ਨਾਭਾ, 26 ਸਤੰਬਰ (ਕਰਮਜੀਤ ਸਿੰਘ)-ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚ ਬੰਦ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਅਤੇ ਮਜੀਠੀਆ ਦੀ ਭੈਣ ਹਰਸਿਮਰਤ ਕੌਰ ਬਾਦਲ ਤੇ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਵਲੋਂ ਮੁਲਾਕਾਤ ਕੀਤੀ ਗਈ | ਜੇਲ੍ਹ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮਜੀਠੀਆ ਨੂੰ ਝੂਠੇ ਕੇਸ ਵਿਚ ਫਸਾ ਕੇ ਅੰਦਰ ਕੀਤਾ ਗਿਆ ਹੈ | ਸਰਕਾਰ ਸਮਝਦੀ ਹੈ ਕਿ ਜੇਲ੍ਹ ਵਿਚ ਪਾ ਕੇ ਉਨ੍ਹਾਂ ਦਾ ਹੌਸਲਾ ਟੁੱਟ ਜਾਵੇਗਾ ਪਰ ਅਸਲ ਵਿਚ ਅਕਾਲੀ ਦਲ ਦਾ ਹਰ ਵਰਕਰ ਇਸ ਧੱਕੇ ਨਾਲ ਹੋਰ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਵਿਚ ਕੇਵਲ ਇਕ ਵਾਰ ਮਜੀਠੀਆ ਦੀ ਪਤਨੀ ਨੂੰ ਮਿਲਣ ਦਿੱਤਾ ਗਿਆ, ਇਕ ਵਾਰ ਹਰਸਿਮਰਤ ਕੌਰ ਨੂੰ ਅਤੇ ਸਿਰਫ਼ ਦੋ ਵਾਰ ਵਕੀਲਾਂ ਨੂੰ ਮਿਲਣ ਦੀ ਇਜਾਜ਼ਤ ਮਿਲੀ, ਉਹ ਵੀ ਦੋ-ਦੋ ਮਿੰਟ ਲਈ, ਜਦਕਿ ਹੋਰ ਕੈਦੀਆਂ ਨਾਲ ਰੋਜ਼ਾਨਾ ਮੁਲਾਕਾਤਾਂ ਹੁੰਦੀਆਂ ਹਨ | ਉਨ੍ਹਾਂ ਨੇ ਇਹ ਵੀ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਪੂਰੀ ਚੜ੍ਹਦੀ ਕਲਾ ਅਤੇ ਹੌਸਲੇ ਵਿਚ ਹਨ | ਸੁਖਬੀਰ ਨੇ ਐਸ.ਐਸ.ਪੀ. ਪਟਿਆਲਾ 'ਤੇ ਗੰਭੀਰ ਦੋਸ਼ ਲਗਾਏ ਕਿ ਉਹ 'ਆਪ' ਸਰਕਾਰ ਦੇ ਇਸ਼ਾਰੇ 'ਤੇ ਵਿਰੋਧੀਆਂ ਖ਼ਿਲਾਫ਼ ਝੂਠੇ ਕੇਸ ਬਣਾਉਂਦੇ ਹਨ ਅਤੇ ਬਦਲੇ 'ਚ ਪੈਸੇ ਲੁੱਟਦੇ ਹਨ | ਉਨ੍ਹਾਂ ਕਿਹਾ ਕਿ ਵਰੁਣ ਸ਼ਰਮਾ ਦੇ ਹਰ ਗਲਤ ਕੰਮ ਅਤੇ ਭਿ੍ਸ਼ਟਾਚਾਰ ਦਾ ਇਕ-ਇਕ ਸਬੂਤ ਉਨ੍ਹਾਂ ਕੋਲ ਮੌਜੂਦ ਹੈ | ਇਸ ਮੌਕੇ ਅਕਾਲੀ ਦਲ ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਵਰਕਰ ਜੇਲ੍ਹ ਬਾਹਰ ਹਾਜ਼ਰ ਸਨ, ਜਿਨ੍ਹਾਂ ਵਲੋਂ ਸੁਖਬੀਰ ਸਿੰਘ ਬਾਦਲ ਤੇ ਬਿਕਰਮ ਮਜੀਠੀਆ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੰੂਦੜ, ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ, ਸੀਨੀਅਰ ਅਕਾਲੀ ਆਗੂ ਐਨ.ਕੇ. ਸ਼ਰਮਾ, ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਹਲਕਾ ਇੰਚਾਰਜ ਅਮਲੋਹ ਗੁਰਪ੍ਰੀਤ ਸਿੰਘ ਰਾਜੂ ਖੰਨਾ, ਗੁਰਦਿਆਲਇੰਦਰ ਸਿੰਘ ਬਿੱਲੂ, ਗੁਰਚਰਨ ਸਿੰਘ ਘਮਰੌਦਾ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਮੁੱਖ ਬੁਲਾਰਾ ਜੱਸਾ ਖੋਖ, ਸੀਨੀਅਰ ਯੂਥ ਆਗੂ ਗੁਰਤੇਜ ਸਿੰਘ ਕੌਲ, ਬਰਿੰਦਰ ਪਾਲ ਸਿੰਘ ਬੱਬਲੂ, ਨਰਿੰਦਰ ਬਾਂਸਲ, ਜਥੇਦਾਰ ਅੰਮਿ੍ਤਪਾਲ ਸਿੰਘ ਚੌਹਾਨ ਤੇ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਹਾਜ਼ਰ ਸਨ¢