ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)- ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਭਾਜਪਾ 'ਤੇ ਧਿਆਨ ਭਟਕਾ ਕੇ ਅਤਿ ਪਛੜੇ ਦਲਿਤਾਂ, ਆਦਿਵਾਸੀਆਂ, ਘੱਟ ਗਿਣਤੀਆਂ ਅਤੇ ਪਛੜੇ ਵਰਗ ਦੇ ਹੱਕ ਮਾਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਅਸੀਂ ਭਾਜਪਾ ਦੀ ਸਾਜਿਸ਼ ਨਾਕਾਮ ਕਰ ਕੇ ਦਲਿਤਾਂ ਨੂੰ ਉਨ੍ਹਾਂ ਦਾ ਹੱਕ ਦਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ | ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਬਿਹਾਰ 'ਚ ਮਹਾਂਗੱਠਜੋੜ ਦੇ ਨੇਤਾਵਾਂ ਵਲੋਂ ਪਟਨਾ 'ਚ ਅਤਿ ਪਛੜਾ ਨਿਆਂ ਸੰਕਲਪ ਪੱਤਰ ਜਾਰੀ ਕਰਨ ਤੋਂ ਇਕ ਦਿਨ ਬਾਅਦ ਉਕਤ ਬਿਆਨ ਦਿੱਤਾ | ਉਨ੍ਹਾਂ ਕਿਹਾ ਕਿ ਇਹ ਅਤਿ ਪਛੜਿਆਂ ਦੀ ਬਰਾਬਰੀ ਅਤੇ ਸਨਮਾਨ ਦੀ ਲੜਾਈ ਹੈ ਅਤੇ ਇਹ ਹੀ ਸੱਚਾ ਸਮਾਜਿਕ ਨਿਆਂ ਹੈ |
ਭਾਜਪਾ ਅਸਲੀ ਮੁੱਦਿਆਂ ਤੋਂ ਧਿਆਨ ਭਟਕਾਉਣ ਦੀ ਕਰ ਰਹੀ ਹੈ ਸਾਜਿਸ਼-ਰਾਹੁਲ ਗਾਂਧੀ
ਅਜੀਤ ਡੈਸਕ
26-09-2025