23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਹੜ੍ਹਾਂ ਦੇ ਕਾਰਨਾਂ ਦੀ ਜੁਡੀਸ਼ੀਅਲ ਜਾਂਚ ਕਰਵਾ ਕੇ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਹੋਵੇ-ਸੰਯੁਕਤ ਕਿਸਾਨ ਮੋਰਚਾ ਪੰਜਾਬ <br/>

Ad Position 21
No active advertisement
ਅਜੀਤ ਡੈਸਕ 28-09-2025
ਲੁਧਿਆਣਾ, 27 ਸਤੰਬਰ (ਜਸਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚਾ ਪੰਜਾਬ ਮੀਟਿੰਗ ਦੀ ਪ੍ਰਧਾਨਗੀ ਜੋਗਿੰਦਰ ਸਿੰਘ ਉਗਰਾਹਾਂ, ਅੰਗਰੇਜ਼ ਸਿੰਘ ਭਦੌੜ, ਹਰਦੇਵ ਸਿੰਘ ਸੰਧੂ ਤੇ ਕੁਲਦੀਪ ਸਿੰਘ ਗਰੇਵਾਲ ਨੇ ਕੀਤੀ | ਸੰਯੁਕਤ ਕਿਸਾਨ ਮੋਰਚੇ ਨੇ ਕਿਹਾ ਕਿ ਹੜ੍ਹਾਂ ਵਾਸਤੇ ਕੁਦਰਤ ਦੀ ਕਰੋਪੀ ਨਹੀਂ, ਸਗੋਂ ਹਾਕਮਾਂ ਦੀ ਕਰੋਪੀ ਜ਼ਿੰਮੇਵਾਰ ਹੈ | ਆਗੂਆਂ ਨੇ ਕਿਹਾ ਕਿ ਡੈਮਾਂ 'ਚੋਂ ਪਾਣੀ ਛੱਡਣ ਲਈ ਅਣਗਹਿਲੀ ਵਰਤੀ ਗਈ | ਇਸ ਭਿਆਨਕ ਸਥਿਤੀ ਲਈ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਇਕ ਦੂਜੇ ਨੂੰ ਦੋਸ਼ੀ ਠਹਿਰਾਅ ਰਹੇ ਹਨ | ਸੰਯੁਕਤ ਕਿਸਾਨ ਮੋਰਚੇ ਨੇ ਮੰਗ ਕੀਤੀ ਕਿ ਇਸ ਸਾਰੇ ਕੁੱਝ ਦੀ ਜੁਡੀਸ਼ੀਅਲ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਸੰਯੁਕਤ ਕਿਸਾਨ ਮੋਰਚੇ ਨੇ ਆਪਣੀਆਂ ਮੰਗਾਂ ਵਾਸਤੇ ਸਰਕਾਰ ਦੀ ਨੀਂਦ ਖੋਲ੍ਹਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਸਾਰੇ ਪੰਜਾਬ ਦੇ ਡੀਸੀ ਦਫ਼ਤਰਾਂ ਅੱਗੇ 8 ਅਕਤੂਬਰ ਨੂੰ ਤਿੰਨ ਘੰਟੇ ਦੇ ਧਰਨੇ ਦਿੱਤੇ ਜਾਣਗੇ | ਮੀਟਿੰਗ 'ਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਡਾਕਟਰ ਸਤਨਾਮ ਸਿੰਘ ਅਜਨਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਰੁਲਦੂ ਸਿੰਘ ਮਾਨਸਾ, ਰਮਿੰਦਰ ਸਿੰਘ ਪਟਿਆਲਾ, ਹਰਿੰਦਰ ਸਿੰਘ ਲੱਖੋਵਾਲ, ਗੁਰਮੀਤ ਸਿੰਘ ਮਹਿਮਾ, ਜੰਗਵੀਰ ਸਿੰਘ ਚੌਹਾਨ, ਫੁਰਮਾਨ ਸਿੰਘ ਸੰਧੂ, ਕੇਵਲ ਸਿੰਘ ਖਹਿਰਾ, ਨਛੱਤਰ ਸਿੰਘ ਜੈਤੋ, ਸੁਖਦੇਵ ਸਿੰਘ ਅਰਾਈਆਂਵਾਲਾ, ਹਰਜੀਤ ਸਿੰਘ ਝੀਤੇ, ਕੁਲਵੰਤ ਸਿੰਘ ਸੰਧੂ, ਅਵਤਾਰ ਸਿੰਘ ਮੇਹਲੋਂ, ਗੁਰਮੀਤ ਸਿੰਘ ਨਵਾਂ ਕਿਲ੍ਹਾ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਦਲਬੀਰ ਸਿੰਘ ਬੇਦਾਦਪੁਰ, ਜਗਤਾਰ ਸਿੰਘ ਕਾਲਾ ਝਾੜ, ਜਗਮੋਹਨ ਸਿੰਘ ਪਟਿਆਲਾ, ਗੁਰਨਾਮ ਸਿੰਘ ਭੀਖੀ, ਰਘੁਬੀਰ ਸਿੰਘ ਮਿਹਰਵਾਲ, ਸੁਖਦੇਵ ਸਿੰਘ ਕਿਲ੍ਹਾ ਰਾਏਪੁਰ ਤੇ ਹੋਰ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਤੇ ਦਸਵੇਂ ਪਾਤਿਸ਼ਾਹ ਦਾ ਪ੍ਰਕਾਸ਼ ਪੁਰਬ ਇੱਕੋ ਦਿਨ ਆਉਣ ਕਾਰਨ ਸਿੱਖ ਜਗਤ ਦੁਬ... ਅਗਲੀ ਖ਼ਬਰ ਸੀ.ਪੀ.ਆਈ.ਐਮ.ਐਲ. ਵਲੋਂ ਸੋਨਮ ਵਾਂਗਚੁਕ ਦੀ ਗਿ੍ਫ਼ਤਾਰੀ ਦੀ ਨਿੰਦਾ
Ad Position 24