ਲੁਧਿਆਣਾ, 27 ਸਤੰਬਰ (ਅਜੀਤ ਬਿਊਰੋ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਲੱਗੇ ਕਿਸਾਨ ਮੇਲੇ ਦੇ ਆਖ਼ਰੀ ਦਿਨ ਵੱਖ-ਵੱਖ ਕੰਪਨੀਆਂ ਵਲੋਂ ਖੇਤੀਬਾੜੀ ਉਤਪਾਦ ਪ੍ਰਦਰਸ਼ਿਤ ਕਰਕੇ ਕਿਸਾਨਾਂ ਨਾਲ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ | ਕਿਸਾਨਾਂ ਵਲੋਂ ਖੇਤੀਬਾੜੀ ਨਾਲ ਸੰਬੰਧਿਤ ਉਤਪਾਦਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਿਲ ਕਰਨ ਦੇ ਨਾਲ-ਨਾਲ ਖ਼ਰੀਦਦਾਰੀ ਵੀ ਕੀਤੀ ਗਈ |