22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਭਾਰਤ ਵਲੋਂ ਪ੍ਰਕਾਸ਼ ਪੁਰਬ ਮੌਕੇ ਜਥਾ ਭੇਜਣ ਤੋਂ ਇਨਕਾਰ ਕਰਨ ਦੇ ਬਾਵਜੂਦ ਪਾਕਿ ਨੇ ਜਥੇ ਲਈ ਜਾਰੀ ਕੀਤੀ ਸਮਾਂ-ਸੂਚੀ <br/>

Ad Position 21
No active advertisement
ਅਜੀਤ ਡੈਸਕ 28-09-2025
ਅੰਮਿ੍ਤਸਰ, 27 ਸਤੰਬਰ (ਸੁਰਿੰਦਰ ਕੋਛੜ)-ਭਾਰਤ ਸਰਕਾਰ ਦੇ ਅਧੀਨ ਸਕੱਤਰ ਵਲੋਂ ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦਿੱਲੀ, ਉੱਤਰ ਪ੍ਰਦੇਸ਼ ਤੇ ਉੱਤਰਾਖੰਡ ਸਰਕਾਰ ਦੇ ਮੁੱਖ ਸਕੱਤਰਾਂ ਨੂੰ ਪੱਤਰ ਜਾਰੀ ਕਰਕੇ ਪਾਕਿਸਤਾਨ ਨਾਲ ਮੌਜੂਦਾ ਸੁਰੱਖਿਆ ਸਥਿਤੀ ਨੂੰ ਧਿਆਨ 'ਚ ਰੱਖਦੇ ਹੋਏ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਾ ਭੇਜਣ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਪਾਕਿਸਤਾਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਜਥੇ ਲਈ ਸਮਾਂ-ਸੂਚੀ ਜਾਰੀ ਕੀਤੀ ਗਈ ਹੈ | ਈ. ਟੀ. ਪੀ. ਬੀ. ਵਲੋਂ 'ਅਜੀਤ' ਨੂੰ ਭੇਜੇ ਗਏ ਉਕਤ ਪੱਤਰ ਮੁਤਾਬਿਕ ਭਾਰਤੀ ਜਥੇ ਨੂੰ 4 ਤੋਂ 13 ਨਵੰਬਰ ਤੱਕ ਲਈ ਵੀਜ਼ਾ ਜਾਰੀ ਕੀਤਾ ਜਾਵੇਗਾ | ਪ੍ਰਾਪਤ ਜਾਣਕਾਰੀ ਅਨੁਸਾਰ 4 ਨਵੰਬਰ ਨੂੰ ਅਟਾਰੀ-ਵਾਹਗਾ ਸੰਯੁਕਤ ਚੈੱਕ ਪੋਸਟ ਰਾਹੀਂ ਭਾਰਤੀ ਜਥੇ ਨੂੰ ਵਾਹਗਾ ਪਹੁੰਚਣ 'ਤੇ ਵਿਸ਼ੇਸ਼ ਬੱਸਾਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤਾ ਜਾਵੇਗਾ | ਇਹ ਵੀ ਜਾਣਕਾਰੀ ਮਿਲੀ ਹੈ ਕਿ ਲਹਿੰਦੇ ਪੰਜਾਬ ਦੇ ਘੱਟ-ਗਿਣਤੀ ਮਾਮਲਿਆਂ ਬਾਰੇ ਮੰਤਰੀ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਈ. ਟੀ. ਪੀ. ਬੀ. ਦੇ ਚੇਅਰਮੈਨ ਡਾ: ਸਾਜਿਦ ਮਹਿਮੂਦ ਚੌਹਾਨ ਅਤੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ ਵਲੋਂ ਪ੍ਰਕਾਸ਼ ਪੁਰਬ ਮੌਕੇ ਆਰੰਭ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਨੂੰ ਲੈ ਕੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਦਾ ਦੌਰਾ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਅੱਜ ਦੀ ਆੜ੍ਹਤੀ ਚੇਤਨਾ ਕਾਨਫ਼ਰੰਸ 'ਚ ਸ਼ਮੂਲੀਅਤ ਸੰਬੰਧੀ ਮੀਟਿੰਗ ਅਗਲੀ ਖ਼ਬਰ ਮਹਿੰਦਰਾ ਗੱਡੀ 'ਚੋਂ ਭਾਰੀ ਮਾਤਰਾ 'ਚ ਨਾਜਾਇਜ਼ ਦੇਸ਼ੀ ਸ਼ਰਾਬ ਬਰਾਮਦ
Ad Position 24