ਜਲੰਧਰ, 27 ਸਤੰਬਰ (ਜਸਪਾਲ ਸਿੰਘ)-ਸੀ.ਪੀ.ਆਈ. (ਐਮ-ਐਲ) ਨਿਊ ਡੈਮੋਕਰੇਸੀ ਦੀ ਪੰਜਾਬ ਰਾਜ ਕਮੇਟੀ ਵਲੋਂ ਕਾਮਰੇਡ ਅਜਮੇਰ ਸਿੰਘ ਨੇ ਲੱਦਾਖ ਦੇ ਲੋਕਾਂ ਦੇ ਹੱਕਾਂ ਲਈ ਲੜ ਰਹੇ ਉੱਘੇ ਵਾਤਾਵਰਨ ਪ੍ਰੇਮੀ ਸੋਨਮ ਵਾਂਗਚੁਕ ਨੂੰ ਐਨ.ਐਸ.ਏ. ਤਹਿਤ ਗਿ੍ਫਤਾਰ ਕਰਨ ਦੀ ਨਿਖੇਧੀ ਕਰਦਿਆਂ, ਉਸ ਦੀ ਫੌਰੀ ਰਿਹਾਈ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਬੀਤੀ 24 ਸਤੰਬਰ ਨੂੰ ਲੱਦਾਖ ਵਿਚ ਨੌਜਵਾਨਾਂ ਦੇ ਪ੍ਰਦਰਸ਼ਨ 'ਤੇ ਗੋਲੀ ਚਲਾਉਣ ਦੀ ਪਾਰਟੀ ਸਖਤ ਨਿਖੇਧੀ ਕਰਦੀ ਹੈ ¢ ਕਾਮਰੇਡ ਅਜਮੇਰ ਸਿੰਘ ਨੇ ਕਿਹਾ ਕਿ ਪਾਰਟੀ ਅਮਨ-ਪਸੰਦ ਤੇ ਨਿਆਂ-ਪਸੰਦ ਲੋਕਾਂ ਨੂੰ ਅਪੀਲ ਕਰਦੀ ਹੈ ਕਿ ਉਹ ਇਸ ਜਬਰ ਦੀ ਨਿੰਦਾ ਕਰਨ ਤੇ ਲੱਦਾਖ ਦੇ ਲੋਕਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕਰਨ ਲਈ ਅੱਗੇ ਆਉਣ |