10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਸਤੇ ਪੀਲੇ ਮਟਰਾਂ ਦੀ ਦਰਾਮਦ ਰੋਕਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ

Ad Position 21
No active advertisement
ਅਜੀਤ ਡੈਸਕ 26-09-2025

ਅਦਾਲਤ ਨੇ ਕੇਂਦਰ ਤੋਂ ਮੰਗਿਆ ਜਵਾਬ
ਨਵੀਂ ਦਿੱਲੀ, 25 ਸਤੰਬਰ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਪੀਲੇ ਮਟਰਾਂ ਦੀ ਦਰਾਮਦ 'ਤੇ ਪਾਬੰਦੀ ਲਗਾਉਣ ਦੀ ਮੰਗ ਕਰਨ ਵਾਲੀ ਇਕ ਜਨਹਿਤ ਪਟੀਸ਼ਨ (ਪੀ.ਆਈ.ਐਲ.) 'ਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ¢ ਪਟੀਸ਼ਨ 'ਚ ਕਿਹਾ ਗਿਆ ਹੈ ਕਿ ਪੀਲੇ ਮਟਰਾਂ ਨੂੰ ਦਾਲਾਂ ਦਾ ਬਦਲ ਮੰਨਿਆ ਜਾਂਦਾ ਹੈ ਤੇ ਇਨ੍ਹਾਂ ਦੀ ਦਰਾਮਦ ਭਾਰਤੀ ਕਿਸਾਨਾਂ, ਖ਼ਾਸ ਕਰਕੇ ਦਾਲਾਂ ਉਗਾਉਣ ਵਾਲਿਆਂ ਦੀ ਰੋਜ਼ੀ-ਰੋਟੀ ਨੂੰ ਨੁਕਸਾਨ ਪਹੁੰਚਾ ਰਹੀ ਹੈ¢ ਜਸਟਿਸ ਸੂਰਿਆਕਾਂਤ, ਜਸਟਿਸ ਉਜਲ ਭੁੱਈਆਂ ਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਕਿਸਾਨ ਮਹਾਂ ਪੰਚਾਇਤ ਵੱਲੋਂ ਦਾਇਰ ਪਟੀਸ਼ਨ 'ਤੇ ਕੇਂਦਰ ਨੂੰ ਨੋਟਿਸ ਜਾਰੀ ਕੀਤਾ ਹੈ ¢ ਕਿਸਾਨਾਂ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਇਹ ਜਾਂਚ ਕਰਨ ਦੀ ਲੋੜ ਹੈ ਕਿ, ਕੀ ਦੇਸ਼ 'ਚ ਦਾਲਾਂ ਦਾ ਲੋੜੀਂਦਾ ਉਤਪਾਦਨ ਹੋ ਰਿਹਾ ਹੈ ਜਾਂ ਨਹੀਂ? ਬੈਂਚ ਨੇ ਕਿਹਾ ਕਿ ਅਦਾਲਤ ਨੋਟਿਸ ਜਾਰੀ ਕਰਨ ਲਈ ਤਿਆਰ ਹੈ ਪਰ ਇਸ ਨਾਲ ਆਮ ਖਪਤਕਾਰਾਂ ਨੂੰ ਨੁਕਸਾਨ ਨਹੀਂ ਹੋਣਾ ਚਾਹੀਦਾ ¢ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੀਲੇ ਮਟਰਾਂ ਦਾ ਸਸਤੀ ਦਰਾਮਦ (ਲਗਭਗ 35 ਰੁਪਏ ਪ੍ਰਤੀ ਕਿੱਲੋਗਰਾਮ) ਨਾਲ ਉਨ੍ਹਾਂ ਕਿਸਾਨਾਂ ਨੂੰ ਨੁਕਸਾਨ ਪੁੱਜ ਰਿਹਾ ਹੈ ਜੋ ਮੂੰਗੀ ਅਤੇ ਮਾਂਹ ਵਰਗੀਆਂ ਦਾਲਾਂ ਉਗਾਉਂਦੇ ਹਨ¢ ਇਨ੍ਹਾਂ ਦਾਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) 85 ਰੁਪਏ ਪ੍ਰਤੀ ਕਿੱਲੋਗਰਾਮ ਹੈ ¢ ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਨੂੰ ਘੱਟ ਕੀਮਤਾਂ 'ਤੇ ਪੀਲੇ ਮਟਰਾਂ ਦੀ ਦਰਾਮਦ ਕਰਨ ਦੀ ਬਜਾਏ ਦਾਲਾਂ ਦੇ ਘਰੇਲੂ ਉਤਪਾਦਨ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ¢ ਉਨ੍ਹਾਂ ਕਿਹਾ ਕਿ ਕਈ ਮਾਹਰ ਸੰਗਠਨਾਂ ਨੇ ਪਹਿਲਾਂ ਹੀ ਪੀਲੇ ਮਟਰਾਂ ਦੀ ਦਰਾਮਦ ਨੂੰ ਰੋਕਣ ਦੀ ਸਿਫ਼ਾਰਸ਼ ਕੀਤੀ ਹੈ, ਕਿਉਂਕਿ ਇਹ ਭਾਰਤੀ ਕਿਸਾਨਾਂ ਨੂੰ ਵੱਡੀ ਪੱਧਰ 'ਤੇ ਪ੍ਰਭਾਵਿਤ ਕਰਦੀ ਹੈ¢

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੇ ਧਰਮਿੰਦਰ ਪ੍ਰਧਾਨ ਨੂੰ ਬਿਹਾਰ ਦਾ ਚੋਣ ਇੰਚਾਰਜ ਬਣਾਇਆ <br/> ਅਗਲੀ ਖ਼ਬਰ ਕੇਜਰੀਵਾਲ ਨੂੰ 10 ਦਿਨਾਂ ਅੰਦਰ ਮੁਹੱਈਆ ਕਰਵਾ ਦਿੱਤੀ ਜਾਏਗੀ ਸਰਕਾਰੀ ਰਿਹਾਇਸ਼ <br/>
Ad Position 24