16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸ਼ਹੀਦੀ ਨਗਰ ਕੀਰਤਨ ਵਿਜੈਵਾੜਾ (ਆਂਧਰਾ ਪ੍ਰਦੇਸ਼) ਪੁੱਜਾ <br/>

Ad Position 21
No active advertisement
ਅਜੀਤ ਡੈਸਕ 27-09-2025
ਅੰਮਿ੍ਤਸਰ, 26 ਸਤੰਬਰ (ਸਟਾਫ ਰਿਪੋਰਟਰ)-350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ 'ਚ ਗੁਰਦੁਆਰਾ ਧੁਬੜੀ ਸਾਹਿਬ ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਬ੍ਰਹਮਬਾਲਾ ਸਾਹਿਬ ਸਿੱਖ ਛਾਉਣੀ ਹੈਦਰਾਬਾਦ ਤੋਂ ਖ਼ਾਲਸਈ ਪ੍ਰੰਰਪਰਾਵਾਂ ਅਨੁਸਾਰ ਆਰੰਭ ਹੋ ਕੇ ਰਾਤ ਨੂੰ ਵਿਜੈਵਾੜਾ (ਆਂਧਰਾ ਪ੍ਰਦੇਸ਼) ਪੁੱਜਾ | ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ 'ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵਲੋਂ ਗੁਰਬਾਣੀ ਕੀਰਤਨ ਗਾਇਨ ਕੀਤੇ ਜਾਣ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਦਾ ਇਤਿਹਾਸ ਗੌਰਵਮਈ ਹੈ | ਗੁਰੂ ਸਾਹਿਬ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਅਤੇ ਕੌਮ ਅੰਦਰ ਜ਼ੁਲਮ ਵਿਰੁੱਧ ਖੜ੍ਹੇ ਰਹਿਣ ਦਾ ਜਜ਼ਬਾ ਪੈਦਾ ਕੀਤਾ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਬਲਦੇਵ ਸਿੰਘ ਕਲਿਆਣ, ਮੀਤ ਸਕੱਤਰ ਕੁਲਦੀਪ ਸਿੰਘ ਰੋਡੇ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਇੰਚਾਰਜ ਗੁਰਮੇਜ ਸਿੰਘ, ਹਰਵਿੰਦਰ ਸਿੰਘ ਵੇਰਕਾ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੰਤ ਸਿੰਘ ਚਟਿਆਲ, ਅਰਜਨ ਸਿੰਘ, ਗੁਰਚਰਨ ਸਿੰਘ ਬੱਗਾ, ਸਮੇਤ ਵੱਡੀ ਗਿਣਤੀ ਵਿਚ ਹੈਦਰਾਬਾਦ ਤੇ ਆਂਧਰਾ ਪ੍ਰਦੇਸ਼ ਦੀਆਂ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਆਬਕਾਰੀ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ <br/> ਅਗਲੀ ਖ਼ਬਰ ਫ਼ਿਰੋਜ਼ਪੁਰ ਡਵੀਜ਼ਨ ਨੇ ਸਾਰੀਆਂ ਟੀ.ਟੀ.ਈ. ਲਾਬੀਆਂ 'ਚ ਬਾਇਓਮੈਟਿ੍ਕ ਸਿਸਟਮ ਲਾਗੂ ਕਰਕੇ ਰਚਿਆ ਇਤਿਹਾਸ
Ad Position 24