16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪੁਰਾਣੇ ਵਾਹਨ ਹੁਣ ਸਕ੍ਰੈਪ ਨਹੀਂ ਕੀਤੇ ਜਾਣਗੇ ਫਿਟਨੈੱਸ ਅਤੇ ਰਜਿਸਟ੍ਰੇਸ਼ਨ ਤੋਂ ਬਾਅਦ ਸੜਕਾਂ 'ਤੇ ਚੱਲਣਗੇ <br/>

Ad Position 21
No active advertisement
ਅਜੀਤ ਡੈਸਕ 27-09-2025
ਮੰਡੀ ਗੋਬਿੰਦਗੜ੍ਹ, 26 ਸਤੰਬਰ (ਮੋਹਿਤ ਸਿੰਗਲਾ)-ਕੇਂਦਰ ਸਰਕਾਰ ਨੇ 20 ਸਾਲ ਤੋਂ ਪੁਰਾਣੇ ਵਾਹਨਾਂ ਸੰਬੰਧੀ ਇਕ ਵੱਡਾ ਫੈਸਲਾ ਲਿਆ ਹੈ¢ ਵਾਹਨ ਮਾਲਕਾਂ ਨੂੰ ਹੁਣ ਆਪਣੇ ਪੁਰਾਣੇ ਵਾਹਨ ਸਕ੍ਰੈਪ ਲਈ ਵੇਚਣ ਦੀ ਲੋੜ ਨਹੀਂ ਹੋਵੇਗੀ¢ ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ 'ਚ ਸਪੱਸ਼ਟ ਕੀਤਾ ਗਿਆ ਹੈ ਕਿ ਦੋਪਹੀਆ ਵਾਹਨਾਂ, ਕਾਰਾਂ ਅਤੇ ਮਾਲਵਾਹਕ ਵਾਹਨਾਂ ਦੇ ਮਾਲਕ ਆਪਣੇ ਵਾਹਨਾਂ ਨੂੰ ਦੁਬਾਰਾ ਰਜਿਸਟਰ ਕਰਕੇ ਚਲਾ ਸਕਣਗੇ¢ਇਸ ਲਈ ਵਾਹਨ ਮਾਲਕਾਂ ਨੂੰ ਦੁੱਗਣੀ ਫੀਸ ਦੇਣੀ ਪਵੇਗੀ ਅਤੇ ਲਾਜ਼ਮੀ ਫਿਟਨੈੱਸ ਟੈਸਟ ਅਤੇ ਪ੍ਰਦੂਸ਼ਣ ਕੰਟਰੋਲ ਸਰਟੀਫਿਕੇਟ ਪ੍ਰਾਪਤ ਕਰਨਾ ਪਵੇਗਾ¢ ਮੋਟਰ ਵਾਹਨ ਐਕਟ ਦੇ ਤਹਿਤ ਫਿਟਨੈੱਸ ਸਰਟੀਫਿਕੇਟ ਅਤੇ ਰਜਿਸਟ੍ਰੇਸ਼ਨ ਨਵੀਨੀਕਰਨ ਦੋਵਾਂ ਲਈ ਦੁੱਗਣੀ ਫੀਸ ਨਿਰਧਾਰਤ ਕੀਤੀ ਗਈ ਹੈ¢ਇਹ ਨਵਾਂ ਨਿਯਮ ਦੇਸ਼ ਭਰ ਦੇ ਲੱਖਾਂ ਪੁਰਾਣੇ ਵਾਹਨ ਮਾਲਕਾਂ ਨੂੰ ਰਾਹਤ ਪ੍ਰਦਾਨ ਕਰੇਗਾ¢ ਹੁਣ ਤੱਕ 20 ਸਾਲ ਪੂਰੇ ਹੋਣ 'ਤੇ ਵਾਹਨ ਰਜਿਸਟ੍ਰੇਸ਼ਨ ਰੱਦ ਕਰ ਦਿੱਤੀ ਜਾਂਦੀ ਸੀ ਅਤੇ ਸਕ੍ਰੈਪਿੰਗ ਲਾਜ਼ਮੀ ਕਰ ਦਿੱਤੀ ਗਈ ਸੀ¢ ਹਾਲਾਂਕਿ, ਨਵੀਂ ਪ੍ਰਣਾਲੀ ਦੇ ਤਹਿਤ ਵਾਹਨ ਮਾਲਕ ਆਪਣੀ ਰਜਿਸਟ੍ਰੇਸ਼ਨ ਰੀਨਿਊ ਕਰਨ ਤੋਂ ਬਾਅਦ ਅਧਿਕਾਰਤ ਤÏਰ 'ਤੇ ਆਪਣੇ ਵਾਹਨਾਂ ਦੀ ਵਰਤੋਂ ਜਾਰੀ ਰੱਖ ਸਕਣਗੇ¢ ਮਾਹਿਰਾਂ ਨੇ ਚਿੰਤਾ ਪ੍ਰਗਟ ਕੀਤੀ ਹੈ ਕਿ ਇਸ ਨਾਲ ਪ੍ਰਦੂਸ਼ਣ ਦਾ ਪੱਧਰ ਵਧ ਸਕਦਾ ਹੈ¢ ਇਸ ਲਈ ਸਰਕਾਰ ਨੇ ਨਵੀਨੀਕਰਨ ਫੀਸ ਅਤੇ ਪ੍ਰਕਿਰਿਆ ਸੰਬੰਧੀ ਇਤਰਾਜ਼ ਅਤੇ ਸੁਝਾਅ ਵੀ ਮੰਗੇ ਹਨ¢

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਨਵਾਂ ਸ਼੍ਰੋਮਣੀ ਅਕਾਲੀ ਦਲ 11 ਕਰੋੜ 41 ਲੱਖ ਰੁਪਏ ਨਕਦੀ ਰੂਪ ਵਿਚ ਖ਼ਰਚੇਗਾ-ਗਿਆਨੀ ਹਰਪ੍ਰੀਤ ਸਿੰਘ ਅਗਲੀ ਖ਼ਬਰ ਲੋਕ ਜਨ ਸ਼ਕਤੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ
Ad Position 24