ਕੇਂਦਰ ਨੇ ਦਿੱਲੀ ਹਾਈ ਕੋਰਟ 'ਚ ਦਿੱਤੀ ਜਾਣਕਾਰੀ
ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਕੇਂਦਰ ਸਰਕਾਰ ਵਲੋਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 10 ਦਿਨਾਂ ਅੰਦਰ ਦਿੱਲੀ ਵਿਚ ਰਿਹਾਇਸ਼ ਮੁਹੱਈਆ ਕਰਵਾ ਦਿੱਤੀ ਜਾਵੇਗੀ ¢ ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਦਿੱਲੀ ਹਾਈ ਕੋਰਟ ਵਿਚ ਜਸਟਿਸ ਸਚਿਨ ਦੱਤਾ ਦੇ ਬੈਂਚ ਨੂੰ ਇਹ ਜਾਣਕਾਰੀ ਦਿੱਤੀ¢ ਸੁਣਵਾਈ ਦੌਰਾਨ ਤੁਸ਼ਾਰ ਮਹਿਤਾ ਨੇ ਵਿਅੰਗਮਈ ਟਿੱਪਣੀ ਕਰਦੇ ਹੋਏ ਕਿਹਾ ਕਿ ਆਮ ਆਦਮੀ ਬੰਗਲਾ ਲੈਣ ਲਈ ਲੜਦੇ ਨਹੀਂ ਹੁੰਦੇ¢ ਦੱਸਣਯੋਗ ਹੈ ਕਿ ਬੀਤੀ 18 ਸਤੰਬਰ ਨੂੰ ਹਾਈ ਕੋਰਟ ਨੇ ਕਿਹਾ ਸੀ ਕਿ ਦਿੱਲੀ ਵਿਚ ਰਿਹਾਇਸ਼ ਉਪਲਬਧ ਕਰਾਉਣ ਦਾ ਫ਼ੈਸਲਾ ਪ੍ਰਸ਼ਾਸਨ ਦੀ ਮਨਮਰਜ਼ੀ ਨਾਲ ਨਹੀਂ ਹੋ ਸਕਦਾ¢ ਅਦਾਲਤ ਨੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਦੇ ਸੰਪਤੀ ਨਿਰਦੇਸ਼ਕ ਨੂੰ ਤਲਬ ਕੀਤਾ ਸੀ¢ ਸੁਣਵਾਈ ਦੌਰਾਨ, ਕੇਂਦਰ ਸਰਕਾਰ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕੇਜਰੀਵਾਲ ਦੀ ਰਿਹਾਇਸ਼ ਲਈ 35 ਲੋਦੀ ਅਸਟੇਟ ਵਿਖੇ ਟਾਈਪ 8 ਬੰਗਲਾ ਅਲਾਟ ਕਰਨ ਦੀ ਤਜਵੀਜ਼ ਰੱਖੀ ਸੀ, ਪਰ 24 ਜੁਲਾਈ ਨੂੰ ਇਹ ਬੰਗਲਾ ਵਿੱਤ ਰਾਜ ਮੰਤਰੀ ਪੰਕਜ ਚੌਧਰੀ ਨੂੰ ਅਲਾਟ ਕਰ ਦਿੱਤਾ ਗਿਆ¢ 16 ਸਤੰਬਰ ਨੂੰ ਅਦਾਲਤ ਨੇ ਰਿਹਾਇਸ਼ ਦੀ ਮੰਗ 'ਤੇ ਫ਼ੈਸਲਾ ਲੈਣ ਵਿਚ ਦੇਰੀ ਲਈ ਕੇਂਦਰ ਸਰਕਾਰ ਨੂੰ ਫਟਕਾਰ ਲਗਾਈ ਸੀ¢
ਕੇਜਰੀਵਾਲ ਨੂੰ 10 ਦਿਨਾਂ ਅੰਦਰ ਮੁਹੱਈਆ ਕਰਵਾ ਦਿੱਤੀ ਜਾਏਗੀ ਸਰਕਾਰੀ ਰਿਹਾਇਸ਼ <br/>
ਅਜੀਤ ਡੈਸਕ
26-09-2025