18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਦੀਪਕ ਬਾਲੀ ਨੇ ਉਮਰ ਅਬਦੁੱਲਾ ਨਾਲ ਮੁਲਾਕਾਤ ਕਰ ਕੇ ਸ੍ਰੀਨਗਰ ਸਮਾਗਮਾਂ ਲਈ ਮੰਗਿਆ ਸਹਿਯੋਗ <br/>

Ad Position 21
No active advertisement
ਅਜੀਤ ਡੈਸਕ 27-09-2025

ਚੰਡੀਗੜ੍ਹ, 26 ਸਤੰਬਰ (ਅਜੀਤ ਬਿਊਰੋ)-ਪੰਜਾਬ ਦੇ ਸੱਭਿਆਚਾਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵਲੋਂ ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਇਕ ਅਹਿਮ ਮੁਲਾਕਾਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸੰਬੰਧੀ ਸ੍ਰੀਨਗਰ ਵਿਖੇ ਇਕ ਨਗਰ ਕੀਰਤਨ ਕਰਵਾਉਣ ਦੇ ਸੰਬੰਧ 'ਚ ਸਹਿਯੋਗ ਮੰਗਿਆ ਗਿਆ | ਦੀਪਕ ਬਾਲੀ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਇਨ੍ਹਾਂ ਇਤਿਹਾਸਕ ਅਤੇ ਪਵਿੱਤਰ ਸਮਾਗਮਾਂ 'ਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ¢ ਇਸ ਦÏਰਾਨ ਉਨ੍ਹਾਂ ਨਾਲ ਸਕੱਤਰ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਅਭਿਨਵ ਤਿ੍ਖਾ ਵੀ ਮÏਜੂਦ ਸਨ¢ਦੀਪਕ ਬਾਲੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਦੇ ਸੰਬੰਧ 'ਚ 19 ਨਵੰਬਰ ਨੂੰ ਇਕ ਵਿਸ਼ੇਸ਼ ਨਗਰ ਕੀਰਤਨ ਸ੍ਰੀਨਗਰ ਤੋਂ ਆਰੰਭ ਹੋ ਕੇ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਪਹੁੰਚੇਗਾ, ਜਿਸ ਦੌਰਾਨ ਤਿੰਨ ਹੋਰ ਨਗਰ ਕੀਰਤਨ ਵੀ ਇਸੇ ਦਿਨ ਆਨੰਦਰਪੁਰ ਸਾਹਿਬ ਪਹੁੰਚਣਗੇ¢ ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵਲੋਂ ਮੁੱਖ ਸਮਾਗਮ 23, 24 ਅਤੇ 25 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣਗੇ, ਜਿਥੇ ਵੱਡੀ ਗਿਣਤੀ 'ਚ ਸੰਗਤਾਂ ਸ਼ਮੂਲੀਅਤ ਕਰਨਗੀਆਂ¢

Ad Position 22
No active advertisement
ਪਿਛਲੀ ਖ਼ਬਰ ਨਕੋਦਰ ਸਹਿਕਾਰੀ ਖੰਡ ਮਿੱਲ ਦਾ ਸਾਲਾਨਾ ਆਮ ਇਜਲਾਸ 30 ਨੂੰ ਅਗਲੀ ਖ਼ਬਰ ਜਗਤ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਖ਼ਾਲਸਾਈ ਜਾਹੋ ਜਲਾਲ ਦੇ ਨਾਲ ਹੋਇਆ ਆਰੰਭ <br...
Ad Position 24