ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ ਤੇ ਸੂਬੇ ਦੇ ਮੀਡੀਆ ਇੰਚਾਰਜ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਆਉਂਦੀਆਂ ਰਾਜ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ 'ਤੇ ਚੋਣ ਲੜਨ ਦਾ ਐਲਾਨ ਕੀਤਾ ਹੈ | ਉਨ੍ਹਾਂ ਕਿਹਾ ਕਿ ਲੋਕ ਜਨ ਸ਼ਕਤੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ 'ਚ ਲੋਕ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ | ਗਹਿਰੀਵਾਲਾ ਨੇ ਕਿਹਾ ਕਿ ਇਸ ਦੌਰਾਨ ਸੂਬਾ ਪ੍ਰਧਾਨ ਅਮਰ ਸਿੰਘ ਮਹਿਮੀ ਵਲੋਂ ਪਾਰਟੀ ਪ੍ਰਧਾਨ ਤੇ ਕੈਬਨਿਟ ਮੰਤਰੀ ਚਿਰਾਗ ਪਾਸਵਾਨ ਨੂੰ ਪੱਤਰ ਲਿਖ ਕੇ ਜਾਣੂ ਕਰਵਾਇਆ ਗਿਆ ਹੈ ਕਿ ਸੂਬੇ 'ਚ ਹੜ੍ਹਾਂ ਕਾਰਨ ਭਾਰੀ ਨੁਕਸਾਨ ਹੋਇਆ ਹੈ, ਜਿਸ ਦੀ ਭਰਪਾਈ ਲਈ 20 ਹਜ਼ਾਰ ਕਰੋੜ ਰੁਪਏ ਦੀ ਰਾਸ਼ੀ ਤੁਰੰਤ ਪੰਜਾਬ ਦੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਜਾਰੀ ਕਰਵਾਈ ਜਾਵੇ | ਇਸ ਮੌਕੇ ਰਾਜ ਕੁਮਾਰ ਰਾਜੂ, ਬਿਪਨ ਕੁਮਾਰ ਬਠਿੰਡਾ, ਅਜੀਤ ਸਿੰਘ ਤਰਨ ਤਾਰਨ, ਹਰਮਨਦੀਪ ਸਿੰਘ ਬੰਟੀ, ਬਲਜਿੰਦਰ ਸਿੰਘ, ਕੁਲਵਿੰਦਰ ਸਿੰਘ ਸਿਰਹਾਟਾ, ਪਰਮਜੀਤ ਸਿੰਘ ਚੌਹਾਨ, ਸੰਜੀਵ ਕੁਮਾਰ, ਲਖਵਿੰਦਰ ਸਿੰਘ, ਰਾਜਾ ਸਿੰਘ, ਸੁਖਦੀਪ ਸਿੰਘ, ਸੰਦੀਪ ਕੁਮਾਰ, ਕੁਲਵੰਤ ਸਿੰਘ, ਕੁਲਵਿੰਦਰ ਸਿੰਘ, ਜਸਵੀਰ ਸਿੰਘ, ਯਾਦਵਿੰਦਰ ਸਿੰਘ, ਰਾਜ ਕੁਮਾਰ ਰਾਜੂ ਤੇ ਅਸ਼ੋਕ ਕੁਮਾਰ ਵਿੱਕੀ ਆਦਿ ਵੀ ਮੌਜੂਦ ਸਨ |