22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਨਵਾਂਸ਼ਹਿਰ ਪੁਲਿਸ ਵਲੋਂ ਮੁਕਾਬਲੇ 'ਚ ਗੈਂਗਸਟਰ ਹਲਾਕ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਤਾਕਤਾਂ ਤੋਂ ਬਚਣ ਦੀ ਲੋੜ-ਡੀ.ਆਈ.ਜੀ. ਸਤਿੰਦਰ ਸਿੰਘ <br/>

Ad Position 21
No active advertisement
ਅਜੀਤ ਡੈਸਕ 28-09-2025
ਨਵਾਂਸ਼ਹਿਰ 27 ਸਤੰਬਰ (ਜਸਬੀਰ ਸਿੰਘ ਨੂਰਪੁਰ)-ਨਵਾਂਸ਼ਹਿਰ ਪੁਲਿਸ ਵਲੋਂ ਅੱਜ ਇੱਕ ਪੁਲਿਸ ਮੁਕਾਬਲੇ 'ਚ ਗੈਂਗਸਟਰ ਦੀ ਮੌਤ ਹੋ ਗਈ ¢ ਜਿਸਦੀ ਪਹਿਚਾਣ ਬਰਿੰਦਰ ਸਿੰਘ ਪੰਡੋਰੀ ਗੋਹਲਾ ਜਿਲ੍ਹਾ ਤਰਨ ਤਾਰਨ ਵਜੋਂ ਹੋਈ, ਜਿਸ ਤੋਂ ਪਹਿਲਾਂ ਵੀ ਕਾਫੀ ਮੁਕਦਮੇ ਦਰਜ ਸਨ ਤੇ ਇਹ ਕੁਝ ਸਮਾਂ ਪਹਿਲਾਂ ਹੀ ਜੇਲ੍ਹ ਤੋਂ ਆਇਆ ਸੀ ¢ ਨਵਾਂ ਸ਼ਹਿਰ ਵਿਖੇ ਸਤਿੰਦਰ ਸਿੰਘ ਡੀ.ਆਈ.ਜੀ. ਪੰਜਾਬ ਪੁਲਿਸ ਨੇ ਦੱਸਿਆ ਕਿ ਨਵਾਂ ਸ਼ਹਿਰ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਉਹ ਗਸ਼ਤ 'ਤੇ ਜਾ ਰਹੇ ਸਨ ਤੇ ਇੱਕ ਸ਼ੱਕੀ ਵਿਅਕਤੀ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜੋ ਮੋਟਰਸਾਈਕਲ 'ਤੇ ਸਵਾਰ ਸੀ ¢ ਉਸ ਦਾ ਮੋਟਰਸਾਈਕਲ ਸਲਿਪ ਹੋ ਗਿਆ ਅਤੇ ਉਹ ਡਿੱਗ ਪਿਆ¢ ਪੁਲਿਸ ਪਾਰਟੀ ਵਲੋਂ ਉਸ ਦਾ ਪਿੱਛਾ ਕਰਨ 'ਤੇ ਉਸ ਨੇ ਰਿਵਾਲਵਰ ਨਾਲ ਪੁਲਿਸ 'ਤੇ ਫਾਇਰਿੰਗ ਕਰ ਦਿੱਤੀ ¢ ਪੁਲਿਸ ਵਲੋਂ ਜਵਾਬੀ ਗੋਲੀਬਾਰੀ 'ਚ ਉਸ ਦੇ ਇੱਕ ਗੋਲੀ ਲੱਗੀ ¢ਜਿਸ ਨੂੰ ਸਿਵਲ ਹਸਪਤਾਲ ਨਵਾਂ ਸ਼ਹਿਰ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ¢ ਉਨ੍ਹਾਂ ਦੱਸਿਆ ਕਿ ਇਸ 'ਤੇ ਪਿੰਡ ਜਾਡਲਾ ਨਵਾਂ ਸ਼ਹਿਰ ਲਾਗੇ ਬੰਬ ਧਮਾਕੇ ਕਰਨ ਦੇ ਦੋਸ਼ ਤਹਿਤ ਵੀ ਮਾਮਲਾ ਦਰਜ ਕੀਤਾ ਗਿਆ ਸੀ ¢ ਬਰਿੰਦਰ ਨੇ ਮਨੂ ਅਗਵਾਨ ਤੇ ਗੋਪੀ ਨਵਾਂ ਸ਼ਹਿਰੀਆ ਦੇ ਕਹਿਣ 'ਤੇ ਸ਼ਹੀਦ ਭਗਤ ਸਿੰਘ ਨਗਰ 'ਚ ਵਾਰਦਾਤਾਂ ਕੀਤੀਆਂ¢ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਨੇ ਹਰਿਗੋਬਿੰਦ ਨਗਰ 'ਚ ਸਰਪੰਚ ਯਵਰਾਜ ਸਿੰਘ ਦੀ ਹੱਤਿਆ ਵੀ ਕੀਤੀ ਹੈ ¢ ਉਨ੍ਹਾਂ ਕਿਹਾ ਕਿ ਪੰਜਾਬ ਦਾ ਮਾਹੌਲ ਨੂੰ ਖਰਾਬ ਕਰਨ ਵਾਲੀਆਂ ਤਾਕਤਾਂ ਤੋਂ ਬਚਣ ਦੀ ਲੋੜ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾਕਟਰ ਮਹਿਤਾਬ ਸਿੰਘ, ਸਰਬਜੀਤ ਸਿੰਘ ਬਾਹੀਆ ਐਸ.ਪੀ. ਸ਼ਹੀਦ ਭਗਤ ਸਿੰਘ ਨਗਰ, ਰਾਜ ਕੁਮਾਰ ਬਜਾੜ ਡੀ.ਐਸ.ਪੀ. ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਸਵਾਰ ਔਰਤ ਦੀ ਚੇਨ ਖੋਹਣ ਵਾਲਾ ਲੁਟੇਰਾ ਕਾਬੂ, ਸਾਥੀ ਫ਼ਰਾਰ ਅਗਲੀ ਖ਼ਬਰ ਪਿੰਡ ਪੋਨਾ ਵਾਸੀਆਂ ਨੇ ਗਾਇਕ ਦੀ ਤੰਦਰੁਸਤੀ ਲਈ ਕੀਤੀ ਅਰਦਾਸ
Ad Position 24