ ਦਿਹਾਂਤ
Ad Position 24