ਜਲੰਧਰ, 26 ਸਤੰਬਰ (ਜਸਪਾਲ ਸਿੰਘ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਵਲੋਂ ਹੜ੍ਹ ਪੀੜਤਾਂ ਨੂੰ ਢੁੱਕਵਾਂ ਮੁਆਵਜ਼ਾ ਦਿੱਤੇ ਜਾਣ ਦੀ ਮੰਗ ਸੰਬੰਧੀ ਜ਼ਿਲ੍ਹਾ ਤੇ ਤਹਿਸੀਲ ਕੇਂਦਰਾਂ 'ਤੇ ਧਰਨੇ ਲਾਉਂਦਿਆਂ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ¢ ਮੁਜ਼ਾਹਰਾਕਾਰੀਆਂ ਨੇ ਹੜ੍ਹਾਂ ਦੀ ਅਗਾਊਾ ਰੋਕਥਾਮ ਕਰਨ ਪੱਖੋਂ ਕੇਂਦਰੀ ਤੇ ਸੂਬਾ ਸਰਕਾਰਾਂ ਦੀ ਮੁਜ਼ਰਮਾਨਾ ਅਣਗਹਿਲੀ ਅਤੇ ਹੜ੍ਹ ਪੀੜਤਾਂ ਪ੍ਰਤੀ ਹਕੂਮਤਾਂ ਦੀ ਸਿਰੇ ਦੀ ਸੰਵੇਦਨਹੀਨਤਾ ਖ਼ਿਲਾਫ਼ ਜ਼ਬਰਦਸਤ ਨਾਅਰਿਆਂ ਰਾਹੀਂ ਤਿੱਖਾ ਰੋਸ ਪ੍ਰਗਟਾਇਆ ਗਿਆ | ਮੁਜ਼ਾਹਰਾਕਾਰੀਆਂ ਦੀ ਅਗਵਾਈ ਕਰ ਰਹੀਆਂ ਪਾਰਟੀ ਦੀਆਂ ਜ਼ਿਲ੍ਹਾ ਤੇ ਤਹਿਸੀਲ ਕਮੇਟੀਆਂ ਨੇ ਅਧਿਕਾਰੀਆਂ ਰਾਹੀਂ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਮੰਗ ਪੱਤਰ ਵੀ ਭੇਜੇ ਗਏ¢ ਇਸ ਮੌਕੇ ਇਕ ਵੱਖਰੇ ਮੰਗ ਪੱਤਰ ਰਾਹੀਂ ਪ੍ਰਵਾਸੀ ਬਨਾਮ ਪੰਜਾਬੀ ਵਿਵਾਦ ਖੜ੍ਹਾ ਕਰਕੇ ਦੇਸ਼ ਭਰ 'ਚ ਭਰਾ ਮਾਰੂ ਜਿਹਾਦ ਭੜਕਾਉਣ ਵਾਲੇ ਅਨਸਰਾਂ ਨਾਲ ਕਰੜੇ ਹੱਥੀਂ ਸਿੱਝਣ ਦੀ ਮੰਗ ਵੀ ਕੀਤੀ ਗਈ | ਪਾਰਟੀ ਵਲੋਂ ਅੱਜ ਇਹ ਧਰਨੇ ਜਲੰਧਰ, ਅੰਮਿ੍ਤਸਰ, ਬਠਿੰਡਾ, ਤਰਨ ਤਾਰਨ, ਪਠਾਨਕੋਟ, ਗੁਰਦਾਸਪੁਰ, ਲੁਧਿਆਣਾ, ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਰੋਪੜ, ਸੰਗਰੂਰ, ਪਟਿਆਲਾ, ਬਰਨਾਲਾ ਦੇ ਡੀਸੀ ਦਫਤਰਾਂ ਅਤੇ ਅਬੋਹਰ ਤੇ ਸਰਦੂਲਗੜ੍ਹ ਦੇ ਐਸਡੀਐਮ ਦਫਤਰਾਂ ਸਾਹਮਣੇ ਕੀਤੇ ਗਏ, ਜਦਕਿ ਨਵਾਂਸ਼ਹਿਰ ਵਿਖੇ ਭਰਵੇਂ ਜਨਤਕ ਵਫ਼ਦ ਵਲੋਂ ਮੰਗ ਪੱਤਰ ਸੌਂਪਿਆ ਗਿਆ ¢ ਇਨ੍ਹਾਂ ਰੋਸ ਧਰਨਿਆਂ ਨੂੰ ਪਾਰਟੀ ਦੇ ਜਨਰਲ ਸਕੱਤਰ ਕਾਮਰੇਡ ਮੰਗਤ ਪਾਸਲਾ, ਕੇਂਦਰੀ ਸਟੈਂਡਿੰਗ ਕਮੇਟੀ ਦੇ ਮੈਂਬਰ ਸਾਥੀ ਹਰਕੰਵਲ ਸਿੰਘ, ਸੂਬਾਈ ਪ੍ਰਧਾਨ ਤੇ ਸਕੱਤਰ ਰਤਨ ਸਿੰਘ ਰੰਧਾਵਾ ਤੇ ਪਰਗਟ ਸਿੰਘ ਜਾਮਾਰਾਏ, ਕੇਂਦਰੀ ਕਮੇਟੀ ਦੇ ਮੈਂਬਰਾਨ ਰਘਬੀਰ ਸਿੰਘ ਬਟਾਲਾ, ਗੁਰਨਾਮ ਸਿੰਘ ਦਾਊਦ, ਕੁਲਵੰਤ ਸਿੰਘ ਸੰਧੂ, ਮਹੀਪਾਲ ਤੇ ਪ੍ਰੋ. ਜੈਪਾਲ ਸਿੰਘ, ਸੂਬਾ ਸਕੱਤਰੇਤ ਦੇ ਮੈਂਬਰਾਨ ਡਾਕਟਰ ਸਤਨਾਮ ਸਿੰਘ ਅਜਨਾਲਾ ਤੇ ਨੱਥਾ ਸਿੰਘ ਨੇ ਸੰਬੋਧਨ ਕੀਤਾ | ਇਸ ਮੌਕੇ ਸ਼ਿਵ ਕੁਮਾਰ ਪਠਾਨਕੋਟ, ਮੋਹਨ ਸਿੰਘ ਧਮਾਣਾ, ਧਰਮਿੰਦਰ ਸਿੰਘ ਮੁਕੇਰੀਆਂ, ਦਰਸ਼ਨ ਨਾਹਰ, ਸਰਬਜੀਤ ਸਿੰਘ ਮੁਠੱਡਾ, ਰਘਬੀਰ ਸਿੰਘ ਬੈਨੀਪਾਲ ਤੇ ਲਾਲ ਚੰਦ ਸਰਦੂਲਗੜ੍ਹ ਨੇ ਵੀ ਆਪੋ-ਆਪਣੇ ਖੇਤਰਾਂ 'ਚ ਧਰਨਿਆਂ ਨੂੰ ਸੰਬੋਧਨ ਕੀਤਾ |
ਹੜ੍ਹ ਪੀੜਤਾਂ ਲਈ ਮੁਆਵਜ਼ੇ ਦੀ ਮੰਗ ਸੰਬੰਧੀ ਆਰ.ਐਮ.ਪੀ.ਆਈ. ਵਲੋਂ ਰਾਜ ਭਰ 'ਚ ਮੁਜ਼ਾਹਰੇ
ਅਜੀਤ ਡੈਸਕ
27-09-2025