ਪੱਛਮੀ ਬੰਗਾਲ ਦੀ ਜ਼ਿੰਮੇਵਾਰੀ ਭੁਪਿੰਦਰ ਯਾਦਵ ਅਤੇ ਤਾਮਿਲਨਾਡੂ ਦੀ ਬੈਜਯੰਤ ਪਾਂਡਾ ਨੂੰ ਸੌਂਪੀ
ਨਵੀਂ ਦਿੱਲੀ, 25 ਸਤੰਬਰ (ਉਪਮਾ ਡਾਗਾ ਪਾਰਥ)-ਬਿਹਾਰ ਵਿਧਾਨ ਸਭਾ ਚੋਣਾਂ ਤੋਂ ਐਨ ਪਹਿਲਾਂ ਭਾਜਪਾ ਨੇ ਸੰਗਠਨ 'ਚ ਬਦਲਾਅ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਬਿਹਾਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਹੈ, ਉਹ ਬਿਹਾਰ 'ਚ ਵਿਨੋਦ ਤਾਵੜੇ ਦੀ ਥਾਂ ਲੈਣਗੇ | ਇਸ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਕੇਂਦਰੀ ਜਲ ਸ਼ਕਤੀ ਮੰਤਰੀ ਸੀ.ਆਰ. ਪਾਟਿਲ ਨੂੰ ਸਹਿ ਇੰਚਾਰਜ ਬਣਾਇਆ ਹੈ | ਭਾਜਪਾ ਨੇ ਬਿਹਾਰ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਤਾਮਿਲਨਾਡੂ ਲਈ ਵੀ ਨਵੇਂ ਇੰਚਾਰਜਾਂ ਦਾ ਐਲਾਨ ਕੀਤਾ ਹੈ | ਕੇਂਦਰੀ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਬਦਲਾਅ ਬਾਰੇ ਮੰਤਰੀ ਭੁਪਿੰਦਰ ਯਾਦਵ ਨੂੰ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦਾ ਇੰਚਾਰਜ ਅਤੇ ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ | ਜਦਕਿ ਤਾਮਿਲਨਾਡੂ 'ਚ ਭਾਜਪਾ ਸੰਸਦ ਮੈਂਬਰ ਬੈਜੰਯਤ ਪਾਂਡਾ ਨੂੰ ਇੰਚਾਰਜ ਅਤੇ ਮੁਰਲੀਧਰ ਮੋਹੋਲ ਨੂੰ ਸਹਿ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਬਿਹਾਰ 'ਚ ਅਕਤੂਬਰ-ਨਵੰਬਰ 'ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਜਦਕਿ ਸਾਲ 2026 'ਚ ਮਾਰਚ ਤੋਂ ਮਈ ਦਰਮਿਆਨ ਪੱਛਮੀ ਬੰਗਾਲ ਅਤੇ ਤਾਮਿਲਨਾਡੂ 'ਚ ਚੋਣਾਂ ਹੋਣਗੀਆਂ |
ਭਾਜਪਾ ਨੇ ਧਰਮਿੰਦਰ ਪ੍ਰਧਾਨ ਨੂੰ ਬਿਹਾਰ ਦਾ ਚੋਣ ਇੰਚਾਰਜ ਬਣਾਇਆ <br/>
ਅਜੀਤ ਡੈਸਕ
26-09-2025