16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਦਮਦਮੀ ਟਕਸਾਲ ਨੇ ਭਾਈ ਹਵਾਰਾ ਦੀ ਮਾਤਾ ਦੀ ਸਿਹਤ ਦਾ ਹਾਲ ਜਾਣਿਆ <br/>

Ad Position 21
No active advertisement
ਅਜੀਤ ਡੈਸਕ 27-09-2025
ਚੌਕ ਮਹਿਤਾ , 26 ਸਤੰਬਰ ( ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਦਿੱਲੀ ਦੀ ਜੇਲ੍ਹ ਵਿਚ ਬੰਦ ਸਿੱਖ ਕੈਦੀ ਭਾਈ ਜਗਤਾਰ ਸਿੰਘ ਹਵਾਰਾ ਦੀ ਬਜ਼ੁਰਗ ਮਾਤਾ ਬੀਬੀ ਨਰਿੰਦਰ ਕੌਰ ਦੀ ਸਿਹਤ ਬਾਰੇ ਚਿੰਤਾ ਪ੍ਰਗਟ ਕੀਤੀ | ਉਨ੍ਹਾਂ ਜਥੇਬੰਦੀ ਦੇ ਮੁੱਖ ਬੁਲਾਰੇ ਜਥੇਦਾਰ ਭਾਈ ਸੁਖਦੇਵ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਪਿੰਡ ਹਵਾਰਾ ਵਿਖੇ ਭੇਜ ਕੇ ਮਾਤਾ ਨਰਿੰਦਰ ਕੌਰ ਦੀ ਸਿਹਤ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ, ਤੰਦਰੁਸਤੀ ਅਤੇ ਚੜ੍ਹਦੀਕਲਾ ਲਈ ਅਰਦਾਸ ਕੀਤੀ ਗਈ | ਇਸ ਮੌਕੇ ਦਮਦਮੀ ਟਕਸਾਲ ਨੇ ਸਿੱਖ ਕੈਦੀਆਂ ਦੇ ਕਾਨੂੰਨੀ ਅਧਿਕਾਰਾਂ ਦੀ ਵਕਾਲਤ ਕੀਤੀ ਅਤੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਨਾਲ-ਨਾਲ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਅਪੀਲ ਕੀਤੀ ਕਿ ਉਹ ਕਾਨੂੰਨੀ ਤੇ ਮਨੁੱਖੀ ਅਧਿਕਾਰਾਂ ਅਤੇ ਮਾਨਵੀ ਕਦਰਾਂ-ਕੀਮਤਾਂ 'ਤੇ ਵਿਚਾਰ ਕਰਨ ਅਤੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਤੁਰੰਤ ਪੈਰੋਲ ਦੇਣ ਤਾਂ ਜੋ ਉਹ ਆਪਣੀ ਬਿਮਾਰ ਮਾਂ ਨੂੰ ਮਿਲ ਸਕਣ | ਸੰਤ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਬੀਬੀ ਨਰਿੰਦਰ ਕੌਰ ਲੰਬੇ ਸਮੇਂ ਤੋਂ ਦਹਾਕਿਆਂ ਤੋਂ ਕੈਦ ਆਪਣੇ ਪੁੱਤਰ ਨੂੰ ਮਿਲਣ ਦੀ ਇੱਛਾ ਰੱਖਦੀ ਹੈ ਅਤੇ ਇਹ ਸਰਕਾਰ ਦਾ ਕਾਨੂੰਨੀ ਅਤੇ ਨੈਤਿਕ ਫ਼ਰਜ਼ ਹੈ ਕਿ ਉਹ ਇਸ ਬੇਨਤੀ 'ਤੇ ਵਿਚਾਰ ਕਰੇ ਅਤੇ ਉਨ੍ਹਾਂ ਦੀ ਜਲਦੀ ਤੋਂ ਜਲਦੀ ਮੁਲਾਕਾਤ ਦੀ ਸਹੂਲਤ ਦੇਵੇ | ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਬਿਨਾਂ ਦੇਰੀ ਦੇ ਉਮਰ ਕੈਦ ਵਿਚ ਬਦਲ ਦਿੱਤਾ ਜਾਣਾ ਚਾਹੀਦਾ ਹੈ, ਅਤੇ ਉਸ ਨੂੰ ਤੁਰੰਤ ਰਾਹਤ ਦਿੱਤੀ ਜਾਣੀ ਚਾਹੀਦੀ ਹੈ | ਵਫ਼ਦ ਵਿਚ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ ਦੇ ਨਾਲ ਗਿਆਨੀ ਸਾਹਿਬ ਸਿੰਘ, ਡਾ. ਅਮਰਜੀਤ ਸਿੰਘ (ਸਰਪੰਚ), ਸਿੱਖ ਚਿੰਤਕ ਸ਼ਮਸ਼ੇਰ ਸਿੰਘ ਜੇਠੂਵਾਲ, ਗਿਆਨੀ ਗੁਰਵਿੰਦਰ ਸਿੰਘ ਸਰਮਸਤਪੁਰ, ਗਿਆਨੀ ਚਰਨਜੀਤ ਸਿੰਘ, ਗਿਆਨੀ ਸਤਨਾਮ ਸਿੰਘ, ਗਿਆਨੀ ਸੰਦੀਪ ਸਿੰਘ ਤੇ ਗਿਆਨੀ ਗੁਰਪ੍ਰੀਤ ਸਿੰਘ ਵੀ ਸ਼ਾਮਿਲ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਸੰਬੰਧੀ ਆਰ.ਐਮ.ਪੀ.ਆਈ. ਵਲੋਂ ਰਾਜ ਭਰ 'ਚ ਮੁਜ਼ਾਹਰੇ ਅਗਲੀ ਖ਼ਬਰ ਡੇਰਾ ਬਿਆਸ ਮੁਖੀ ਵਲੋਂ ਬਾਬਾ ਬਲਬੀਰ ਸਿੰਘ 96 ਕਰੋੜੀ ਨਾਲ ਮੁਲਾਕਾਤ ਧਾਰਮਿਕ ਵਿਚਾਰਾਂ ਕੀਤੀਆਂ ਹਨ-ਜਥੇ: 96 ਕਰੋੜੀ <...
Ad Position 24