23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਬਾਪ ਵਲੋਂ 9 ਸਾਲਾ ਬੱਚੀ ਨਾਲ ਜਬਰ ਜਨਾਹ

Ad Position 21
No active advertisement
ਅਜੀਤ ਡੈਸਕ 28-09-2025
ਸਮਰਾਲਾ, 27 ਸਤੰਬਰ (ਗੋਪਾਲ ਸੋਫਤ)-ਇੱਥੋਂ ਨਜ਼ਦੀਕੀ ਇੱਕ ਪਿੰਡ 'ਚ ਮਤਰੇਏੇ ਪਿਤਾ ਵਲੋਂ 9 ਸਾਲਾ ਬੱਚੀ ਨਾਲ ਜਬਰ ਜਨਾਹ ਕੀਤਾ ਗਿਆ | ਇਸ ਮਾਸੂਮ ਬੱਚੀ ਦੀ ਮਾਤਾ ਨੇ ਫ਼ਰੀਦਕੋਟ ਜ਼ਿਲੇ੍ਹ ਦੇ ਵਸਨੀਕ ਇਸ 35 ਸਾਲਾ ਕਥਿਤ ਦੋਸ਼ੀ ਨਾਲ 6 ਮਹੀਨੇ ਪਹਿਲਾਂ ਹੀ ਦੂਜਾ ਵਿਆਹ ਕਰਵਾਇਆ ਸੀ ਤੇ ਹੁਣ ਨੇੜਲੇ ਪਿੰਡ ਵਿਚ ਆ ਕੇ ਰਹਿਣ ਲੱਗ ਪਿਆ ਸੀ ¢ ਇਹ ਨਿੰਦਣਯੋਗ ਘਟਨਾ ਤੋਂ ਬਾਅਦ ਬੱਚੀ ਦੀ ਹਾਲਤ ਵੇਖ ਕੇ ਮਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ ¢ ਪੁਲਿਸ ਵਲੋਂ ਪੀੜਤ ਬੱਚੀ ਨੂੰ ਸਮਰਾਲਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਬੱਚੀ ਦੀ ਮੈਡੀਕਲ ਜਾਂਚ ਕਰਵਾਈ ਗਈ ¢ ਐੱਸ. ਐੱਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਦੋ ਘੰਟਿਆਂ ਵਿਚ ਮੁਲਜ਼ਮ ਮਤਰੇਏ ਬਾਪ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਦੋਸ਼ੀ ਪਹਿਲਾਂ ਵੀ ਇਕ ਕਤਲ ਕੇਸ ਵਿਚ 8 ਸਾਲ ਜੇਲ੍ਹ 'ਚ ਰਿਹਾ ਹੈ¢

Ad Position 22
No active advertisement
ਪਿਛਲੀ ਖ਼ਬਰ ਪ੍ਰਤਾਪ ਵਰਲਡ ਸਕੂਲ ਨੇ ਪ੍ਰੀਫੈਕਟੋਰੀਅਲ ਬੋਰਡ ਬਣਾਇਆ ਅਗਲੀ ਖ਼ਬਰ ਪੰਜਾਬ 'ਚ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ 'ਚ ਕਮੀ ਦੇ ਸੰਕੇਤ ਪਰਾਲੀ ਨੂੰ ਵਾਹ ਕੇ ਖੇਤਾਂ 'ਚ ਰਲਾਉਣ ਦਾ...
Ad Position 24